ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ ਵਿਦਿਆਰਥਣ ਰਿਧਿਮਾ ਦੀ ਨੀਟ ਪ੍ਰੀਖਿਆ ਵਿਚ ਸ਼ਾਨਦਾਰ ਸਫਲਤਾ
ਬਟਾਲਾ, 20 ਸਤੰਬਰ (ਸਤਿੰਦਰ ਸਿੰਘ)-ਪੀ. ਐਮ.
ਬਟਾਲਾ, 20 ਸਤੰਬਰ (ਸਤਿੰਦਰ ਸਿੰਘ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਲਈ ਇਹ ਬਹੁਤ ਹੀ ਮਾਣ ਤੇ ਖੁਸ਼ੀ ਦਾ ਪਲ ਹੈ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਰਿਧਿਮਾ ਨੇ ਨੀਟ ਪ੍ਰੀਖਿਆ ’ਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਫ਼ਲਤਾ ਹਾਸਲ ਕੀਤੀ ਹੈ। ਆਪਣੀ ਮਿਹਨਤ ਤੇ ਲਗਨ ਸਦਕਾ ਰਿਧਿਮਾ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਚ ਮੈਡੀਕਲ ਸਿੱਖਿਆ ਲਈ ਦਾਖਲਾ ਪ੍ਰਾਪਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਰਿਧਿਮਾ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਡਾ. ਸੁਨੀਤਾ ਕੌਸ਼ਲ (ਸਟੇਟ ਅਵਾਰਡੀ) ਤੇ ਸਮੂਹ ਸਟਾਫ਼ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥਣ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਰਿਧਿਮਾ ਦੇ ਮਾਰਗ ਦਰਸ਼ਕ ਅਧਿਆਪਕ ਪ੍ਰਦੀਪ ਕੁਮਾਰ ਤੇ ਜਸਪਾਲ ਸਿੰਘ ਨੇ ਵੀ ਉਸ ਦੀ ਇਸ ਕਾਮਯਾਬੀ ’ਤੇ ਖੁਸ਼ੀ ਪ੍ਰਗਟ ਕੀਤੀ ਤੇ ਉਸ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਨੇ ਕਿਹਾ ਕਿ ਰਿਧਿਮਾ ਦੀ ਇਹ ਸਫਲਤਾ ਉਸ ਦੀ ਲਗਾਤਾਰ ਮਿਹਨਤ, ਦ੍ਰਿੜ੍ਹ ਇਰਾਦੇ, ਅਨੁਸ਼ਾਸਨ ਤੇ ਅਧਿਆਪਕਾਂ ਵਲੋਂ ਦਿੱਤੇ ਗਏ ਸਹੀ ਮਾਰਗ ਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਰਿਧਿਮਾ ਨੇ ਆਪਣੀ ਮਿਹਨਤ ਨਾਲ ਨਾ ਸਿਰਫ਼ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ ਹੈ, ਸਗੋਂ ਸਕੂਲ ਦਾ ਮਾਣ ਵੀ ਵਧਾਇਆ ਹੈ। ਪ੍ਰਿੰਸੀਪਲ ਡਾ. ਕੌਸ਼ਲ ਨੇ ਸਕੂਲ ਦੇ ਹੋਰ ਵਿਦਿਆਰਥੀਆਂ ਨੂੰ ਵੀ ਰਿਧਿਮਾ ਦੀ ਸਫਲਤਾ ਤੋਂ ਪ੍ਰੇਰਣਾ ਲੈਣ ਲਈ ਪ੍ਰੇਰਿਤ ਕੀਤਾ। ਰਿਧਿਮਾ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ ਅਤੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਸਨੂੰ ਭਵਿੱਖ ਵਿੱਚ ਹੋਰ ਵੱਡੀਆਂ ਉਪਲਬਧੀਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ