* ਇਹ ਸਿਰਫ਼ ਮੁਹਿੰਮ ਨਹੀਂ, ਹਰ ਨਾਗਰਿਕ ਦੀ ਜ਼ਿੰਮੇਵਾਰੀ-ਆਗੂ
ਗੁਰਦਾਸਪੁਰ, 20 ਸਤੰਬਰ (ਚੱਕਰਾਜਾ)-ਅੱਜ ਗੁਰਦਾਸਪੁਰ ਜ਼ਿਲ੍ਹੇ ’ਚ ‘ਸਵੱਛਤਾ ਹੀ ਸੇਵਾ’ ਮੁਹਿੰਮ ਨਿਗਰਾਨ ਇੰਜੀਨੀਅਰ ਅਨੁਜ ਸ਼ਰਮਾ ਤੇ ਕਾਰਜਕਾਰੀ ਇੰਜੀਨੀਅਰ ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਕਰਵਾਈ ਗਈ । ਇਸ ਪ੍ਰੋਗਰਾਮ ’ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.
ਗੁਰਦਾਸਪੁਰ, 20 ਸਤੰਬਰ (ਚੱਕਰਾਜਾ)-ਅੱਜ ਗੁਰਦਾਸਪੁਰ ਜ਼ਿਲ੍ਹੇ ’ਚ ‘ਸਵੱਛਤਾ ਹੀ ਸੇਵਾ’ ਮੁਹਿੰਮ ਨਿਗਰਾਨ ਇੰਜੀਨੀਅਰ ਅਨੁਜ ਸ਼ਰਮਾ ਤੇ ਕਾਰਜਕਾਰੀ ਇੰਜੀਨੀਅਰ ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਕਰਵਾਈ ਗਈ । ਇਸ ਪ੍ਰੋਗਰਾਮ ’ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਕੰਵਰਜੀਤ ਸਿੰਘ ਰੱਤੜਾ, ਬਲਾਕ ਕੋਆਰਡੀਨੇਟਰ ਮਨਦੀਪ ਸਿੰਘ ਤੇ ਅਮਨਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ । ਇਸ ਮੁਹਿੰਮ ਦਾ ਆਗਾਜ਼ ਆਮ ਆਦਮੀ ਪਾਰਟੀ ਦੇ ਮਾਰਕਿਟ ਕਮੇਟੀ ਦੇ ਚੇਅਰਮੈਨ ਤੇ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਗਗਨਦੀਪ ਸਿੰਘ, ਜ਼ਿਲ੍ਹਾ ਸਕੱਤਰ ਤੇ ਜ਼ਿਲ੍ਹਾ ਯੋਜਨਾ ਬੋਰਡ ਮੈਂਬਰ ਜਗਜੀਤ ਸਿੰਘ ਪਿੰਟਾ ਵਲੋਂ ਮੁੱਖ ਤੌਰ ’ਤੇ ਕਰਵਾਇਆ ਗਿਆ । ਇਸ ਮੌਕੇ ਸਰਪੰਚ ਪਿੰਡ ਬਰਨਾਲਾ ਤੋਂ ਪ੍ਰਸ਼ੋਤਮ ਲਾਲ ਤੇ ਪਾਰਟੀ ਦੇ ਹੋਰ ਆਗੂ ਅਤੇ ਮੈਂਬਰ ਹਾਜ਼ਰ ਸਨ । ਸਵੱਛਤਾ ਹੀ ਸੇਵਾ ਮੁਹਿੰਮ 2026 ਦੇ ਆਗਾਜ਼ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ‘ਸਵੱਛਤਾ ਹੀ ਸੇਵਾ’ ਸਿਰਫ਼ ਮੁਹਿੰਮ ਨਹੀਂ, ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ । ਸਾਫ਼-ਸੁਥਰਾ ਪਿੰਡ ਤੇ ਸ਼ਹਿਰ ਹੀ ਸਿਹਤਮੰਦ ਪੰਜਾਬ ਦੀ ਪਹਿਚਾਣ ਹੈ । ਉਨ੍ਹਾਂ ਲੋਕਾਂ ਨੂੰ ਇਸ ਮੁਹਿੰਮ ‘ਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਅਤੇ ਆਪਣਾ ਆਲ਼ਾ ਦੁਆਲਾ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਤੇ ਸਾਫ਼ ਸੁਥਰਾ ਰੱਖਣ ਲਈ ਆਪਣੇ ਅਣਮੁੱਲੇ ਵਿਚਾਰ ਦਿੱਤੇ ਹਨ ।