ਕਾਲਜ ਦੇ ਈਕੋ ਕਲੱਬ ਤੇ ਐਨ.ਐਸ.ਐਸ ਵਿਭਾਗ ਵਲੋਂ ਵਿਸ਼ਵ ਓਜ਼ੋਨ ਦਿਵਸ ਮਨਾਇਆ
ਦੀਨਾਨਗਰ, 19 ਸਤੰਬਰ (ਸੋਢੀ/ਘੁੰਮਣ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੇ ਈਕੋ ਕਲੱਬ ਅਤੇ ਐਨ. ਐਸ.
ਦੀਨਾਨਗਰ, 19 ਸਤੰਬਰ (ਸੋਢੀ/ਘੁੰਮਣ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੇ ਈਕੋ ਕਲੱਬ ਅਤੇ ਐਨ.ਐਸ.ਐਸ ਵਿਭਾਗ ਵਲੋਂ ਪ੍ਰਿੰਸੀਪਲ ਡਾ: ਸਰਲਾ ਨਿਰੰਕਾਰੀ ਦੀ ਪ੍ਰਧਾਨਗੀ ਵਿਚ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ। ਈਕੋ ਕਲੱਬ ਕੋਆਰਡੀਨੇਟਰ ਪ੍ਰੋ: ਸੁਨੀਤਾ ਵਰਮਾ (ਐੱਚ.ਓ.ਡੀ ਸਾਇੰਸ ਵਿਭਾਗ) ਦੀ ਦੇਖਰੇਖ ਵਿਚ ਕਰਵਾਏ ਸਮਾਗਮ ਵਿਚ ਵਿਦਿਆਰਥੀਆਂ ਨੂੰ ਓਜ਼ੋਨ ਪਰਤ ਦੇ ਮਹੱਤਵ ਤੇ ਇਸ ਦੀ ਸੁਰੱਖਿਆ ਬਾਰੇ ਜਾਗਰੂਕ ਕੀਤਾ ਗਿਆ। ਪ੍ਰੋ: ਸੁਨੀਤਾ ਵਰਮਾ ਨੇ ਓਜ਼ੋਨ ਦੀ ਕਮੀ ਦੇ ਕਾਰਨਾਂ :ਤੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਵਾਤਾਵਰਣ ਅਨੁਕੂਲ ਆਦਤਾਂ ਅਪਣਾਉਣ ਲਈ ਜਾਗਰੂਕ ਕੀਤਾ। ਵਿਦਿਆਰਥੀਆਂ ਦੇ ਵਾਤਾਵਰਣ ਸੁਰੱਖਿਆ ਨਾਲ ਸਬੰਧਿਤ ਪੋਸਟਰ ਬਣਾਉਣ ਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਡਾ: ਸਰਲਾ ਨਿਰੰਕਾਰੀ ਨੇ ਈਕੋ ਕਲੱਬ ਅਤੇ ਐਨ.ਐਸ.ਐਸ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਦੀ ਰੱਖਿਆ ਕਰਨਾ ਸਾਡੀ ਸਾਰਿਆਂ ਦੀ ਸਮੂਹਿਕ ਜ਼ਿੰਮੇਵਾਰੀ ਹੈ। ਇਸ ਮੌਕੇ ਪ੍ਰੋ: ਰਣਦੀਪ ਧੂਤ, ਪ੍ਰੋ: ਸੰਗੀਤਾ ਮਲਹੋਤਰਾ, ਡਾ: ਅੰਜਨਾ ਮਲਹੋਤਰਾ, ਡਾ: ਪਰਵੀਨ ਸੈਣੀ, ਡਾ: ਸੋਨਮ ਗੁਪਤਾ, ਡਾ: ਨੀਨੂ ਸ਼ਰਮਾ ਅਤੇ ਪ੍ਰੋ: ਜੋਤੀ ਸੈਣੀ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।