ਨਿਊ ਬਾਵਾ ਲਾਲ ਹਸਪਤਾਲ ਧਿਆਨਪੁਰ ਵਲੋਂ ਮੁਫਤ ਮੈਡੀਕਲ ਕੈਂਪ ਲਗਾਇਆ
ਧਿਆਨਪੁਰ, 19 ਸਤੰਬਰ (ਕੁਲਦੀਪ ਸਿੰਘ ਸੋਨੂੰ)-ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਿਊ ਬਾਵਾ ਲਾਲ ਹਸਪਤਾਲ ਧਿਆਨਪੁਰ ਵਲੋਂ ਪਾਵਨ ਅਸਥਾਨ ਮੰਦਰ ਨਾਨਕ ਚੱਕ ਵਿਖੇ ਮਹੰਤ ਹਰੀ ਕੁੰਭ ਦਾਸ ਦੇ ਅਸ਼ੀਰਵਾਦ ਨਾਲ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਸਬੰਧੀ ਨਿਊ ਬਾਵਾ ਲਾਲ ਹਸਪਤਾਲ ਧਿਆਨਪੁਰ ਦੇ ਐਮ.
ਧਿਆਨਪੁਰ, 19 ਸਤੰਬਰ (ਕੁਲਦੀਪ ਸਿੰਘ ਸੋਨੂੰ)-ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਿਊ ਬਾਵਾ ਲਾਲ ਹਸਪਤਾਲ ਧਿਆਨਪੁਰ ਵਲੋਂ ਪਾਵਨ ਅਸਥਾਨ ਮੰਦਰ ਨਾਨਕ ਚੱਕ ਵਿਖੇ ਮਹੰਤ ਹਰੀ ਕੁੰਭ ਦਾਸ ਦੇ ਅਸ਼ੀਰਵਾਦ ਨਾਲ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਸਬੰਧੀ ਨਿਊ ਬਾਵਾ ਲਾਲ ਹਸਪਤਾਲ ਧਿਆਨਪੁਰ ਦੇ ਐਮ.ਡੀ. ਡਾ. ਸਿਮਰਨ ਕੌਰ ਅਤੇ ਸੇਵਾ ਮੁਕਤ ਸਿਵਲ ਸਰਜਨ ਡਾ. ਕ੍ਰਿਸ਼ਨ ਚੰਦਰ ਨੇ ਦੱਸਿਆ ਕਿ ਗੁਰੂ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਨਿਊ ਬਾਵਾ ਲਾਲ ਹਸਪਤਾਲ ਅਤੇ ਨਿਸ਼ਕਾਮ ਸੇਵਾ ਗਰੁੱਪ ਧਿਆਨਪੁਰ ਵਲੋਂ ਇਸ ਪਾਵਨ ਸਥਾਨ ’ਤੇ ਮੁਫਤ ਮੈਡੀਕਲ ਕੈਂਪ ਲਗਾ ਕੇ 150 ਦੇ ਕਰੀਬ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਉਨ੍ਹਾਂ ਮਰੀਜ਼ਾਂ ਨੂੰ ਦਵਾਈਆਂ ਵੀ ਦਿੱਤੀਆਂ ਗਈਆਂ। ਡਾ. ਸਿਮਰਨ ਨੇ ਦੱਸਿਆ ਕਿ ਨਿਊ ਬਾਵਾ ਲਾਲ ਹਸਪਤਾਲ ਇਲਾਕੇ ਦੇ ਹਰ ਧਾਰਮਿਕ ਸਮਾਗਮ ਵਿਚ ਕੈਂਪ ਲਗਾ ਕੇ ਮਰੀਜ਼ਾਂ ਦੀ ਮਦਦ ਕਰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਸਪਤਾਲ ਦਾ ਇਹ ਮਕਸਦ ਹੈ ਕਿ ਲੋਕ ਸੇਵਾ ਕਰਨ ਲਈ ਵਧ ਚੜ੍ਹ ਕੇ ਧਾਰਮਿਕ ਤੇ ਸਮਾਜਿਕ ਸਮਾਗਮਾਂ ਵਿਚ ਜਾ ਕੇ ਗਰੀਬ ਲੋਕਾਂ ਦੀ ਮਦਦ ਕਰਨਾ ਹੈ। ਡਾ. ਸਿਮਰਨ ਨੇ ਕਿਹਾ ਕਿ ਇਸ ਮਕਸਦ ਨੂੰ ਹਾਸਲ ਕਰਨ ਲਈ ਉਨ੍ਹਾਂ ਦੀ ਸਮੁੱਚੀ ਟੀਮ ਨੇ ਬਹੁਤ ਵੱਡੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਨਾਲ-ਨਾਲ ਉਨ੍ਹਾਂ ਵਲੋਂ ਨਿਸ਼ਕਾਮ ਸੇਵਾ ਗਰੁੱਪ ਦੇ ਅਧੀਨ ਗਰੀਬ ਬੱਚਿਆਂ ਦੀ ਫੀਸ, ਹੜ੍ਹ ਪੀੜਤਾਂ ਦੀ ਮਦਦ ਅਤੇ ਅਤੇ ਲੋੜਵੰਦ ਲੋਕਾਂ ਦੀ ਮੈਡੀਕਲ ਮਦਦ ਕੀਤੀ ਜਾਂਦੀ ਹੈ। ਇਸ ਸਮੇਂ ਡਾ. ਗਗਨਦੀਪ ਸਿੰਘ, ਡਾ. ਜਸਪਾਲ ਸਿੰਘ, ਅਕਾਸ਼ਦੀਪ ਕੌਰ, ਕਵਲਜੀਤ ਕੌਰ, ਪ੍ਰਿਆ, ਅਨਮੇਲ, ਰੂਪਪ੍ਰੀਤ ਕੌਰ, ਜੁਗਰਾਜ ਸਿੰਘ ਅਤੇ ਸਮੀਰ ਸਿੰਘ ਆਦਿ ਹਾਜ਼ਰ ਸਨ।