21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਭਾਜਪਾ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਕਾਦੀਆਂ ਪੁੱਜੀ

ਕਾਦੀਆਂ, 20 ਸਤੰਬਰ (ਕੁਲਵਿੰਦਰ ਸਿੰਘ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਭਾਰਤੀ ਜਨਤਾ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਿਸ਼ਾ ਨਿਰਦੇਸ਼ ਹੇਠ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਕਾਦੀਆਂ ਵਿਖੇ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ ਸੁਜਾਨਪੁਰ, ਭੋਆ, ਪਠਾਨਕੋਟ, ਗੁਰਦਾਸਪੁਰ ਤੋਂ ਹੁੰਦੀ ਹੋਈ ਕਾਹਨੂੰਵਾਨ ਰੋਡ, ਗੁਰਦਾਸਪੁਰ ਰੋਡ ਤੋਂ ਹੁੰਦੀ ਕਾਦੀਆਂ ਪੁੱਜੀ।

Ad Position 21
No active advertisement
ਭਾਜਪਾ ਵਲੋਂ ਕੱਢੀ ਗਈ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਕਾਦੀਆਂ ਪਹੁੰਚਣ ’ਤੇ ਸਵਾਗਤ ਕਰਦੇ ਵਰਕਰ। ਤਸਵੀਰ : ਕੁਲਵਿੰਦਰ ਸਿੰਘ 21-09-2026
ਕਾਦੀਆਂ, 20 ਸਤੰਬਰ (ਕੁਲਵਿੰਦਰ ਸਿੰਘ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਭਾਰਤੀ ਜਨਤਾ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਿਸ਼ਾ ਨਿਰਦੇਸ਼ ਹੇਠ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਕਾਦੀਆਂ ਵਿਖੇ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ ਸੁਜਾਨਪੁਰ, ਭੋਆ, ਪਠਾਨਕੋਟ, ਗੁਰਦਾਸਪੁਰ ਤੋਂ ਹੁੰਦੀ ਹੋਈ ਕਾਹਨੂੰਵਾਨ ਰੋਡ, ਗੁਰਦਾਸਪੁਰ ਰੋਡ ਤੋਂ ਹੁੰਦੀ ਕਾਦੀਆਂ ਪੁੱਜੀ। ਕਾਦੀਆਂ ਪੁੱਜਣ ’ਤੇ ਇਕ ਪਾਸੇ ਭਾਜਪਾ ਵਰਕਰਾਂ ਵਲੋਂ ਇਸ ਨਸ਼ਾ ਮੁਕਤ ਯਾਤਰਾ ਦਾ ਸਵਾਗਤ ਕੀਤਾ ਗਿਆ, ਉਥੇ ਦੂਸਰੇ ਪਾਸੇ ਵੱਡੀ ਗਿਣਤੀ ਵਿਚ ਬੁੱਟਰ ਚੌਂਕ ਅੰਦਰ ਇਕੱਠੇ ਹੋਏ ਲੋਕਾਂ ਵਲੋਂ ਵਿਰੋਧ ਕੀਤਾ ਗਿਆ ਤੇ ਭਾਜਪਾ ਆਗੂਆਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ। ਇਸ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਨਾਲ ਸਾਬਕਾ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਇਕਬਾਲ ਸਿੰਘ ਲਾਲਪੁਰਾ, ਰਵੀਕਰਨ ਸਿੰਘ ਕਾਹਲੋਂ, ਸਾਬਕਾ ਵਿਧਾਇਕਾ ਭੋਆ ਸ਼੍ਰੀਮਤੀ ਸੀਮਾ ਦੇਵੀ, ਸੀਨੀਅਰ ਭਾਜਪਾ ਆਗੂ ਵਿਧਾਨ ਸਭਾ ਹਲਕਾ ਕਾਦੀਆਂ ਸ਼੍ਰੀਮਤੀ ਕੁਲਵਿੰਦਰ ਕੌਰ ਗੁਰਾਇਆ ਤੋਂ ਇਲਾਵਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ, ਜੋ ਕਿ ਇਕ ਰੱਥ ਨੁਮਾ ਵਾਹਨ ਵਿਚ ਸਵਾਰ ਸੀ। ਭਾਜਪਾ ਵਰਕਰਾਂ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਇਸ ਵਿਰੋਧ ਦਾ ਜਵਾਬ ਦਿੱਤਾ ਗਿਆ। ਇਹ ਨਸ਼ਾ ਮੁਕਤ ਪੰਜਾਬ ਯਾਤਰਾ ਰੱਖੜਾ ਪੈਲੇਸ ਵਿਖੇ ਪੁੱਜੀ, ਜਿੱਥੇ ਸਥਾਨਕ ਆਗੂਆਂ ਵਲੋਂ ਬਾਹਰੋਂ ਪੁੱਜੀ ਲੀਡਰਸ਼ਿਪ ਦਾ ਸਵਾਗਤ ਕੀਤਾ ਗਿਆ। ਨਸ਼ਾ ਮੁਕਤ ਪੰਜਾਬ ਯਾਤਰਾ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਆਗੂ ਬਘੇਲ ਸਿੰਘ, ਮੰਡਲ ਭਾਜਪਾ ਪ੍ਰਧਾਨ ਅਸ਼ਵਨੀ ਵਰਮਾ, ਸੀਨੀਅਰ ਆਗੂ ਕਸ਼ਮੀਰ ਸਿੰਘ ਰਾਜਪੂਤ, ਗੌਰਵ ਰਾਜਪੂਤ , ਸੀਨੀਅਰ ਆਗੂ ਕੁਲਵਿੰਦਰ ਕੌਰ ਗੁਰਾਇਆ, ਸ਼੍ਰੀ ਅਰੁਣ ਕੁਮਾਰ ਵਿਲੀਅਮ ਭਾਟੀਆ, ਅੰਕਿਤ ਭਾਟੀਆ, ਪੰਡਿਤ ਸੋਕ ਕੁਮਾਰ, ਵਰਿੰਦਰ ਖੋਸਲਾ ਸਮੇਤ ਆਗੂਆਂ ਨੇ ਮੰਚ ਤੋਂ ਸੰਬੋਧਨ ਹੁੰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲਿਆ ਹੈ ਤੇ ਇਸ ਕੰਮ ਲਈ ਭਾਜਪਾ ਆਪਣੇ ਵਰਕਰਾਂ ਸਮੇਤ ਨਸ਼ਾ ਮੁਕਤ ਯਾਤਰਾ ਪਿਛਲੇ ਤਿੰਨਾਂ ਦਿਨਾਂ ਤੋਂ ਪੰਜਾਬ ਭਰ ਵਿਚ ਕੱਢ ਰਹੀ ਹੈ, ਜਦ ਕਿ ਦੂਸਰੇ ਪਾਸੇ ਭਗਵੰਤ ਮਾਨ ਸਰਕਾਰ ਦੀ ਸ਼ਹਿ ’ਤੇ ਆਮ ਆਦਮੀ ਪਾਰਟੀ ਦੇ ਵਰਕਰ ਇਸ ਦਾ ਵਿਰੋਧ ਕਰ ਰਹੇ ਹਨ। ਕਾਦੀਆਂ ਤੋਂ ਇਹ ਯਾਤਰਾ ਜਲੰਧਰ ਲਈ ਰਵਾਨਾ ਹੋਈ। ਜ਼ਿਕਰਯੋਗ ਹੈ ਕਿ ਕਾਦੀਆਂ ਦੇ ਭਾਜਪਾ ਆਗੂ ਸ: ਫਤਹਿਜੰਗ ਸਿੰਘ ਬਾਜਵਾ ਇਸ ਯਾਤਰਾ ਦੌਰਾਨ ਨਦਾਰਦ ਰਹੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਦੇ ਗ੍ਰੈਜੂਏਟ ਹਲਕੇ ਲਈ ਵੋਟਾਂ ਪਾਉਣ ਦਾ ਕੰਮ ਸ਼ਾਂਤੀ ਪੂਰਵਕ ਚੱਲਿਆ ਅਗਲੀ ਖ਼ਬਰ ਸਹਾਰਾ ਕਲੱਬ ਦੇ ਈ-ਰਿਕਸ਼ਾ ’ਚੋਂ 4 ਬੈਟਰੀਆਂ ਚੋਰੀ
Ad Position 24