19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਅੱਜ

ਪਠਾਨਕੋਟ, 19 ਸਤੰਬਰ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ 20 ਸਤੰਬਰ ਦਿਨ ਐਤਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 9:30 ਵਜੇ ਤੱਕ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ । ਸਮਾਗਮ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਪ੍ਰਧਾਨਗੀ ਹੇਠ ਹੋਈ ।

Ad Position 21
No active advertisement
ਸਮਾਗਮ ਦੌਰਾਨ ਸਫ਼ਾਈ ਕਰਦੇ ਹੋਏ ਐਨ.ਐਸ.ਐਸ. ਦੇ ਵਲੰਟੀਅਰ । ਤਸਵੀਰ: ਸੰਧੂ 20-09-2026
ਪਠਾਨਕੋਟ, 19 ਸਤੰਬਰ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ 20 ਸਤੰਬਰ ਦਿਨ ਐਤਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 9:30 ਵਜੇ ਤੱਕ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ । ਸਮਾਗਮ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਪ੍ਰਧਾਨਗੀ ਹੇਠ ਹੋਈ । ਜਾਣਕਾਰੀ ਦਿੰਦਿਆਂ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ ਸਮਾਗਮ ਦੌਰਾਨ ਪਦਮ ਸ੍ਰੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਦਾ ਰਾਗੀ ਜਥਾ ਤੇ ਭਾਈ ਨਵਪ੍ਰੀਤ ਸਿੰਘ ਦਾ ਰਾਗੀ ਜਥਾ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ । ਇਸ ਤੋਂ ਇਲਾਵਾ ਭਾਈ ਰਛਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਲੋਂ ਗੁਰਬਾਣੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ ਜਾਵੇਗਾ । ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਸਾਹਿਬ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ । ਇਸ ਮੌਕੇ ਖ਼ਜ਼ਾਨਚੀ ਸੰਦੀਪ ਸਿੰਘ ਸ਼ਿੰਗਾਰੀ, ਸਕੱਤਰ ਗੁਰਵਿੰਦਰ ਸਿੰਘ ਡਿੱਕੀ, ਤਰਨਪਾਲ ਸਿੰਘ ਸ਼ੰਟੀ, ਗਿਆਨੀ ਰਛਪਾਲ ਸਿੰਘ, ਰਵਨੀਤ ਸਿੰਘ ਗਢ, ਮਦਨ ਸਿੰਘ, ਜਸਮੀਤ ਸਿੰਘ, ਰਾਜੂ ਨੰਦਾ, ਧਨਬੀਰ ਸਿੰਘ ਬੱਤਰਾ, ਤੇਜਵਿੰਦਰ ਸਿੰਘ, ਨਵਪ੍ਰੀਤ ਸਿੰਘ, ਕਮਲਜੀਤ ਸਿੰਘ, ਗੁਰਮੀਤ ਸਿੰਘ, ਮਨਪ੍ਰੀਤ ਸਿੰਘ ਲੱਕੀ, ਤਰਸੇਮ ਸਿੰਘ ਸੰਧੂ ਅਤੇ ਕਮਲਜੀਤ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਆਕਲੈਂਡ ਪਬਲਿਕ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ ਅਗਲੀ ਖ਼ਬਰ ਰਮਾ ਚੋਪੜਾ ਕਾਲਜ ਦੀ ਐਨ.ਐਸ.ਐਸ. ਇਕਾਈ ਵਲੋਂ ਇਕ ਰੋਜ਼ਾ ਸਫ਼ਾਈ ਮੁਹਿੰਮ
Ad Position 24