ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਭਾਈ ਘਨ੍ਹੱਈਆ ਜੀ ਨੂੰ ਸਮਰਪਿਤ ਮਾਨਵ ਸੇਵਾ ਦਿਵਸ ਮੌਕੇ ਸੈਮੀਨਾਰ
ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ
ਧਾਰੀਵਾਲ, 20 ਸਤੰਬਰ (ਸਵਰਨ ਸਿੰਘ)-ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਸਮੁੱਚੀ ਲੁਕਾਈ ਨੂੰ ਮਾਨਵਤਾ ਦਾ ਪਾਠ ਪੜ੍ਹਾਉਣ ਵਾਲੇ ਨਿਸ਼ਕਾਮ ਸੇਵਕ ਭਾਈ ਘਨ੍ਹੱਈਆ ਜੀ ਨੂੰ ਸਮਰਪਿਤ ਮਾਨਵ ਸੇਵਾ ਦਿਵਸ ਮਨਾਇਆ ਗਿਆ। ਵਿਭਾਗ ਦੇ ਮੁਖੀ ਡਾ.
ਧਾਰੀਵਾਲ, 20 ਸਤੰਬਰ (ਸਵਰਨ ਸਿੰਘ)-ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਸਮੁੱਚੀ ਲੁਕਾਈ ਨੂੰ ਮਾਨਵਤਾ ਦਾ ਪਾਠ ਪੜ੍ਹਾਉਣ ਵਾਲੇ ਨਿਸ਼ਕਾਮ ਸੇਵਕ ਭਾਈ ਘਨ੍ਹੱਈਆ ਜੀ ਨੂੰ ਸਮਰਪਿਤ ਮਾਨਵ ਸੇਵਾ ਦਿਵਸ ਮਨਾਇਆ ਗਿਆ। ਵਿਭਾਗ ਦੇ ਮੁਖੀ ਡਾ. ਆਤਮਾ ਸਿੰਘ ਨੇ ਖੂਬਸੂਰਤ ਕਵਿਤਾ ਨਾਲ ਪ੍ਰੋਗਰਾਮ ਦਾ ਆਗਾਜ਼ ਕੀਤਾ। ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ ਆਪਣੇ ਭਾਸ਼ਣ ਰਾਹੀਂ ਭਾਈ ਘਨ੍ਹੱਈਆ ਜੀ ਦੇ ਜਨਮ, ਜੀਵਨ ਅਤੇ ਜੀਵਨ ਫਲਸਫੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥਣ ਬਲਪ੍ਰੀਤ ਕੌਰ ਨੇ ਭਾਈ ਸਾਹਿਬ ਦੇ ਜੀਵਨ ਸਬੰਧੀ ਖੂਬਸੂਰਤ ਕਵਿਤਾ ਦੀ ਪੇਸ਼ਕਾਰੀ ਕੀਤੀ। ਵਿਦਿਆਰਥਣ ਹਰਸ਼ਿਕਾ ਵਲੋਂ ਭਾਈ ਘਨ੍ਹੱਈਆ ਜੀ ਦੇ ਸੇਵਾ ਦੇ ਫਲਸਫੇ ਨੂੰ ਦਰਸਾਉਂਦਾ ਪੋਸਟਰ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਡਾ. ਗੁਰਜੀਤ ਸਿੰਘ ਨੇ ਵਿਦਿਆਰਥੀਆਂ ਨਾਲ ਭਾਈ ਸਾਹਿਬ ਦੇ ਜੀਵਨ ਦਰਸ਼ਨ ਬਾਰੇ ਬਹੁਮੁੱਲੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਕਾਲਜ ਵਿਖੇ ਬਾਬਾ ਅਜੈ ਸਿੰਘ ਡਿਸਪੈਂਸਰੀ, ਗੁਰਦਾਸਨੰਗਲ ਦੇ ਵਿਸ਼ੇਸ਼ ਸਹਿਯੋਗ ਨਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਚੈੱਕਅਪ ਉਪਰੰਤ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਕਾਲਜ ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਡਿਸਪੈਂਸਰੀ ਤੋਂ ਉਚੇਚੇ ਤੌਰ ’ਤੇ ਪਹੁੰਚੇ ਮੈਡਮ ਕਰਮਜੀਤ ਕੌਰ ਤੇ ਸਟਾਫ਼ ਦਾ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਪ੍ਰੋਗਰਾਮ ਦੀ ਸਫ਼ਲਤਾਪੂਰਵਕ ਸਮਾਪਤੀ ਵਿਚ ਪੰਜਾਬੀ ਵਿਭਾਗ ਤੋਂ ਪ੍ਰੋ. ਰਮਨਦੀਪ ਕੌਰ ਅਤੇ ਪ੍ਰੋ. ਮਨਦੀਪ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।