ਸ੍ਰੀ ਨੰਗਲੀ ਅਕੈਡਮਿਕ ਪਬਲਿਕ ਸਕੂਲ ਵਿਖੇ ਗ੍ਰੈਂਡਪੇਰੈਂਟਸ ਡੇ ਮਨਾਇਆ
ਗੁਰਦਾਸਪੁਰ, 18 ਸਤੰਬਰ (ਚੱਕਰਾਜਾ)-ਸ੍ਰੀ ਨੰਗਲੀ ਅਕੈਡਮਿਕ ਪਬਲਿਕ ਸਕੂਲ ਵਿਖੇ ਦਾਦਾ-ਦਾਦੀ ਤੇ ਨਾਨਾ-ਨਾਨੀ ਦੇ ਪਿਆਰ, ਸਤਿਕਾਰ ਤੇ ਜੀਵਨ ਵਿਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਸਮਰਪਿਤ ਗ੍ਰੈਂਡ ਪੇਰੈਂਟਸ ਡੇ ਉਤਸ਼ਾਹ ਨਾਲ ਮਨਾਇਆ ਗਿਆ । ਸਮਾਗਮ ’ਚ ਚੇਅਰਮੈਨ ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਡਾ: ਮੋਹਿਤ ਮਹਾਜਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।
ਗੁਰਦਾਸਪੁਰ, 18 ਸਤੰਬਰ (ਚੱਕਰਾਜਾ)-ਸ੍ਰੀ ਨੰਗਲੀ ਅਕੈਡਮਿਕ ਪਬਲਿਕ ਸਕੂਲ ਵਿਖੇ ਦਾਦਾ-ਦਾਦੀ ਤੇ ਨਾਨਾ-ਨਾਨੀ ਦੇ ਪਿਆਰ, ਸਤਿਕਾਰ ਤੇ ਜੀਵਨ ਵਿਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਸਮਰਪਿਤ ਗ੍ਰੈਂਡ ਪੇਰੈਂਟਸ ਡੇ ਉਤਸ਼ਾਹ ਨਾਲ ਮਨਾਇਆ ਗਿਆ । ਸਮਾਗਮ ’ਚ ਚੇਅਰਮੈਨ ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਡਾ: ਮੋਹਿਤ ਮਹਾਜਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼ਿਖਾ ਮਦਾਨ ਵਲੋਂ ਮੁੱਖ ਮਹਿਮਾਨ ਨੂੰ ਫੁੱਲਾਂ ਦੇ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ । ਵੱਡਿਆਂ ਦੇ ਸਤਿਕਾਰ ਤੇ ਸਨਮਾਨ ’ਚ ਅਧਿਆਪਕਾਂ ਵਲੋਂ ਸਵਾਗਤੀ ਗੀਤ ਪੇਸ਼ ਕੀਤਾ ਗਿਆ । ਜਿਸ ਨੇ ਸਮੁੱਚੇ ਮਾਹੌਲ ਨੂੰ ਮੰਤਰ ਮੁਗਧ ਕਰ ਦਿੱਤਾ । ਉਪਰੰਤ ਅਧਿਆਪਕਾਂ ਵਲੋਂ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦਾ ਗਿੱਧਾ ਅਤੇ ਲੋਕ ਨਾਚ ਪੇਸ਼ ਕੀਤਾ ਗਿਆ । ਇਸ ਸੱਭਿਆਚਾਰਕ ਪੇਸ਼ਕਾਰੀ ਨੇ ਸਮਾਗਮ ਵਿਚ ਰੰਗ ਭਰ ਦਿੱਤੇ ਅਤੇ ਹਾਜ਼ਰ ਬਜ਼ੁਰਗਾਂ ਨੇ ਇਸ ਦਾ ਖੂਬ ਆਨੰਦ ਮਾਣਿਆ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼ਿਖਾ ਮਦਾਨ ਨੇ ਆਪਣੇ ਸੰਬੋਧਨ ਵਿਚ ਵੱਡਿਆਂ ਦੀ ਸਾਡੇ ਜੀਵਨ ਵਿਚ ਅਹਿਮੀਅਤ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ । ਸਮਾਗਮ ਨੂੰ ਹੋਰ ਰੌਚਕ ਬਣਾਉਣ ਲਈ ਅਧਿਆਪਕਾਂ ਵਲੋਂ ਬਜ਼ੁਰਗਾਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਕਰਵਾਈਆਂ ਗਈਆਂ । ਇਨ੍ਹਾਂ ਖੇਡਾਂ ’ਚ ਭਾਗ ਲੈ ਕੇ ਬਜ਼ੁਰਗਾਂ ਨੇ ਆਪਣੇ ਬੀਤੇ ਬਚਪਨ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਅਤੇ ਖੁਸ਼ੀ ਦੇ ਪਲ ਸਾਂਝੇ ਕੀਤੇ । ਜੇਤੂ ਬਜ਼ੁਰਗਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । ਸਮਾਗਮ ਦੇ ਅੰਤ ਵਿਚ ਡਾ: ਮੋਹਿਤ ਮਹਾਜਨ ਨੇ ਸੰਬੋਧਨ ਕਰਦਿਆਂ ਵੱਡਿਆਂ ਦਾ ਸਤਿਕਾਰ ਕਰਨ, ਉਨ੍ਹਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਨ, ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਅਤੇ ਉਨ੍ਹਾਂ ਦੇ ਜੀਵਨ ਅਨੁਭਵਾਂ ਤੋਂ ਸਿੱਖਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਬਜ਼ੁਰਗ ਪਰਿਵਾਰ ਦੀ ਮਜ਼ਬੂਤ ਨੀਂਹ ਹੁੰਦੇ ਹਨ ਅਤੇ ਉਨ੍ਹਾਂ ਦਾ ਸਤਿਕਾਰ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ ।