19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

‘ ਨਸ਼ਾ ਮੁਕਤੀ ਮੋਰਚੇ’ ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ

ਗੁਰਦਾਸਪੁਰ, 18 ਸਤੰਬਰ (ਅਸ਼ੋਕ ਸ਼ਰਮਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ ਹੇਠ ਹੋਟਲ ਪੰਜਾਬੀ ਤੜਕਾ ਨੇੜੇ ਜੀਵਨਵਾਲ ਬੱਬਰੀ ਵਿਖੇ ਹੋਈ। ਮੀਟਿੰਗ ਦੌਰਾਨ ਨਸ਼ਿਆਂ ਦੀ ਰੋਕਥਾਮ ਲਈ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਕੋਆਰਡੀਨੇਟਰਾਂ ਵਲੋਂ ਫੀਡਬੈਕ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 19-09-2026
ਗੁਰਦਾਸਪੁਰ, 18 ਸਤੰਬਰ (ਅਸ਼ੋਕ ਸ਼ਰਮਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ ਹੇਠ ਹੋਟਲ ਪੰਜਾਬੀ ਤੜਕਾ ਨੇੜੇ ਜੀਵਨਵਾਲ ਬੱਬਰੀ ਵਿਖੇ ਹੋਈ। ਮੀਟਿੰਗ ਦੌਰਾਨ ਨਸ਼ਿਆਂ ਦੀ ਰੋਕਥਾਮ ਲਈ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਕੋਆਰਡੀਨੇਟਰਾਂ ਵਲੋਂ ਫੀਡਬੈਕ ਦਿੱਤੀ ਗਈ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਜਦੋਂ ਕਿ ਸਰਕਾਰ ਵਲੋਂ ਲੋਕਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਇਲਾਜ ਤੇ ਮੁੜ ਵਸੇਬੇ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਰਮਨ ਬਹਿਲ ਨੇ ਕਿਹਾ ਕਿ ਸਾਂਝੇ ਯਤਨਾਂ ਨਾਲ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਇਹ ਲੜਾਈ ਨਿਰੰਤਰ ਜਾਰੀ ਰਹੇਗੀ। ਮੀਟਿੰਗ ਦੌਰਾਨ ਵੱਖ-ਵੱਖ ਹਲਕਿਆਂ ਦੇ ਕੋਆਰਡੀਨੇਟਰਾਂ, ਵਾਈਸ ਅਤੇ ਬਲਾਕ ਕੋਆਰਡੀਨੇਟਰਾਂ ਵਲੋਂ ਆਪਣੇ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤਹਿਸੀਲਦਾਰ ਮੁਨੀਸ਼ ਕੁਮਾਰ, ਡੀ.ਐਸ.ਪੀ ਸ਼ਾਹਬਾਜ਼ ਸਿੰਘ, ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਰਾਣਾ, ਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਲਖਵਿੰਦਰ ਸਿੰਘ, ਜ਼ਿਲ੍ਹਾ ਵਾਈਸ ਕੋਆਰਡੀਨੇਟਰ ਅਨਮੋਲਜੋਤ ਸਿੰਘ ਰੰਧਾਵਾ, ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਹਲਕਾ ਕੋਆਰਡੀਨੇਟਰ ਪਵਨ ਕੁਮਾਰ, ਵਾਈਸ ਕੋਆਰਡੀਨੇਟਰ ਦਵਿੰਦਰ ਸਿੰਘ ਹੈਪੀ, ਸਰਪੰਚ ਗੁਰਜੀਵ ਸਿੰਘ ਟਿੰਕੂ ਬੱਬਰੀ, ਸਰਪੰਚ ਭੰਗਵਾਂ ਰਾਜੇਸ਼ ਸਮੇਤ ਵੱਖ-ਵੱਖ ਕੋਆਰਡੀਨੇਟਰ, ਹਲਕਾ ਤੇ ਬਲਾਕ ਵਾਈਸ ਕੋਆਰਡੀਨੇਟਰ ਅਤੇ ਹੋਰ ਪਤਵੰਤੇ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮੈਗਾ ਖ਼ੂਨਦਾਨ ਕੈਂਪ 30 ਨੂੰ ਅਗਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਤੋਂ ਪਿੰਡ ਹਰੂਵਾਲ ਤੱਕ ਜਾਣ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ
Ad Position 24