ਸਾਂਝਾ ਮਸੀਹ ਸੰਮੇਲਨ ਲਈ ਮਸੀਹ ਭਾਈਚਾਰਾ ’ਚ ਭਾਰੀ ਉਤਸ਼ਾਹ
ਧਾਰੀਵਾਲ, 19 ਸਤੰਬਰ (ਸਵਰਨ ਸਿੰਘ)—ਪਿੰਡ ਕੋਟ ਸੰਤੋਖ ਰਾਏ ਵਿਖੇ ਪ੍ਰਧਾਨ ਦਲਜੀਤ ਮਸੀਹ ਜੀ ਦੀ ਅਗਵਾਈ ਹੇਠ ਉਨ੍ਹਾਂ ਦੀ ਰਿਹਾਇਸ਼ ’ਤੇ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਪਾਦਰੀ ਸਾਹਿਬਾਨ ਅਤੇ ਸਰਪੰਚ ਸਾਹਿਬਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਸੰਮੇਲਨ ਦੀ ਸਫ਼ਲਤਾ ਲਈ ਆਪਣੀ ਪੂਰੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।
ਧਾਰੀਵਾਲ, 19 ਸਤੰਬਰ (ਸਵਰਨ ਸਿੰਘ)—ਪਿੰਡ ਕੋਟ ਸੰਤੋਖ ਰਾਏ ਵਿਖੇ ਪ੍ਰਧਾਨ ਦਲਜੀਤ ਮਸੀਹ ਜੀ ਦੀ ਅਗਵਾਈ ਹੇਠ ਉਨ੍ਹਾਂ ਦੀ ਰਿਹਾਇਸ਼ ’ਤੇ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਪਾਦਰੀ ਸਾਹਿਬਾਨ ਅਤੇ ਸਰਪੰਚ ਸਾਹਿਬਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਸੰਮੇਲਨ ਦੀ ਸਫ਼ਲਤਾ ਲਈ ਆਪਣੀ ਪੂਰੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਬਾਊ ਮੁਨੱਵਰ ਮਸੀਹ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਆਪਸੀ ਮਤਭੇਦ ਭੁਲਾ ਕੇ ਇੱਕ ਸਾਂਝੇ ਪਲੇਟਫਾਰਮ ’ਤੇ ਇਕੱਠੇ ਹੋਣ ਅਤੇ ਸਮੂਹ ਭਾਈਚਾਰੇ ਦੀ ਉੱਨਤੀ ਅਤੇ ਭਲਾਈ ਲਈ ਮਿਲ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ 28 ਸਤੰਬਰ ਤੋਂ 1 ਅਕਤੂਬਰ ਤੱਕ ਬਿਧੀਪੁਰ ਦੇ ਖੁੱਲੇ ਮੈਦਾਨ ਵਿਚ ਕਰਵਾਏ ਜਾ ਰਹੇ ਇਸ ਸਾਂਝਾ ਮਸੀਹ ਸੰਮੇਲਨ ਨੂੰ ਸਫ਼ਲ ਬਣਾਉਣ ਲਈ ਮਸੀਹ ਭਾਈਚਾਰਾ ਪਿੰਡ-ਪਿੰਡ ਜਾ ਕੇ ਪ੍ਰਚਾਰ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸੱਦਾ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਹੀ ਨਹੀਂ ਸਗੋਂ ਵਿਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਪਤਵੰਤੇ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ। ਇਸ ਮੌਕੇ ਮੇਜਰ ਗੁਲਸ਼ਨ ਮਸੀਹ, ਦਲਜੀਤ ਮਸੀਹ, ਅਰਜਨ ਮਸੀਹ, ਗੁਜਰ ਮਸੀਹ, ਚਾਨਣ ਮਸੀਹ, ਆਸਰਫ ਮਸੀਹ, ਪ੍ਰੇਮ ਮਸੀਹ, ਸਰਦੂਲ ਮਸੀਹ, ਜੈਮਸ ਮਸ਼ੀਹ, ਖਾਦਮ ਮਸੀਹ ਤੋਂ ਇਲਾਵਾ ਹੋਰ ਵੀ ਮੈਂਬਰ ਹਾਜ਼ਰ ਸਨ।