ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਦੇ ਜਗਵਿੰਦਰ ਸਿੰਘ ਨੇ ਗਤਕੇ ’ਚ ਜਿੱਤਿਆ ਸੋਨ ਤਗ਼ਮਾ
ਗੁਰਦਾਸਪੁਰ, 19 ਸਤੰਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀ ਜਗਵਿੰਦਰ ਸਿੰਘ ਨੇ ਗਤਕਾ ਮੁਕਾਬਲੇ ਵਿਚ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਖੇਡ ਪ੍ਰਾਪਤੀਆਂ ਵਿਚ ਇਕ ਹੋਰ ਮਾਣਮੱਤਾ ਅਧਿਆਇ ਜੋੜ ਦਿੱਤਾ। ਪਿਛਲੇ ਦਿਨੀਂ ਇਹ ਮੁਕਾਬਲਾ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਗੁਰਦਾਸਪੁਰ ਵਿਖੇ ਕਰਵਾਇਆ ਗਿਆ।
ਸ
ਸੋਨ ਤਗਮਾ ਜੇਤੂ ਵਿਦਿਆਰਥੀ ਜਗਵਿੰਦਰ ਸਿੰਘ ਨਾਲ ਪ੍ਰਿੰਸੀਪਲ ਜਤਿੰਦਰ ਸ਼ਰਮਾ। ਤਸਵੀਰ: ਵਿਸ਼ਾਲ ਮੁੰਨਾ
20-09-2026
ਗੁਰਦਾਸਪੁਰ, 19 ਸਤੰਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀ ਜਗਵਿੰਦਰ ਸਿੰਘ ਨੇ ਗਤਕਾ ਮੁਕਾਬਲੇ ਵਿਚ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਖੇਡ ਪ੍ਰਾਪਤੀਆਂ ਵਿਚ ਇਕ ਹੋਰ ਮਾਣਮੱਤਾ ਅਧਿਆਇ ਜੋੜ ਦਿੱਤਾ। ਪਿਛਲੇ ਦਿਨੀਂ ਇਹ ਮੁਕਾਬਲਾ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਗੁਰਦਾਸਪੁਰ ਵਿਖੇ ਕਰਵਾਇਆ ਗਿਆ। ਜਿਸ ਵਿਚ ਅੰਡਰ-17 ਵਰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਵੱਖ-ਵੱਖ ਖਿਡਾਰੀਆਂ ਨੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਚੇਅਰਪਰਸਨ ਸਦਲਜੀਤ ਕੌਰ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਗਤਕੇ ਵਰਗੀਆਂ ਰਵਾਇਤੀ ਖੇਡਾਂ ਨੌਜਵਾਨਾਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਹਿੰਮਤ ਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀਆਂ ਹਨ। ਐਮ.ਡੀ ਜੈਦੀਪ ਸਿੰਘ ਗਿੱਲ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਜਿੱਤਾਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਵੀਂ ਉਡਾਣ ਦਿੰਦੀਆਂ ਹਨ ਤੇ ਹੋਰਨਾਂ ਲਈ ਪ੍ਰੇਰਣਾ ਦਾ ਸਰੋਤ ਬਣਦੀਆਂ ਹਨ। ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਵਿਦਿਆਰਥੀ, ਕੋਚ ਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਆਪਣੀ ਪ੍ਰਤਿਭਾ ਨਿਖਾਰਨ ਲਈ ਹਰ ਸੰਭਵ ਮੌਕਾ ਤੇ ਸਹਿਯੋਗ ਪ੍ਰਦਾਨ ਕਰਦਾ ਰਹੇਗਾ।