ਸਿੱਖ ਨੈਸ਼ਨਲ ਕਾਲਜੀਏਟ ਸੀ.ਸੈਕੰ. ਸਕੂਲ ਦੀ ਸਾਬਕਾ ਵਿਦਿਆਰਥਣ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ
ਕਾਦੀਆਂ, 18 ਸਤੰਬਰ (ਕੁਲਵਿੰਦਰ ਸਿੰਘ)-ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ ਸਾਬਕਾ ਵਿਦਿਆਰਥਣ ਰੂਪਨੀਤ ਕੌਰ ਨੇ ਪਹਿਲੀ ਕੋਸ਼ਿਸ਼ ’ਚ ਹੀ ਨੀਟ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ। ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥਣ ਰੂਪਨੀਤ ਕੌਰ ਨੂੰ ਉਸ ਦੀ ਇਸ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ ਹੈ।
ਵਿਦਿਆਰਥਣ ਰੂਪਨੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਤੇ ਸਕੂਲ ਪ੍ਰਿੰਸੀਪਲ ਰਮਨਜੀਤ ਕੌਰ। ਤਸਵੀਰ : ਕੁਲਵਿੰਦਰ ਸਿੰਘ
19-09-2026