18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਵਿਆਹ ਪੁਰਬ ਮੌਕੇ ਆਰ.ਡੀ. ਖੋਸਲਾ ਸਕੂਲ ’ਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ

ਬਟਾਲਾ, 18 ਸਤੰਬਰ (ਸਤਿੰਦਰ ਸਿੰਘ)-ਆਰ. ਡੀ.

Ad Position 21
No active advertisement
ਅਜੀਤ ਡੈਸਕ 19-09-2026
ਬਟਾਲਾ, 18 ਸਤੰਬਰ (ਸਤਿੰਦਰ ਸਿੰਘ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੀ ਖੁਸ਼ੀ ਮਨਾਈ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ, ਜਿਸ ਵਿਚ ਸਕੂਲ ਦੇ ਚੇਅਰਮੈਨ ਅਰਵਿੰਦ ਖੋਸਲਾ, ਪ੍ਰਧਾਨ ਅਜੈ ਖੋਸਲਾ, ਪ੍ਰਿੰਸੀਪਲ ਡਾ. ਬਿੰਦੂ ਭੱਲਾ, ਪ੍ਰਬੰਧਕ ਕਮੇਟੀ ਮੈਂਬਰ ਭੁਪਿੰਦਰ ਸਿੰਘ, ਮੋਨਿਕਾ ਖੋਸਲਾ, ਮਨੀਸ਼ਾ ਖੋਸਲਾ, ਕਮਲ ਅਰੋੜਾ, ਅਸ਼ਵਨੀ ਸ਼ਰਮਾ, ਵਰਿੰਦਰ ਕਾਂਸਰਾ, ਅਧਿਆਪਕਾਂ ਤੇ ਗੈਰ-ਅਧਿਆਪਨ ਸਟਾਫ਼ ਨੇ ਸ਼ਰਧਾ ਨਾਲ ਹਿੱਸਾ ਲਿਆ। ਪਾਠ ਤੋਂ ਬਾਅਦ ਕੀਰਤਨ ਕੀਤਾ ਗਿਆ। ਸਕੂਲ ਦੇ ਵਿਹੜੇ ਵਿਚ ਪਾਲਕੀ ਸਾਹਿਬ ਸਜਾਈ ਗਈ, ਸਮੂਹ ਵਿਦਿਆਰਥੀਆਂ ਨੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ ਤੇ ਕੀਰਤਨ ਦਾ ਆਨੰਦ ਮਾਣਿਆਂ। ਵਿਦਿਆਰਥੀਆਂ ਦੀ ਗਤਕਾ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਅਰਵਿੰਦ ਖੋਸਲਾ, ਪ੍ਰਧਾਨ ਅਜੈ ਖੋਸਲਾ ਤੇ ਪ੍ਰਿੰਸੀਪਲ ਡਾ. ਬਿੰਦੂ ਭੱਲਾ ਨੇ ਵਿਆਹ ਪੁਰਬ ਦੀ ਸਾਰਿਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਹੀ ਸੁਭਾਗ ਦੀ ਗੱਲ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨ ਸਾਡੇ ਸ਼ਹਿਰ ਬਟਾਲਾ ਦੀ ਧਰਤੀ ’ਤੇ ਪਏ ਤੇ ਇੱਥੋਂ ਦੇ ਲੋਕਾਂ ਨੂੰ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਹੋਇਆ। ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ ਅਤੇ ਬਾਬਾ ਜੀ ਦਾ ਵਿਆਹ ਪੁਰਬ ਆਪਸੀ ਪਿਆਰ ਅਤੇ ਸਦਭਾਵਨਾ ਨਾਲ ਮਨਾਉਣਾ ।
Ad Position 22
No active advertisement
ਪਿਛਲੀ ਖ਼ਬਰ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਐਚ.ਕੇ.ਐਮ.ਵੀ ਵਿਖੇ ਸੱਭਿਆਚਾਰਕ ਸਮਾਗਮ ਕਰਵਾਇਆ
Ad Position 24