20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸ਼ੈਲੀ ਰੋਡ ਸਮੇਤ ਸ਼ਹਿਰ ’ਚ ਲਗਾਈਆਂ ਜਾ ਰਹੀਆਂ ਨਵੀਆਂ ਲਾਈਟਾਂ-ਚੇਅਰਮੈਨ ਸੌਰਭ ਬਹਿਲ

ਪਠਾਨਕੋਟ, 19 ਸਤੰਬਰ (ਸੁਮਿਤ)-ਸ਼ਹਿਰ ਦੀ ਸਟਰੀਟ ਲਾਈਟ ਵਿਵਸਥਾ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਨਗਰ ਸੁਧਾਰ ਟਰੱਸਟ ਪਠਾਨਕੋਟ ਵਲੋਂ ਵੱਖ-ਵੱਖ ਇਲਾਕਿਆਂ ਵਿਚ ਨਵੀਆਂ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਨਗਰ ਸੁਧਾਰ ਟਰੱਸਟ ਪਠਾਨਕੋਟ ਦੇ ਚੇਅਰਮੈਨ ਸੌਰਭ ਬਹਿਲ ਨੇ ਦੱਸਿਆ ਕਿ ਸੈਲੀ ਰੋਡ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਨਵੀਆਂ ਲਾਈਟਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਰਾਤ ਸਮੇਂ ਰੌਸ਼ਨੀ ਦੀ ਬਿਹਤਰ ਵਿਵਸਥਾ ਯਕੀਨੀ ਬਣਾਈ ਜਾ ਸਕੇਗੀ।

Ad Position 21
No active advertisement
ਅਜੀਤ ਡੈਸਕ 20-09-2026
ਪਠਾਨਕੋਟ, 19 ਸਤੰਬਰ (ਸੁਮਿਤ)-ਸ਼ਹਿਰ ਦੀ ਸਟਰੀਟ ਲਾਈਟ ਵਿਵਸਥਾ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਨਗਰ ਸੁਧਾਰ ਟਰੱਸਟ ਪਠਾਨਕੋਟ ਵਲੋਂ ਵੱਖ-ਵੱਖ ਇਲਾਕਿਆਂ ਵਿਚ ਨਵੀਆਂ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਨਗਰ ਸੁਧਾਰ ਟਰੱਸਟ ਪਠਾਨਕੋਟ ਦੇ ਚੇਅਰਮੈਨ ਸੌਰਭ ਬਹਿਲ ਨੇ ਦੱਸਿਆ ਕਿ ਸੈਲੀ ਰੋਡ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਨਵੀਆਂ ਲਾਈਟਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਰਾਤ ਸਮੇਂ ਰੌਸ਼ਨੀ ਦੀ ਬਿਹਤਰ ਵਿਵਸਥਾ ਯਕੀਨੀ ਬਣਾਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਪ੍ਰਮੁੱਖ ਮਾਰਗਾਂ ਅਤੇ ਜਿੱਥੇ ਲਾਈਟਿੰਗ ਦੀ ਵਧੇਰੇ ਲੋੜ ਹੈ, ਉਨ੍ਹਾਂ ਖੇਤਰਾਂ ਵਿਚ ਰੌਸ਼ਨੀ ਦੀ ਵਿਵਸਥਾ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੀਆਂ ਲਾਈਟਾਂ ਲੱਗਣ ਨਾਲ ਸ਼ਹਿਰ ਦੀ ਸੁੰਦਰਤਾ ਵਿਚ ਸੁਧਾਰ ਹੋਵੇਗਾ ਅਤੇ ਰਾਹਗੀਰਾਂ ਨੂੰ ਰਾਤ ਸਮੇਂ ਆਉਣ-ਜਾਣ ਵਿਚ ਸਹੂਲਤ ਮਿਲੇਗੀ। ਨਗਰ ਸੁਧਾਰ ਟਰੱਸਟ ਵਲੋਂ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਸੌਰਭ ਬਹਿਲ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਟਰੱਸਟ ਦੀ ਪ੍ਰਾਥਮਿਕਤਾ ਹੈ ਅਤੇ ਵਿਕਾਸ ਕਾਰਜ ਲਗਾਤਾਰ ਜਾਰੀ ਰੱਖੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਐਸ.ਐਮ.ਡੀ.ਆਰ.ਐਸ.ਡੀ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ ਅਗਲੀ ਖ਼ਬਰ ਸ਼ੀਤਲਾ ਮਾਤਾ ਮੰਦਰ ਵਿਖੇ ਤਿੰਨ ਰੋਜ਼ਾ ਮੂਰਤੀ ਅਭਿਸ਼ੇਕ ਉਤਸਵ ਸਮਾਪਤ
Ad Position 24