20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕੋਆਪਰੇਟਿਵ ਸੁਸਾਇਟੀ ਭਾਮ ਦੇ ਮੈਂਬਰਾਂ ਦੀ ਹੋਈ ਅਹਿਮ ਇਕੱਤਰਤਾ

ਹਰਚੋਵਾਲ, 19 ਸਤੰਬਰ (ਰਣਜੋਧ ਸਿੰਘ ਭਾਮ/ਢਿੱਲੋਂ)-ਕੋਆਪਰੇਟਿਵ ਸੁਸਾਇਟੀ ਭਾਮ ਦੇ ਮੈਂਬਰਾਂ ਦੀ ਇਕ ਅਹਿਮ ਇਕੱਤਰਤਾ ਸੁਸਾਇਟੀ ਦੇ ਪ੍ਰਧਾਨ ਗੁਰਤਾਰ ਸਿੰਘ ਡੇਜੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸੁਸਾਇਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਤਰੱਕੀ ਦੀਆਂ ਬੁਲੰਦੀਆਂ ਵੱਲ ਲਿਜਾਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-09-2026
ਹਰਚੋਵਾਲ, 19 ਸਤੰਬਰ (ਰਣਜੋਧ ਸਿੰਘ ਭਾਮ/ਢਿੱਲੋਂ)-ਕੋਆਪਰੇਟਿਵ ਸੁਸਾਇਟੀ ਭਾਮ ਦੇ ਮੈਂਬਰਾਂ ਦੀ ਇਕ ਅਹਿਮ ਇਕੱਤਰਤਾ ਸੁਸਾਇਟੀ ਦੇ ਪ੍ਰਧਾਨ ਗੁਰਤਾਰ ਸਿੰਘ ਡੇਜੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸੁਸਾਇਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਤਰੱਕੀ ਦੀਆਂ ਬੁਲੰਦੀਆਂ ਵੱਲ ਲਿਜਾਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਕੱਤਰਤਾ ਦੌਰਾਨ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਨੂੰ ਸੁਸਾਇਟੀ ਰਾਹੀਂ ਮਿਲਣ ਵਾਲੀਆਂ ਸਹੂਲਤਾਂ ਬਾਰੇ ਵੀ ਵਿਚਾਰ ਕੀਤਾ ਗਿਆ। ਮੈਂਬਰਾਂ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਲਈ ਲੋੜੀਂਦੀਆਂ ਖਾਦਾਂ ਅਤੇ ਦਵਾਈਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਮੇਂ ਸਿਰ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਕੋਆਪਰੇਟਿਵ ਬੈਂਕ ਹਰਚੋਵਾਲ ਦੇ ਮੈਨੇਜਰ ਪਰਵਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਨੇ ਸੁਸਾਇਟੀ ਦੇ ਕੰਮਕਾਜ ਅਤੇ ਕਿਸਾਨਾਂ ਨਾਲ ਸਬੰਧਤ ਮਾਮਲਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਕੱਤਰਤਾ ਵਿਚ ਸਤਨਾਮ ਸਿੰਘ ਮੈਂਬਰ, ਪਿੰਦਰਜੀਤ ਸਿੰਘ ਮੈਂਬਰ, ਸ਼ਮਸ਼ੇਰ ਸਿੰਘ ਮੈਂਬਰ, ਜਸਵੰਤ ਸਿੰਘ ਮੈਂਬਰ, ਸੂਬਾ ਸਿੰਘ ਮੈਂਬਰ, ਦਵਿੰਦਰ ਸਿੰਘ ਮੈਂਬਰ, ਜਗਦੀਸ਼ ਸਿੰਘ ਮੈਂਬਰ ਅਤੇ ਧੰਨਵੰਤ ਸਿੰਘ ਮੈਂਬਰ ਸਮੇਤ ਹੋਰ ਮੈਂਬਰ ਹਾਜ਼ਰ ਸਨ। ਅੰਤ ਵਿਚ ਪ੍ਰਧਾਨ ਗੁਰਤਾਰ ਸਿੰਘ ਡੇਜੀ ਨੇ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਸੁਸਾਇਟੀ ਨੂੰ ਹੋਰ ਮਜ਼ਬੂਤ ਬਣਾਉਣਾ ਹੈ ਅਤੇ ਸਾਰੇ ਮੈਂਬਰਾਂ ਦੇ ਸਹਿਯੋਗ ਨਾਲ ਸੁਸਾਇਟੀ ਦੀ ਤਰੱਕੀ ਲਈ ਲਗਾਤਾਰ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਵਾਲੀਬਾਲ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਾਸਰਕੇ ਦੀਆਂ ਦੋਵੇਂ ਟੀਮਾਂ ਨੇ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਅੰਡਰ-19 ਫੁੱਟਬਾਲ ਟੂਰਨਾਮੈਂਟ ਵਿਚ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੀ ਟੀਮ ਰਹੀ ਦੂਜੇ ਸਥਾਨ ’ਤੇ
Ad Position 24