18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਭਾਜਪਾ ਵਲੋਂ 18 ਤੋਂ ਆਰੰਭੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਾਰਥਿਕ ਸਿੱਟੇ ਨਿੱਕਲਣਗੇ- ਵਿਜੇ ਸੋਨੀ ਮੋਹਲੋਵਾਲੀ

ਕਲਾਨੌਰ, 18 ਸਤੰਬਰ (ਪੁਰੇਵਾਲ)-ਭਾਰਤੀ ਜਨਤਾ ਪਾਰਟੀ ਦੇ ਟਰੇਡ ਸੈੈੱਲ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਸੋਨੀ ਮੋਹਲੋਵਾਲੀ ਵਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ’ਚ ਵਰਕਰਾਂ ਨਾਲ ਮੀਟਿੰਗਾਂ ਕਰਨ ਉਪਰੰਤ ਬਰੀਲਾ ਕਲਾਂ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ’ਚ ਦਿਨੋਂ-ਦਿਨ ਵੱਧ ਰਹੇ ਨਸ਼ੇ ਨੂੰ ਠੱਲ ਪਾਉਣ ਲਈ ਭਾਰਤੀ ਜਨਤਾ ਪਾਰਟੀ ਵਲੋਂ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਗਈ ਹੈ। ਇਸ ਤਹਿਤ ਨਸ਼ਾ ਮੁਕਤ ਪੰਜਾਬ ਯਾਤਰਾ ਕੱਢੀ ਜਾ ਰਹੀ ਹੈ ਤੇ ਇਸ ਯਾਤਰਾ ਦੇ ਭਵਿੱਖ ’ਚ ਸਾਰਥਿਕ ਸਿੱਟੇ ਨਿਕਲਣ ਦੀ ਆਸ ਹੈ।

Ad Position 21
No active advertisement
ਅਜੀਤ ਡੈਸਕ 19-09-2026
ਕਲਾਨੌਰ, 18 ਸਤੰਬਰ (ਪੁਰੇਵਾਲ)-ਭਾਰਤੀ ਜਨਤਾ ਪਾਰਟੀ ਦੇ ਟਰੇਡ ਸੈੈੱਲ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਸੋਨੀ ਮੋਹਲੋਵਾਲੀ ਵਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ’ਚ ਵਰਕਰਾਂ ਨਾਲ ਮੀਟਿੰਗਾਂ ਕਰਨ ਉਪਰੰਤ ਬਰੀਲਾ ਕਲਾਂ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ’ਚ ਦਿਨੋਂ-ਦਿਨ ਵੱਧ ਰਹੇ ਨਸ਼ੇ ਨੂੰ ਠੱਲ ਪਾਉਣ ਲਈ ਭਾਰਤੀ ਜਨਤਾ ਪਾਰਟੀ ਵਲੋਂ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਗਈ ਹੈ। ਇਸ ਤਹਿਤ ਨਸ਼ਾ ਮੁਕਤ ਪੰਜਾਬ ਯਾਤਰਾ ਕੱਢੀ ਜਾ ਰਹੀ ਹੈ ਤੇ ਇਸ ਯਾਤਰਾ ਦੇ ਭਵਿੱਖ ’ਚ ਸਾਰਥਿਕ ਸਿੱਟੇ ਨਿਕਲਣ ਦੀ ਆਸ ਹੈ। ਭਾਜਪਾ ਆਗੂ ਵਿਜੇ ਸੋਨੀ ਨੇ ਕਿਹਾ ਕਿ ਉਹ ਵਿਧਾਨ ਸਭਾ ਹਲਕਾ, ਡੇਰਾ ਬਾਬਾ ਨਾਨਕ ’ਚ ਭਾਰਤੀ ਜਨਤਾ ਪਾਰਟੀ ਦੇ ਪ੍ਰਚਾਰ ਲਈ ਪਹੁੰਚ ਕਰ ਰਹੇ ਹਨ ਤੇ ਲੋਕਾਂ ਦਾ ਵੀ ਭਾਜਪਾ ਪ੍ਰਤੀ ਰੁਝਾਨ ਵਧਦਾ ਜਾ ਰਿਹਾ ਹੈ। ਸੋਨੀ ਮੋਹਲੋਵਾਲੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ’ਚ ਲੋਕਾਂ ਵਲੋਂ ਰਾਬਤਾ ਕਰਨ ’ਤੇ ਨਸ਼ੇ ਦੇ ਮੁੱਦੇ ’ਤੇ ਭਾਜਪਾ ਨੂੰ ਗੰਭੀਰਤਾ ਵਿਖਾਉਣ ਦੀ ਮੰਗ ਉੱਠਦੀ ਸੀ ਤੇ ਹੁਣ ਭਾਜਪਾ ਵਲੋਂ ਵੀ 18 ਸਤੰਬਰ ਤੋਂ ਪੰਜਾਬ ’ਚ 4 ਪੜਾਵਾਂ ’ਚ ਨਸ਼ਾ ਮੁਕਤ ਪੰਜਾਬ ਯਾਤਰਾ ਕੀਤੀ ਜਾ ਰਹੀ ਹੈ। ਵਿਜੇ ਸੋਨੀ ਨੇ ਕਿਹਾ ਕਿ ਕਰੀਬ 12 ਦਿਨਾਂ ’ਚ ਇਹ ਯਾਤਰਾ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ’ਚ ਪਹੁੰਚੇਗੀ ਤੇ ਇਸ ਦੀ ਸ਼ੁਰੂਆਤ ਸਰਹੱਦੀ ਜ਼ਿਲ੍ਹਾ ਪਠਾਨਕੋਟ ਤੋਂ ਹੋ ਰਹੀ ਹੈ। ਸ੍ਰੀ ਵਿਜੇ ਸੋਨੀ ਨੇ ਕਿਹਾ ਕਿ ਸੂਬੇ ’ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲਿਆਉਣ ਲਈ ਲੋਕ ਵੀ ਉਤਾਵਲੇ ਹੋ ਰਹੇ ਹਨ। ਇਸ ਮੌਕੇ ਗੁਰਪ੍ਰੀਤ ਗੋਪੀ, ਮੰਗਾ ਮਸੀਹ, ਮਲਕੀਤ ਸਿੰਘ, ਬਲਵਿੰਦਰ ਸਿੰਘ, ਸੋਨੂੰ ਮਸੀਹ, ਵਰੁਨ ਮਸੀਹ, ਕੰਵਲਜੀਤ ਸਿੰਘ, ਅਨੰਦ ਕਿਸ਼ੋਰ ਜੀ, ਮਹਿੰਦਰ ਸਿੰਘ, ਪ੍ਰੀਤਮ ਸਿੰਘ, ਕੁਲਜਿੰਦਰ ਸਿੰਘ, ਦਲਵਿੰਦਰ ਸਿੰਘ, ਮਨਜੀਤ ਸਿੰਘ, ਜਗਦੀਪ ਸਿੰਘ, ਸਮਰਦੀਪ ਸਿੰਘ ਵੀ ਹਾਜ਼ਰ ਰਹੇ ।
Ad Position 22
No active advertisement
ਪਿਛਲੀ ਖ਼ਬਰ ਧੰਨ-ਧੰਨ ਮਾਤਾ ਸੁਲੱਖਣੀ ਜੀ ਗੇਟ ਸੰਗਤਾਂ ਨੂੰ ਸਮਰਪਿਤ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜੀਏਟ ਸੀ.ਸੈਕੰ. ਸਕੂਲ ਦੀ ਸਾਬਕਾ ਵਿਦਿਆਰਥਣ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ
Ad Position 24