20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ’ਪੀਕ ਪਰਫਾਰਮੈਂਸ’ ਵਰਕਸ਼ਾਪ ਦਾ ਆਯੋਜਨ

ਘੁਮਾਣ, 19 ਅਗਸਤ (ਬੰਮਰਾਹ)-ਚੀਮਾ ਪਬਲਿਕ ਸਕੂਲ ਵਿਖੇ ਅਧਿਆਪਕਾਂ ਦੀ ਪੇਸ਼ੇਵਰ ਸਮਰੱਥਾਅਤੇ ਸ਼ਖ਼ਸੀਅਤ ਦੇ ਵਿਕਾਸ ਲਈ ‘ਪੀਕ ਪਰਫਾਰਮੈਂਸ’ ਵਰਕਸ਼ਾਪ ਦਾ ਆਯੋਜਨ ਕੀਤਾ। ਵਰਕਸ਼ਾਪ ਵਿਚ ਰਾਕੇਸ਼, ਰਾਜੀਵ ਤੇ ਪਰਗਟ ਨੇ ਮੁੱਖ ਸ਼ਖ਼ਸੀਅਤ ਵਜੋਂ ਸ਼ਿਰਕਤ ਕੀਤੀ ਤੇ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ।

Ad Position 21
No active advertisement
ਅਜੀਤ ਡੈਸਕ 20-09-2026
ਘੁਮਾਣ, 19 ਅਗਸਤ (ਬੰਮਰਾਹ)-ਚੀਮਾ ਪਬਲਿਕ ਸਕੂਲ ਵਿਖੇ ਅਧਿਆਪਕਾਂ ਦੀ ਪੇਸ਼ੇਵਰ ਸਮਰੱਥਾਅਤੇ ਸ਼ਖ਼ਸੀਅਤ ਦੇ ਵਿਕਾਸ ਲਈ ‘ਪੀਕ ਪਰਫਾਰਮੈਂਸ’ ਵਰਕਸ਼ਾਪ ਦਾ ਆਯੋਜਨ ਕੀਤਾ। ਵਰਕਸ਼ਾਪ ਵਿਚ ਰਾਕੇਸ਼, ਰਾਜੀਵ ਤੇ ਪਰਗਟ ਨੇ ਮੁੱਖ ਸ਼ਖ਼ਸੀਅਤ ਵਜੋਂ ਸ਼ਿਰਕਤ ਕੀਤੀ ਤੇ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। ਵਰਕਸ਼ਾਪ ਦੌਰਾਨ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪੜ੍ਹਾਉਣਾ ਕੇਵਲ ਇਕ ਪੇਸ਼ਾ ਨਹੀਂ, ਬਲਕਿ ਅਧਿਆਪਕਾਂ ਦਾ ਜਨੂੰਨ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨਾਲ ਮਜ਼ਬੂਤ ਅਤੇ ਸਕਾਰਾਤਮਕ ਕਨੈਕਟੀਵਿਟੀ ਸਥਾਪਿਤ ਕਰਨਾ ਵੀ ਬੇਹੱਦ ਜ਼ਰੂਰੀ ਦੱਸਿਆ। ਵਰਕਸ਼ਾਪ ਦੌਰਾਨ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਨਵੀਆਂ ਤਕਨੀਕਾਂ ਤੇ ਵਿਚਾਰਾਂ ਤੋਂ ਜਾਣੂ ਹੋਏ। ਇਹ ਵਰਕਸ਼ਾਪ ਸਮੂਹ ਅਧਿਆਪਕਾਂ ਲਈ ਗਿਆਨਵਰਧਕ, ਪ੍ਰੇਰਣਾਦਾਇਕ ਤੇ ਭਰਪੂਰ ਅਨੁਭਵ ਵਾਲੀ ਰਹੀ। ਇਸ ਵਿਸ਼ੇਸ਼ ਮੌਕੇ ’ਤੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ , ਪ੍ਰਿੰਸੀਪਲ ਡਾ. ਮਨਦੀਪ ਕੌਰ ਤੇ ਉੱਪ ਪ੍ਰਿੰਸੀਪਲ ਸ਼੍ਰੀਮਤੀ ਆਰਤੀ ਨੰਦਾ ਨੇ ਅਧਿਆਪਕਾਂ ਦਾ ਉਤਸ਼ਾਹ ਵਧਾਇਆ। ਉਨ੍ਹਾਂ ਨੇ ਸਾਰੇ ਅਧਿਆਪਕਾਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਿਆਨਵਰਧਕ ਵਰਕਸ਼ਾਪਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਪੰਡਤ ਮੋਹਨ ਕਾਲਜ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਸਾਹਿਬ ਬਦਲਣ ਦੀ ਸੇਵਾ ਉਤਸ਼ਾਹ ਨਾਲ ਸੰਪੂਰਨ ਅਗਲੀ ਖ਼ਬਰ ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਨਾਨਕ ਚੱਕ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹੈ
Ad Position 24