ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਤੋਂ ਪਿੰਡ ਹਰੂਵਾਲ ਤੱਕ ਜਾਣ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ
ਡੇਰਾ ਬਾਬਾ ਨਾਨਕ, 18 ਸਤੰਬਰ (ਹੀਰਾ ਸਿੰਘ ਮਾਂਗਟ) ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਤੋਂ ਪਿੰਡ ਪੱਖੋਕੇ ਟਾਹਲੀ ਸਾਹਿਬ, ਸਾਧਾਂ ਵਾਲੀ ਵਾਇਆ ਹਰੂਵਾਲ ਤੱਕ ਜਾਣ ਵਾਲੀ ਕਰੀਬ 2,75 ਕਿਲੋਮੀਟਰ ਲੰਬੀ ਸੜਕ ਦਾ ਨੀਂਹ ਪੱਥਰ ਰੱਖਿਆ ਹੈ। ਉਹਨਾਂ ਨੇ ਦੱਸਿਆ ਕਿ 1 ਕਰੋੜ 88 ਲੱਖ 30 ਹਜਾਰ ਰੁਪਏ ਦੀ ਲਾਗਤ ਨਾਲ ਇਹ ਸੜਕ ਬਣ ਕੇ ਤਿਆਰ ਹੋਵੇਗੀ।
ਡੇਰਾ ਬਾਬਾ ਨਾਨਕ, 18 ਸਤੰਬਰ (ਹੀਰਾ ਸਿੰਘ ਮਾਂਗਟ) ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਤੋਂ ਪਿੰਡ ਪੱਖੋਕੇ ਟਾਹਲੀ ਸਾਹਿਬ, ਸਾਧਾਂ ਵਾਲੀ ਵਾਇਆ ਹਰੂਵਾਲ ਤੱਕ ਜਾਣ ਵਾਲੀ ਕਰੀਬ 2,75 ਕਿਲੋਮੀਟਰ ਲੰਬੀ ਸੜਕ ਦਾ ਨੀਂਹ ਪੱਥਰ ਰੱਖਿਆ ਹੈ। ਉਹਨਾਂ ਨੇ ਦੱਸਿਆ ਕਿ 1 ਕਰੋੜ 88 ਲੱਖ 30 ਹਜਾਰ ਰੁਪਏ ਦੀ ਲਾਗਤ ਨਾਲ ਇਹ ਸੜਕ ਬਣ ਕੇ ਤਿਆਰ ਹੋਵੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਇਲਾਕੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਇਤਿਹਾਸਿਕ ਕਸਬਾ ਡੇਰਾ ਬਾਬਾ ਨਾਨਕ ਨਾਲ ਜੁੜਨ ਵਾਲੀਆਂ ਕਰੀਬ ਸਾਰੀਆਂ ਸੜਕਾਂ ਦਾ ਵਿਕਾਸ ਜੰਗੀ ਪੱਧਰ ਤੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਰੇਸ਼ਮ ਸਿੰਘ ਪੱਡਾ, ਪ੍ਰਧਾਨ ਰਾਜੇਸ਼ ਕੁਮਾਰ ਬਿੱਟਾ, ਵਾਈਸ ਪ੍ਰਧਾਨ ਕੁਲਵਿੰਦਰ ਸਿੰਘ ਜੁਗਨੂੰ, ਕੌਂਸਲਰ ਰਜਤ ਮਰਵਾਹਾ, ਕੌਂਸਲਰ ਸੁਖਵਿੰਦਰ ਸਿੰਘ, ਕੌਂਸਲਰ ਹਰਵਿੰਦਰ ਸਿੰਘ, ਲਵਪ੍ਰੀਤ ਸਿੰਘ ਪੀਏ ਸਾਬਕਾ ਕੌਂਸਲਰ ਬਲਦੇਵ ਰਾਜ ਡਾਇਮੰਡ ਸਮੇਤ ਵੱਡੀ ਗਿਣਤੀ ਵਿੱਚ ਆਪ ਆਗੂ ਹਾਜ਼ਰ ਸਨ ।