20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪਠਾਨਕੋਟ ਵਿਚ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਜ਼ੋਰਦਾਰ ਸਵਾਗਤ

ਪਠਾਨਕੋਟ, 19 ਸਤੰਬਰ (ਸੁਮਿਤ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਤਹਿਤ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਦੇਰ ਰਾਤ ਪਠਾਨਕੋਟ ਪਹੁੰਚਣ ’ਤੇ ਭਾਜਪਾ ਵਰਕਰਾਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਯਾਤਰਾ ਵਿਚ ਰਵਨੀਤ ਬਿੱਟੂ, ਵਿਧਾਇਕ ਅਸ਼ਵਨੀ ਸ਼ਰਮਾ, ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ, ਸਕੱਤਰ ਐਡਵੋਕੇਟ ਮੀਨਾ ਤਰਨਾਚ, ਸਾਬਕਾ ਮੇਅਰ ਅਨਿਲ ਵਾਸੂਦੇਵਾ ਸਮੇਤ ਪਾਰਟੀ ਦੇ ਆਗੂ ਅਤੇ ਵਰਕਰ ਸ਼ਾਮਿਲ ਹੋਏ।

Ad Position 21
No active advertisement
ਤਗਮੇ ਜਿੱਤਣ ਵਾਲੇ ਵਿਦਿਆਰਥੀ ਸਕੂਲ ਪ੍ਰਬੰਧਨ ਅਤੇ ਪ੍ਰਿੰਸੀਪਲ ਰੇਣੂਕਾ ਕਟੋਚ ਨਾਲ। ਤਸਵੀਰ: ਸੰਧੂ 20-09-2026
ਪਠਾਨਕੋਟ, 19 ਸਤੰਬਰ (ਸੁਮਿਤ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਤਹਿਤ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਦੇਰ ਰਾਤ ਪਠਾਨਕੋਟ ਪਹੁੰਚਣ ’ਤੇ ਭਾਜਪਾ ਵਰਕਰਾਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਯਾਤਰਾ ਵਿਚ ਰਵਨੀਤ ਬਿੱਟੂ, ਵਿਧਾਇਕ ਅਸ਼ਵਨੀ ਸ਼ਰਮਾ, ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ, ਸਕੱਤਰ ਐਡਵੋਕੇਟ ਮੀਨਾ ਤਰਨਾਚ, ਸਾਬਕਾ ਮੇਅਰ ਅਨਿਲ ਵਾਸੂਦੇਵਾ ਸਮੇਤ ਪਾਰਟੀ ਦੇ ਆਗੂ ਅਤੇ ਵਰਕਰ ਸ਼ਾਮਿਲ ਹੋਏ। ਯਾਤਰਾ ਦੇ ਪਠਾਨਕੋਟ ਪਹੁੰਚਣ ’ਤੇ ਕੌਂਸਲਰ ਪਾਰਸ ਕਸ਼ਯਪ, ਐਡਵੋਕੇਟ ਠਾਕੁਰ ਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰਾਂ ਵਲੋਂ ਯਾਤਰਾ ਦਾ ਸਵਾਗਤ ਕੀਤਾ ਗਿਆ। ਵਰਕਰਾਂ ਨੇ ਪੰਜਾਬ ਨੂੰ ਨਸ਼ੇ ਦੀ ਸਮੱਸਿਆ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ਇਸ ਅਭਿਆਨ ਪ੍ਰਤੀ ਆਪਣਾ ਸਮਰਥਨ ਜ਼ਾਹਰ ਕੀਤਾ। ਭਾਜਪਾ ਆਗੂਆਂ ਤੇ ਵਰਕਰਾਂ ਨੇ ਦੋ ਸਾਲਾ ਵਿਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਦਾ ਸਮਰਥਨ ਕਰਦਿਆਂ ਇਸ ਨੂੰ ਸੂਬੇ ਦੇ ਨੌਜਵਾਨਾਂ ਅਤੇ ਸਮਾਜ ਦੇ ਭਵਿੱਖ ਨਾਲ ਜੁੜਿਆ ਮਹੱਤਵਪੂਰਨ ਅਭਿਆਨ ਦੱਸਿਆ। ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਜਨ ਜਾਗਰੂਕਤਾ ਵਧਾਉਣ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਇਸ ਮੁਹਿੰਮ ਨਾਲ ਜੋੜਨ ’ਤੇ ਜ਼ੋਰ ਦਿੱਤਾ। ਭਾਜਪਾ ਆਗੂਆਂ ਨੇ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੇ ਯੂਨੀਵਰਸਿਟੀ ਵਲੋਂ ਵਿਕਸਿਤ ਨਵੀਆਂ ਖੇਤੀ ਤਕਨੀਕਾਂ, ਨਵੀਆਂ ਕਿਸਮਾਂ ਦਾ ਕੀਤਾ ਲਾਭ ਪ੍ਰਾਪਤ-ਡਿਪਟੀ ਡਾਇਰੈਕਟਰ ਅਗਲੀ ਖ਼ਬਰ ਸਾਬਕਾ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਤਰਸੇਮ ਸਿੰਘ ਨੂੰ ਮਿਲਿਆ ਐਵਾਰਡ ਆਫ਼ ਐਕਸੀਲੈਂਸ
Ad Position 24