ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਲੋਂ ਡਾ: ਸਾਗਰ ਕਾਠਾ ਦਾ ਸਨਮਾਨ
ਗੁਰਦਾਸਪੁਰ, 19 ਸਤੰਬਰ (ਚੱਕਰਾਜਾ)-ਗਲੋਬਲ ਸੱਭਿਆਚਾਰਕ ਐਵਾਰਡ ਨਾਲ ਸਨਮਾਨਿਤ ਹੋਣ ’ਤੇ ਪੰਜਾਬੀ ਗਾਇਕ ਡਾ: ਸਾਗਰ ਕਾਠਾ ਨੂੰ ਸ੍ਰੀ ਗੂਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਵਲੋਂ ਉਨ੍ਹਾਂ ਦੀਆਂ ਉਪਲਬਧੀਆਂ ਦੀ ਸ਼ਲਾਘਾ ਕੀਤੀ।
ਗੁਰਦਾਸਪੁਰ, 19 ਸਤੰਬਰ (ਚੱਕਰਾਜਾ)-ਗਲੋਬਲ ਸੱਭਿਆਚਾਰਕ ਐਵਾਰਡ ਨਾਲ ਸਨਮਾਨਿਤ ਹੋਣ ’ਤੇ ਪੰਜਾਬੀ ਗਾਇਕ ਡਾ: ਸਾਗਰ ਕਾਠਾ ਨੂੰ ਸ੍ਰੀ ਗੂਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਵਲੋਂ ਉਨ੍ਹਾਂ ਦੀਆਂ ਉਪਲਬਧੀਆਂ ਦੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕਾਂ ਤੇ ਸਮੂਹ ਸਟਾਫ ਨੇ ਕਿਹਾ ਕਿ ਅਜਿਹੀਆਂ ਸ਼ਖ਼ਸੀਅਤਾਂ ਦੀਆਂ ਪ੍ਰਾਪਤੀਆਂ ਨੌਜਵਾਨ ਪੀੜ੍ਹੀ ਲਈ ਪ੍ਰੇਰਣਾਦਾਇਕ ਹਨ ਅਤੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਨੂੰ ਪ੍ਰਫੁੱਲਤ ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ।ਇਸ ਮੌਕੇ ਸਮੂਹ ਸਟਾਫ ਵਲੋਂ ਡਾ: ਸਾਗਰ ਕਾਠਾ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ।