19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਭਾਜਪਾ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ’ਚ ਵੱਧ ਤੋਂ ਵੱਧ ਲੋਕ ਸ਼ਾਮਿਲ ਹੋਣ-ਅੰਕੁਰ ਬਾਦਲ

ਪਠਾਨਕੋਟ, 18 ਸਤੰਬਰ (ਸੁਮਿਤ)-ਭਾਜਪਾ ਯੂਵਾ ਆਗੂ ਤੇ ਸਮਾਜ ਸੇਵਕ ਅੰਕੁਰ ਬਾਦਲ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ’ਚ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਸਿਰਫ਼ ਕਿਸੇ ਇੱਕ ਵਿਅਕਤੀ ਜਾਂ ਪਰਿਵਾਰ ਦੀ ਨਹੀਂ, ਸਗੋਂ ਪੂਰੇ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

Ad Position 21
No active advertisement
ਅਜੀਤ ਡੈਸਕ 19-09-2026
ਪਠਾਨਕੋਟ, 18 ਸਤੰਬਰ (ਸੁਮਿਤ)-ਭਾਜਪਾ ਯੂਵਾ ਆਗੂ ਤੇ ਸਮਾਜ ਸੇਵਕ ਅੰਕੁਰ ਬਾਦਲ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ’ਚ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਸਿਰਫ਼ ਕਿਸੇ ਇੱਕ ਵਿਅਕਤੀ ਜਾਂ ਪਰਿਵਾਰ ਦੀ ਨਹੀਂ, ਸਗੋਂ ਪੂਰੇ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਸਮੱਸਿਆ ਨੂੰ ਖਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ । ਅੰਕੁਰ ਬਾਦਲ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ, ਸਿੱਖਿਆ ਅਤੇ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਇਆ ਜਾ ਰਿਹਾ ਇਹ ਅਭਿਆਨ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਸਮਾਜ ਨੂੰ ਇਕਜੁੱਟ ਕਰਨ ਦਾ ਵੀ ਯਤਨ ਹੈ । ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਆਪਣਾ ਸਮਰਥਨ ਦੇਣ ਅਤੇ ਨਸ਼ਿਆਂ ਖ਼ਿਲਾਫ਼ ਇੱਕ ਮਜ਼ਬੂਤ ਸਮਾਜਿਕ ਸੰਦੇਸ਼ ਦੇਣ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਗ੍ਰਿਫ਼ਤ ਤੋਂ ਬਚਾਇਆ ਜਾ ਸਕਦਾ ਹੈ ।
Ad Position 22
No active advertisement
ਪਿਛਲੀ ਖ਼ਬਰ ਸਿੱਧ ਬਾਬਾ ਮੰਦਿਰ ਵਿਖੇ ਵਿਸ਼ਾਲ ਮਾਂ ਭਗਵਤੀ ਜਾਗਰਣ ਕਰਵਾਇਆ ਅਗਲੀ ਖ਼ਬਰ ਜਨਗਣਨਾ-2027 ਦੇ ਪੜਾਅ-2 ਲਈ ਅਧਿਕਾਰੀਆਂ ਦੀ ਸਿਖਲਾਈ ਮੁਕੰਮਲ
Ad Position 24