ਸਵੱਛਤਾ ਅਭਿਆਨ ਤਹਿਤ ਵਿਦਿਆਰਥੀਆਂ ਨੇ ਦਿੱਤਾ ਸਫਾਈ ਦਾ ਸੰਦੇਸ਼
ਪਠਾਨਕੋਟ, 19 ਸਤੰਬਰ (ਸੰਧੂ)-ਪੀ. ਐਮ.
ਪਠਾਨਕੋਟ, 19 ਸਤੰਬਰ (ਸੰਧੂ)-ਪੀ.ਐਮ. ਜੀ.ਐਸ.ਐਸ.ਐਸ. ਕੇ.ਐਫ.ਸੀ. ਸਕੂਲ ਪਠਾਨਕੋਟ ਵਲੋਂ 1 ਤੋਂ 15 ਸਤੰਬਰ ਤੱਕ ਸਵੱਛਤਾ ਅਭਿਆਨ ਚਲਾਇਆ ਗਿਆ । ਅਭਿਆਨ ਦਾ ਉਦੇਸ਼ ਵਿਦਿਆਰਥੀਆਂ ਤੇ ਸਕੂਲ ਪਰਿਵਾਰ ਵਿਚ ਸਫਾਈ, ਸਿਹਤ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ । ਇਸ ਦੌਰਾਨ ਵਿਦਿਆਰਥੀਆਂ ਨੇ ਸਕੂਲ, ਕਲਾਸਰੂਮਾਂ ਤੇ ਆਲੇ-ਦੁਆਲੇ ਦੀ ਸਫਾਈ ਸਬੰਧੀ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ । ਸਕੂਲ ਦੇ ਪ੍ਰਿੰਸੀਪਲ ਸਵਤੰਤਰ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਅਭਿਆਨ ਵਿਚ ਮੈਡਮ ਗੁਰਲੀਨ, ਮੈਡਮ ਜੋਤੀ, ਮੈਡਮ ਨੀਰਜ, ਮੈਡਮ ਨੀਤੂ, ਮੈਡਮ ਰਮਤਾ, ਆਸਥਾ, ਸਾਕਸ਼ੀ ਅਤੇ ਦਰਪਣ ਬਾਜਵਾ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ । ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸਫਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਵਿਦਿਆਰਥੀਆਂ ਨੇ ਸਵੱਛਤਾ ਬਣਾਈ ਰੱਖਣ ਦਾ ਸੰਕਲਪ ਵੀ ਲਿਆ । ਸਕੂਲ ਪ੍ਰਸ਼ਾਸਨ ਵਲੋਂ ਅਭਿਆਨ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ ।