20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਐਸ.ਐਮ.ਡੀ.ਆਰ.ਐਸ.ਡੀ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ

ਪਠਾਨਕੋਟ, 19 ਸਤੰਬਰ (ਸੰਧੂ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਐਸ. ਐਮ.

Ad Position 21
No active advertisement
ਅਜੀਤ ਡੈਸਕ 20-09-2026
ਪਠਾਨਕੋਟ, 19 ਸਤੰਬਰ (ਸੰਧੂ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਐਸ.ਐਮ.ਡੀ.ਆਰ.ਐਸ.ਡੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅਥਲੈਟਿਕਸ ਦੇ ਅੰਡਰ-17 ਵਰਗ ਵਿਚ 11ਵੀਂ ਜਮਾਤ ਦੇ ਵਿਦਿਆਰਥੀ ਸਕਸ਼ਮ ਠਾਕੁਰ ਨੇ 400 ਮੀਟਰ ਦੌੜ ਵਿਚ ਸੋਨ ਅਤੇ 200 ਮੀਟਰ ਦੌੜ ਵਿਚ ਚਾਂਦੀ ਦਾ ਤਗਮਾ ਜਿੱਤਿਆ। ਇਸ ਤੋਂ ਇਲਾਵਾ ਅੰਡਰ-14 ਵਰਗ ਦੀ 60 ਮੀਟਰ ਦੌੜ ਵਿਚ ਵੀ ਸਕਸ਼ਮ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਸਕੂਲ ਦੀ ਅੰਡਰ-14 ਖੋ-ਖੋ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ। ਇਸ ਮੌਕੇ ਸਕੂਲ ਦੀ ਐੱਮ.ਡੀ ਕਮਲਜੀਤ ਚੌਧਰੀ, ਆਜੀਵਨ ਪ੍ਰਧਾਨ ਚੋਧਰੀ ਡਾ: ਰਾਜੇਸ਼ਵਰ ਸਿੰਘ ਅਤੇ ਪ੍ਰਿੰਸੀਪਲ ਰੇਣੂਕਾ ਕਟੋਚ ਹਾਜ਼ਰ ਰਹੇ। ਸਕੂਲ ਪ੍ਰਬੰਧਨ ਤੇ ਪ੍ਰਿੰਸੀਪਲ ਨੇ ਜੇਤੂ ਵਿਦਿਆਰਥੀਆਂ ਅਤੇ ਸਰੀਰਕ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬੀ.ਐੱਸ.ਸੀ ਮੈਡੀਕਲ ਦੇ ਨਤੀਜੇ ’ਚ ਜੀ.ਐੱਨ.ਡੀ.ਯੂ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ਼ੈਲੀ ਰੋਡ ਸਮੇਤ ਸ਼ਹਿਰ ’ਚ ਲਗਾਈਆਂ ਜਾ ਰਹੀਆਂ ਨਵੀਆਂ ਲਾਈਟਾਂ-ਚੇਅਰਮੈਨ ਸੌਰਭ ਬਹਿਲ
Ad Position 24