ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚੱਕ ਵਿਚ ਹਿੰਦੀ ਦਿਵਸ ਮਨਾਇਆ
ਘਰੋਟਾ, 18 ਸਤੰਬਰ (ਸੰਜੀਵ ਗੁਪਤਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚੱਕ ਵਿਖੇ ਹਿੰਦੀ ਦਿਵਸ ਮੌਕੇ ਪ੍ਰਿੰਸੀਪਲ ਤਾਜ਼ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਮਹੱਤਤਾ, ਉਤਪਤੀ ਤੇ ਵਿਕਾਸ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਹਿੰਦੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਤੇ ਰੁਚੀ ਪੈਦਾ ਕਰਨਾ ਸੀ ।
ਘਰੋਟਾ, 18 ਸਤੰਬਰ (ਸੰਜੀਵ ਗੁਪਤਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚੱਕ ਵਿਖੇ ਹਿੰਦੀ ਦਿਵਸ ਮੌਕੇ ਪ੍ਰਿੰਸੀਪਲ ਤਾਜ਼ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਮਹੱਤਤਾ, ਉਤਪਤੀ ਤੇ ਵਿਕਾਸ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਹਿੰਦੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਤੇ ਰੁਚੀ ਪੈਦਾ ਕਰਨਾ ਸੀ । ਸਮਾਗਮ ਦਾ ਸੰਪੂਰਨ ਸੰਚਾਲਨ ਹਿੰਦੀ ਅਧਿਆਪਕਾ ਵਿਜੇ ਸਲਾਰੀਆ ਵਲੋਂ ਕੀਤਾ ਗਿਆ । ਉਨ੍ਹਾਂ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾਈ । ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਉਤਪਤੀ, ਇਸ ਦੇ ਇਤਿਹਾਸਕ ਵਿਕਾਸ ਅਤੇ ਮੌਜੂਦਾ ਸਮੇਂ ਵਿਚ ਹਿੰਦੀ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਕਵਿਤਾਵਾਂ ਰਾਹੀਂ ਜੀਵਨ ਵਿਚ ਨਿਰੰਤਰ ਅੱਗੇ ਵਧਣ, ਸਖ਼ਤ ਮਿਹਨਤ ਕਰਨ, ਆਤਮ-ਵਿਸ਼ਵਾਸ ਬਣਾਈ ਰੱਖਣ ਤੇ ਆਪਣੇ ਨਿਰਧਾਰਿਤ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ । ਕਵਿਤਾ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ ’ਚ ਸਕਾਰਾਤਮਿਕ ਸੋਚ, ਰਚਨਾਤਮਿਕਤਾ ਤੇ ਸਿੱਖਣ ਦੀ ਭਾਵਨਾ ਪੈਦਾ ਕਰਨ ਦਾ ਯਤਨ ਕੀਤਾ ਗਿਆ । ਸਮਾਗਮ ਦੇ ਸਮਾਪਤੀ ਮੌਕੇ ਪ੍ਰਿੰਸੀਪਲ ਤਾਜ਼ ਸਿੰਘ ਨੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਨੂੰ ਸਹੀ ਤੇ ਸ਼ੁੱਧ ਰੂਪ ਵਿਚ ਪੜ੍ਹਨ, ਲਿਖਣ ਤੇ ਉਚਾਰਨ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਭਾਸ਼ਾ ਸਿਰਫ਼ ਵਿਚਾਰਾਂ ਦੇ ਆਦਾਨ-ਪ੍ਰਦਾਨ ਦਾ ਮਾਧਿਅਮ ਹੀ ਨਹੀਂ, ਸਗੋਂ ਸਾਡੀ ਸੱਭਿਆਚਾਰ, ਪਰੰਪਰਾਵਾਂ ਤੇ ਕਦਰਾਂ-ਕੀਮਤਾਂ ਦੀ ਪਹਿਚਾਣ ਵੀ ਹੁੰਦੀ ਹੈ ।। ਇਸ ਮੌਕੇ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਰਹੇ । ਸਮਾਗਮ ਗਿਆਨਵਰਧਕ, ਪ੍ਰੇਰਣਾਦਾਇਕ ਅਤੇ ਸਫ਼ਲ ਰਿਹਾ ।