20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਅਤੇ ਕੁਇਜ਼ ਮੁਕਾਬਲੇ ਕਰਵਾਏ

ਬਟਾਲਾ, 19 ਸਤੰਬਰ (ਸਤਿੰਦਰ ਸਿੰਘ)-ਸ਼੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਗਾਈਡਿੰਗ ਕਾਊਂਸਲਰ ਸ੍ਰੀ ਮੁਕੇਸ਼ ਪ੍ਰਭਾਕਰ ਅਤੇ ਲੈਕਚਰਾਰ ਸ੍ਰੀ ਦਿਨੇਸ਼ ਅਬਰੋਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 20-09-2026
ਬਟਾਲਾ, 19 ਸਤੰਬਰ (ਸਤਿੰਦਰ ਸਿੰਘ)-ਸ਼੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਗਾਈਡਿੰਗ ਕਾਊਂਸਲਰ ਸ੍ਰੀ ਮੁਕੇਸ਼ ਪ੍ਰਭਾਕਰ ਅਤੇ ਲੈਕਚਰਾਰ ਸ੍ਰੀ ਦਿਨੇਸ਼ ਅਬਰੋਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸ੍ਰੀ ਮੁਕੇਸ਼ ਪ੍ਰਭਾਕਰ ਅਤੇ ਸ੍ਰੀ ਦਿਨੇਸ਼ ਅਬਰੋਲ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਹੋਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਆਪਣੀ ਊਰਜਾ ਸਿੱਖਿਆ, ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਵਿਚ ਲਗਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਦੇ ਜੀਵਨ ਵਿਚ ਕੋਈ ਨਾ ਕੋਈ ਸੁਪਨਾ ਜਾਂ ਟੀਚਾ ਜ਼ਰੂਰ ਹੋਣਾ ਚਾਹੀਦਾ ਹੈ ਅਤੇ ਉਸ ਟੀਚੇ ਨੂੰ ਹਾਸਲ ਕਰਨ ਲਈ ਸਹੀ ਦਿਸ਼ਾ ਵਿਚ ਨਿਰੰਤਰ ਮਿਹਨਤ ਕਰਨੀ ਚਾਹੀਦੀ ਹੈ। ਵਿਦਿਆਰਥੀਆਂ ਨੂੰ ਇਹ ਸੰਦੇਸ਼ ਵੀ ਦਿੱਤਾ ਗਿਆ ਕਿ ‘ਨਸ਼ਿਆਂ ਨੂੰ ਨਾ, ਜ਼ਿੰਦਗੀ ਨੂੰ ਹਾਂ’ ਕਹਿ ਕੇ ਇਕ ਸਿਹਤਮੰਦ, ਸੁਰੱਖਿਅਤ ਅਤੇ ਉੱਜਵਲ ਭਵਿੱਖ ਦੀ ਨੀਂਹ ਰੱਖੀ ਜਾ ਸਕਦੀ ਹੈ। ਇਸ ਮੌਕੇ ਸਕੂਲ ਡਾਇਰੈਕਟਰ ਮੈਡਮ ਪਰਮਜੀਤ ਕੌਰ ਸੰਧੂ, ਸਕੂਲ ਪ੍ਰੈਜ਼ੀਡੈਂਟ ਰੋਬਿਨਪ੍ਰੀਤ ਸਿੰਘ ਸੰਧੂ ਅਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਭੰਗੂ ਵਲੋਂ ਮੁੱਖ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਸਕੂਲ ਪਹੁੰਚਣ ਅਤੇ ਵਿਦਿਆਰਥੀਆਂ ਨੂੰ ਕੀਮਤੀ ਜਾਣਕਾਰੀ ਤੇ ਪ੍ਰੇਰਣਾ ਦੇਣ ਲਈ ਮੁੱਖ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਅਧਿਆਪਕਾਂ ਕਨਵਲਜੀਤ ਕੌਰ, ਸੁਖਜੀਤ ਕੌਰ, ਹੀਨਾ ਸ਼ਰਮਾ, ਨਿਦਾ ਫਰਹਦ, ਜਗਤਾਰ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਹਲਕਾ ਫ਼ਤਹਿਗੜ੍ਹ ਚੂੜੀਆਂ ਵਿਖੇ ਪਹੁੰਚਣ ’ਤੇ ਹੋਵੇਗਾ ਭਰਵਾਂ ਸਵਾਗਤ -ਆਗੂ ਅਗਲੀ ਖ਼ਬਰ ਕੇਂਦਰ ਸਰਕਾਰ ਝੋਨਾ ਲਗਾਉਣ ਲਈ ਸ਼ੈਲਰਾਂ ਦੇ ਕਣਕ ਨਾਲ ਭਰੇ ਗੁਦਾਮ ਤੁਰੰਤ ਖਾਲੀ ਕਰਵਾਏ-ਪ੍ਰਧਾਨ ਹਰੂਵਾਲ
Ad Position 24