20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵਲੋਂ ਰੋਸ ਮਾਰਚ

ਗੁਰਦਾਸਪੁਰ, 19 ਸਤੰਬਰ (ਚੱਕਰਾਜਾ)-ਸੂਬੇ ’ਚ ਨਸ਼ਿਆਂ ਦੀ ਵਿਕਰੀ, ਪੁਲਿਸ ਜਬਰ, ਗੰਨੇ ਦਾ ਭਾਅ ਵਧਾਉਣ ਅਤੇ ਕਈ ਹੋਰ ਕਿਸਾਨੀ ਮਸਲਿਆਂ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ ਜੋ ਗੁਰਦੁਆਰਾ ਬਾਬਾ ਟਹਿਲ ਸਿੰਘ ਤੋਂ ਸ਼ੁਰੂ ਹੋ ਕੇ ਵੱਖ ਵੱਖ ਚੌਕਾਂ, ਬਾਜਾਰਾਂ ਤੋਂ ਹੁੰਦਾ ਹੋਇਆ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਫਤਰ ਪਹੁੰਚਿਆ, ਜਿਥੇ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ ਸੂਬੇ ਅੰਦਰ ਨਸ਼ੇ ਤਾ ਕਾਰੋਬਾਰ ਪੂਰੇ ਜ਼ੋਰਾਂ ’ਤੇ ਹੈ ਅਤੇ ਇਸ ਵਿਰੁੱਧ ਆਵਾਜ ਉਠਾਉਣ ਜਾਂ ਆਪਣੇ ਹੱਕ ਮੰਗਣ ਵਾਲੇ ਲੋਕਾਂ ਉਤੇ ਪੁਲਿਸ ਵਲੋਂ ਤਸੱਦਦ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।

Ad Position 21
No active advertisement
ਮੁੱਖ ਮੰਤਰੀ ਦਾ ਪੁਤਲਾ ਫੂਕਦੇ ਹੋਏ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਆਗੂ। ਤਸਵੀਰ: ਵਿਸ਼ਾਲ ਮੁੰਨਾ 20-09-2026
ਗੁਰਦਾਸਪੁਰ, 19 ਸਤੰਬਰ (ਚੱਕਰਾਜਾ)-ਸੂਬੇ ’ਚ ਨਸ਼ਿਆਂ ਦੀ ਵਿਕਰੀ, ਪੁਲਿਸ ਜਬਰ, ਗੰਨੇ ਦਾ ਭਾਅ ਵਧਾਉਣ ਅਤੇ ਕਈ ਹੋਰ ਕਿਸਾਨੀ ਮਸਲਿਆਂ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ ਜੋ ਗੁਰਦੁਆਰਾ ਬਾਬਾ ਟਹਿਲ ਸਿੰਘ ਤੋਂ ਸ਼ੁਰੂ ਹੋ ਕੇ ਵੱਖ ਵੱਖ ਚੌਕਾਂ, ਬਾਜਾਰਾਂ ਤੋਂ ਹੁੰਦਾ ਹੋਇਆ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਫਤਰ ਪਹੁੰਚਿਆ, ਜਿਥੇ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ ਸੂਬੇ ਅੰਦਰ ਨਸ਼ੇ ਤਾ ਕਾਰੋਬਾਰ ਪੂਰੇ ਜ਼ੋਰਾਂ ’ਤੇ ਹੈ ਅਤੇ ਇਸ ਵਿਰੁੱਧ ਆਵਾਜ ਉਠਾਉਣ ਜਾਂ ਆਪਣੇ ਹੱਕ ਮੰਗਣ ਵਾਲੇ ਲੋਕਾਂ ਉਤੇ ਪੁਲਿਸ ਵਲੋਂ ਤਸੱਦਦ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਗੁਰਦਾਸਪੁਰ ਰਾਹੀਂ ਇਕ ਮੰਗ ਪੱਤਰ ਦਿੱਤਾ ਗਿਆ। ਜਿਸ ਵਿਚ ਮੰਗ ਕੀਤੀ ਕਿ ਮੋਹਨਜੀਤ ਸ਼ੇਰੋਂ, ਗੁਲਜਾਰ ਸਿੰਘ ਤੂਰ ਵਣਜਾਰਾ ਅਤੇ 9 ਅਗਸਤ ਨੂੰ ਫਰੀਦਕੋਟ ਵਿਖੇ ਕਿਸਾਨ ਪੰਚਾਇਤ ਵਿਚ ਸ਼ਾਮਿਲ ਹੋਣ ਵਾਲੇ ਕਿਸਾਨਾਂ ਦੀ ਕੁੱਟਮਾਰ ਕਰਨ ਵਾਲੇ ਅਧਿਕਾਰੀਆਂ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ, ਮੰਡੀਆਂ ਵਿਚ ਕਿਸਾਨਾਂ ਦੀ ਲੁੱਟ ਰੋਕਣ ਲਈ ਤੁਰੰਤ ਸਰਕਾਰੀ ਖਰੀਦ ਸ਼ੁਰੂ ਕੀਤੀ ਜਾਵੇ, ਇਸੇ ਤਰ੍ਹਾਂ ਖੰਡ ਦੇ ਭਾਅ ਅਤੇ ਗੰਨੇ ਦੇ ਲਾਗਤ ਮੁੱਲ ਨੂੰ ਮੁੱਖ ਰੱਖਦਿਆਂ ਗੰਨੇ ਦਾ ਭਾਅ 600 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ, ਵਨ ਟਾਇਮ ਸੈਟਲਮੈਂਟ ਸਕੀਮ ਨੂੰ ਸ਼ੁਰੂ ਕੀਤਾ ਜਾਵੇ ਅਤੇ ਪੰਜਾਬ ਕੋਆਪ੍ਰੇਟਿਵ ਐਗਰੀਕਲਚਰ ਡਿਵੈਲਪਮੈਂਟ ਬੈਂਕਾਂ ਸਾਹਮਣੇ ਚੱਲ ਰਹੇ ਧਰਨਿਆਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਕਿਸਾਨ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਸਰਕਾਰ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਬਦਲੇ ਮਾਇਕ ਰਾਸ਼ੀ ਜਾਰੀ ਕਰਨ ਵਿਚ ਅਸਫਲ ਰਹੀ ਹੈ, ਇਸ ਲਈ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਜ਼ੁਰਮਾਨੇ, ਰੈਡ ਐਂਟਰੀਆਂ ਅਤੇ ਪਰਚੇ ਕਰਨੇ ਬੰਦ ਕੀਤੇ ਜਾਣ ਅਤੇ ਪਹਿਲਾਂ ਪਾਏ ਪਰਚੇ ਰੱਦ ਕੀਤੇ ਜਾਣ। ਇਸ ਮੌਕੇ ਸਤਨਾਮ ਸਿੰਘ ਬਾਂਗੜੀਆਂ ਪ੍ਰਧਾਨ ਪੱਗੜੀ ਸੰਭਾਲ ਲਹਿਰ ਅਤੇ ਸੋਨੂੰ ਔਲਖ ਪ੍ਰਧਾਨ ਲੋਕ ਇਨਸਾਫ ਮੋਰਚਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਆਹ ਪੁਰਬ ਸਮਾਗਮ ਮੌਕੇ ਸੰਗਤਾਂ ਵਲੋਂ ਦਿੱਤੇ ਅਥਾਹ ਪਿਆਰ ਅਤੇ ਸਹਿਯੋਗ ਲਈ ਹਮੇਸ਼ਾ ਰਿਣੀ ਰਹਾਂਗਾ- ਵਿਧਾਇਕ ਸ਼ੈਰੀ ਕਲਸੀ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚੀ ਸ੍ਰੀ ਪਾਲਕੀ ਸਾਹਿਬ ਦਾ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਨਿੱਘਾ ਸਵਾਗਤ
Ad Position 24