ਅੱਜ ਜਲੰਧਰ ’ਚ ਇਤਿਹਾਸਕ ਕਿਸਾਨ ਏਕਤਾ ਕਾਨਫਰੰਸ
ਪਠਾਨਕੋਟ, 19 ਸਤੰਬਰ (ਸੁਮਿਤ)-ਜਮਹੂਰੀ ਕਿਸਾਨ ਸਭਾ ਤੇ ਪੰਜਾਬ ਕਿਸਾਨ ਯੂਨੀਅਨ ਦਰਮਿਆਨ ਹੋਣ ਵਾਲੀ ਇਤਿਹਾਸਕ ਏਕਤਾ ਕਾਨਫਰੰਸ ਮੌਕੇ 20 ਸਤੰਬਰ ਨੂੰ ਦੇਸ਼ ਭਗਤ ਯਾਦਗਾਰ ਕੰਪਲੈਕਸ ਜਲੰਧਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ । ਰੈਲੀ ’ਚ ਪਠਾਨਕੋਟ-ਗੁਰਦਾਸਪੁਰ ਜ਼ਿਲ੍ਹਿਆਂ ਤੋਂ ਇਕ ਹਜ਼ਾਰ ਤੋਂ ਵੱਧ ਕਿਸਾਨਾਂ-ਮਜ਼ਦੂਰਾਂ ਦਾ ਕਾਫ਼ਲਾ ਸ਼ਾਮਿਲ ਹੋਵੇਗਾ ।
ਕ
ਕਾਮਰੇਡ ਬਲਵੰਤ ਸਿੰਘ ਘੋਹ
20-09-2026
ਪਠਾਨਕੋਟ, 19 ਸਤੰਬਰ (ਸੁਮਿਤ)-ਜਮਹੂਰੀ ਕਿਸਾਨ ਸਭਾ ਤੇ ਪੰਜਾਬ ਕਿਸਾਨ ਯੂਨੀਅਨ ਦਰਮਿਆਨ ਹੋਣ ਵਾਲੀ ਇਤਿਹਾਸਕ ਏਕਤਾ ਕਾਨਫਰੰਸ ਮੌਕੇ 20 ਸਤੰਬਰ ਨੂੰ ਦੇਸ਼ ਭਗਤ ਯਾਦਗਾਰ ਕੰਪਲੈਕਸ ਜਲੰਧਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ । ਰੈਲੀ ’ਚ ਪਠਾਨਕੋਟ-ਗੁਰਦਾਸਪੁਰ ਜ਼ਿਲ੍ਹਿਆਂ ਤੋਂ ਇਕ ਹਜ਼ਾਰ ਤੋਂ ਵੱਧ ਕਿਸਾਨਾਂ-ਮਜ਼ਦੂਰਾਂ ਦਾ ਕਾਫ਼ਲਾ ਸ਼ਾਮਿਲ ਹੋਵੇਗਾ । ਰੈਲੀ ਤੇ ਕਾਨਫਰੰਸ ਸਬੰਧੀ ਲਿਖਤੀ ਬਿਆਨ ਵਿਚ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਕਾਮਰੇਡ ਬਲਵੰਤ ਸਿੰਘ ਘੋਹ ਨੇ ਦੱਸਿਆ ਕਿ ਮੌਜੂਦਾ ਸਮੇਂ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ ਵੱਖ-ਵੱਖ ਆਰਥਿਕ ਤੇ ਸਮਾਜਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਅਜਿਹੇ ਸਮੇਂ ਦੋ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦਾ ਇਕ ਮੰਚ ’ਤੇ ਆਉਣਾ ਮਹੱਤਵਪੂਰਨ ਹੈ ਤੇ ਇਸ ਨਾਲ ਕਿਸਾਨ-ਮਜ਼ਦੂਰ ਸੰਘਰਸ਼ ਨੂੰ ਹੋਰ ਮਜ਼ਬੂਤੀ ਮਿਲੇਗੀ । ਉਨ੍ਹਾਂ ਦੱਸਿਆ ਕਿ ਵਿਸ਼ਾਲ ਰੈਲੀ ਉਪਰੰਤ ਆਲ ਇੰਡੀਆ ਕਿਸਾਨ ਮਹਾਂਸਭਾ ਦੀ ਦੋ ਰੋਜ਼ਾ 5ਵੀਂ ਕੌਮੀ ਕਾਨਫਰੰਸ ਵੀ ਹੋਵੇਗੀ, ਜਿਸ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਲਗਭਗ ਇਕ ਹਜ਼ਾਰ ਡੈਲੀਗੇਟ ਸ਼ਾਮਿਲ ਹੋਣਗੇ । ਕਾਮਰੇਡ ਬਲਵੰਤ ਸਿੰਘ ਘੋਹ ਨੇ ਦੱਸਿਆ ਕਿ ਕੌਮੀ ਕਾਨਫਰੰਸ ਦੌਰਾਨ ਕਿਸਾਨੀ ਮੰਗਾਂ, ਮਨਰੇਗਾ ਕਾਨੂੰਨ ਦੀ ਮੁੜ ਬਹਾਲੀ, ਭਾਰਤ-ਅਮਰੀਕਾ ਵਪਾਰਕ ਸਮਝੌਤੇ, ਛੋਟੇ ਉਦਯੋਗਾਂ ਅਤੇ ਕਾਰੋਬਾਰਾਂ ਨਾਲ ਜੁੜੇ ਮੁੱਦਿਆਂ ਸਮੇਤ ਮਜ਼ਦੂਰ ਵਰਗ ਦੀਆਂ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ । ਇਸ ਤੋਂ ਇਲਾਵਾ ਰਾਜਾਂ ਦੇ ਫੈਡਰਲ ਢਾਂਚੇ ਨੂੰ ਮਜ਼ਬੂਤ ਕਰਨ, ਰਾਜਾਂ ਨੂੰ ਵੱਧ ਅਧਿਕਾਰ ਦੇਣ ਤੇ ਪੰਜਾਬ ਨਾਲ ਸਬੰਧਿਤ ਮੰਗਾਂ ’ਤੇ ਵੀ ਚਰਚਾ ਹੋਵੇਗੀ । ਚੰਡੀਗੜ੍ਹ ਪੰਜਾਬ ਨੂੰ ਦੇਣ, ਰਿਪੇਰੀਅਨ ਅਸੂਲ ਮੁਤਾਬਿਕ ਪਾਣੀਆਂ ਦੇ ਹੱਕ, ਡੈਮਾਂ ਨਾਲ ਸਬੰਧਿਤ ਅਧਿਕਾਰਾਂ ਤੇ ਜਲ-ਜੰਗਲ-ਜ਼ਮੀਨ ’ਤੇ ਕਾਰਪੋਰੇਟ ਕਬਜ਼ਿਆਂ ਵਰਗੇ ਮੁੱਦਿਆਂ ’ਤੇ ਵੀ ਵਿਚਾਰ ਕੀਤਾ ਜਾਵੇਗਾ ।