ਸਾਬਕਾ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਤਰਸੇਮ ਸਿੰਘ ਨੂੰ ਮਿਲਿਆ ਐਵਾਰਡ ਆਫ਼ ਐਕਸੀਲੈਂਸ
ਪਠਾਨਕੋਟ, 19 ਸਤੰਬਰ (ਸੁਮਿਤ)-ਸਾਬਕਾ ਜ਼ਿਲ੍ਹਾ ਸਿਹਤ ਅਧਿਕਾਰੀ ਡਾ: ਤਰਸੇਮ ਸਿੰਘ ਨੂੰ ਸਿਹਤ ਖੇਤਰ ਵਿਚ ਉਨ੍ਹਾਂ ਦੀਆਂ ਸੇਵਾਵਾਂ ਤੇ ਯੋਗਦਾਨ ਲਈ ਅਵਾਰਡ ਆਫ਼ ਐਕਸੀਲੈਂਸ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਦੇ ਗਵਰਨਰ ਵਲੋਂ ਪ੍ਰਦਾਨ ਕੀਤਾ ਗਿਆ।
ਪਠਾਨਕੋਟ, 19 ਸਤੰਬਰ (ਸੁਮਿਤ)-ਸਾਬਕਾ ਜ਼ਿਲ੍ਹਾ ਸਿਹਤ ਅਧਿਕਾਰੀ ਡਾ: ਤਰਸੇਮ ਸਿੰਘ ਨੂੰ ਸਿਹਤ ਖੇਤਰ ਵਿਚ ਉਨ੍ਹਾਂ ਦੀਆਂ ਸੇਵਾਵਾਂ ਤੇ ਯੋਗਦਾਨ ਲਈ ਅਵਾਰਡ ਆਫ਼ ਐਕਸੀਲੈਂਸ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਦੇ ਗਵਰਨਰ ਵਲੋਂ ਪ੍ਰਦਾਨ ਕੀਤਾ ਗਿਆ। ਇਸ ਪ੍ਰਾਪਤੀ ֹ’ ਤੇ ਨਿਰਮਾਣ ਹੈਲਪਿੰਗ ਸੋਸ਼ਲ ਕਲੱਬ ਵਲੋਂ ਡਾ: ਤਰਸੇਮ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਲੱਬ ਦੇ ਪ੍ਰਧਾਨ ਤੇ ਡਿਪਟੀ ਮੇਅਰ ਵਿਕਰਮ ਮਹਾਜਨ ਅਤੇ ਸੁਨੀਲ ਮਹਾਜਨ ਨੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਸਿਹਤ ਖੇਤਰ ਵਿਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਕਰਮ ਮਹਾਜਨ ਅਤੇ ਸੁਨੀਲ ਮਹਾਜਨ ਨੇ ਕਿਹਾ ਕਿ ਡਾ: ਤਰਸੇਮ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਸਿਹਤ ਸੇਵਾਵਾਂ ਦੇ ਖੇਤਰ ਵਿਚ ਸ਼ਲਾਘਾਯੋਗ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਸੇਵਾ ਭਾਵ ਨੂੰ ਦੇਖਦੇ ਹੋਏ ਮਿਲਿਆ ਇਹ ਸਨਮਾਨ ਉਨ੍ਹਾਂ ਲਈ ਹੀ ਨਹੀਂ, ਸਗੋਂ ਪੂਰੇ ਖੇਤਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਮਾਜ ਲਈ ਨਿਸ਼ਕਾਮ ਸੇਵਾ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਨਾਲ ਹੋਰਨਾਂ ਲੋਕਾਂ ਨੂੰ ਵੀ ਸਮਾਜ ਸੇਵਾ ਲਈ ਪ੍ਰੇਰਣਾ ਮਿਲਦੀ ਹੈ। ਇਸ ਮੌਕੇ ਵਪਾਰ ਮੰਡਲ ਮਾਮੂਨ ਦੇ ਪ੍ਰਧਾਨ ਸੰਜੀਵ ਮਹਾਜਨ, ਚਾਚਾ ਵੇਦ ਪ੍ਰਕਾਸ਼ ਸਣੇ ਪੱਤਵੰਤੇ ਮੌਜੂਦ ਸਨ ।