18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦਾ ਅਹੁਦਾ ਸੰਭਾਲਿਆ

ਡੇਰਾ ਬਾਬਾ ਨਾਨਕ, 18 ਸਤੰਬਰ (ਵਿਜੇ ਸ਼ਰਮਾ)-ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਤੋਂ ਤਬਦੀਲ ਹੋ ਕੇ ਆਏ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਨੇ ਅੱਜ ਰਸਮੀ ਤੌਰ ’ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦਾ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮੈਨੇਜਰ ਕਲਿਆਣਪੁਰ ਕੁੱਝ ਸਮਾਂ ਪਹਿਲਾਂ ਵੀ ਗੁਰਦੁਆਰਾ ਸਾਹਿਬ ਵਿਖੇ ਬਤੌਰ ਮੈਨੇਜਰ ਸੇਵਾਵਾਂ ਨਿਭਾਅ ਚੁੱਕੇ ਹਨ।

Ad Position 21
No active advertisement
ਅਜੀਤ ਡੈਸਕ 19-09-2026
ਡੇਰਾ ਬਾਬਾ ਨਾਨਕ, 18 ਸਤੰਬਰ (ਵਿਜੇ ਸ਼ਰਮਾ)-ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਤੋਂ ਤਬਦੀਲ ਹੋ ਕੇ ਆਏ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਨੇ ਅੱਜ ਰਸਮੀ ਤੌਰ ’ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦਾ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮੈਨੇਜਰ ਕਲਿਆਣਪੁਰ ਕੁੱਝ ਸਮਾਂ ਪਹਿਲਾਂ ਵੀ ਗੁਰਦੁਆਰਾ ਸਾਹਿਬ ਵਿਖੇ ਬਤੌਰ ਮੈਨੇਜਰ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਮੌਕੇ ਹਲਕੇ ਦੇ ਸੀ. ਅਕਾਲੀ ਆਗੂਆਂ ਵਲੋਂ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਨੂੰ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਮੈਨੇਜਰ ਕਲਿਆਣਪੁਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਗੁਰੂ ਘਰ ’ਚ ਅਉਣ ਵਾਲੀਆਂ ਸੰਗਤਾਂ ਨੂੰ ਹਰ ਸੰਭਵ ਸਹੂਲਤਾਂ ਮੁਹੱਈਆ ਕਰਵਾਉਣ ਦਾ ਉਪਰਾਲਾ ਕਰਨਗੇ। ਇਸ ਮੌਕੇ ਜਥੇਦਾਰ ਰਜਿੰਦਰ ਸਿੰਘ ਵੈਰੋਕੇ, ਜਸਪਿੰਦਰ ਸਿੰਘ ਝੰਗੀ, ਗੁਰਪ੍ਰੀਤ ਸਿੰਘ ਬਾਦਲ, ਬਲਜੀਤ ਸਿੰਘ ਖੰਨਾ, ਸਤਨਾਮ ਸਿੰਘ ਪਟਵਾਰੀ, ਸਿਮਰਤ ਸਿੰਘ ਬਾਜਵਾ, ਬਲਦੇਵ ਸਿੰਘ ਤਪਾਲਾ, ਅੰਮ੍ਰਿਤ ਭਿੰਡਰ, ਗੁਰਪ੍ਰੀਤ ਸਿੰਘ ਗੁਰਚੱਕ ਤੇ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਬੋਹਾ ਦੇ ਖਿਡਾਰੀਆਂ ਨੇ ਸੂਬਾ ਪੱਧਰੀ ਸ਼ੂਟਿੰਗ ਮੁਕਾਬਲਿਆਂ ’ਚੋਂ 4 ਤਗਮੇ ਜਿੱਤੇ ਅਗਲੀ ਖ਼ਬਰ ਵਿਆਹ ਪੁਰਬ ਮੌਕੇ ਆਰ.ਡੀ. ਖੋਸਲਾ ਸਕੂਲ ’ਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ
Ad Position 24