ਜ਼ਿਲ੍ਹਾ ਪੱਧਰੀ ਅੰਡਰ-19 ਫੁੱਟਬਾਲ ਟੂਰਨਾਮੈਂਟ ਵਿਚ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੀ ਟੀਮ ਰਹੀ ਦੂਜੇ ਸਥਾਨ ’ਤੇ
ਘੁਮਾਣ, 19 ਸਤੰਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ਦੀ ਅੰਡਰ-19 ਫੁੱਟਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਫੁੱਟਬਾਲ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਟੀਮ ਦੇ ਖਿਡਾਰੀਆਂ ਨੇ ਪੂਰੇ ਜੋਸ਼, ਮਿਹਨਤ ਤੇ ਖੇਡ ਭਾਵਨਾ ਨਾਲ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਘੁਮਾਣ, 19 ਸਤੰਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ਦੀ ਅੰਡਰ-19 ਫੁੱਟਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਫੁੱਟਬਾਲ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਟੀਮ ਦੇ ਖਿਡਾਰੀਆਂ ਨੇ ਪੂਰੇ ਜੋਸ਼, ਮਿਹਨਤ ਤੇ ਖੇਡ ਭਾਵਨਾ ਨਾਲ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ਨੂੰ ਹੋਰ ਵੀ ਖਾਸ ਬਣਾਉਂਦਿਆਂ ਟੀਮ ਦੇ ਹੋਣਹਾਰ ਖਿਡਾਰੀ ਵੰਸ਼ਦੀਪ ਸਿੰਘ ਦੀ ਰਾਜ ਪੱਧਰ ਲਈ ਚੋਣ ਹੋਈ। ਇਹ ਉਪਲਬਧੀ ਸਕੂਲ ਪਰਿਵਾਰ ਤੇ ਵੰਸ਼ਦੀਪ ਸਿੰਘ ਦੇ ਮਾਪਿਆਂ ਲਈ ਮਾਣ ਵਾਲੀ ਗੱਲ ਹੈ। ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ, ਪ੍ਰਿੰਸੀਪਲ ਡਾ. ਮਨਦੀਪ ਕੌਰ ਤੇ ਉੱਪ ਪ੍ਰਿੰਸੀਪਲ ਆਰਤੀ ਨੰਦਾ ਨੇ ਸਮੂਹ ਟੀਮ ਅਤੇ ਵੰਸ਼ਦੀਪ ਸਿੰਘ ਨੂੰ ਇਸ ਸ਼ਾਨਦਾਰ ਸਫਲਤਾ ਲਈ ਹਾਰਦਿਕ ਵਧਾਈ ਦਿੱਤੀ। ਉੱਪ ਪ੍ਰਿੰਸੀਪਲ ਆਰਤੀ ਨੰਦਾ ਨੇ ਖਿਡਾਰੀਆਂ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਇਸ ਮੌਕੇ ਡੀ. ਪੀ. ਰਾਜਕੁਮਾਰ ਤੇ ਮੈਡਮ ਸੋਨੀਆ ਨੂੰ ਵੀ ਵਿਦਿਆਰਥੀਆਂ ਨੂੰ ਦਿੱਤੇ ਮਾਰਗਦਰਸ਼ਨ, ਮਿਹਨਤ ਅਤੇ ਸਹਿਯੋਗ ਲਈ ਵਧਾਈ ਦਿੱਤੀ ਗਈ। ਸਕੂਲ ਪ੍ਰਬੰਧਨ ਨੇ ਸਮੂਹ ਖਿਡਾਰੀਆਂ ਤੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਉੱਚੀਆਂ ਮੰਜ਼ਿਲਾਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।