20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਚੀਫ਼ ਖਾਲਸਾ ਦੀਵਾਨ ਵਲੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕਾਂ ਨੂੰ ਬੈਸਟ ਟੀਚਰ ਐਵਾਰਡ

ਅਲੀਵਾਲ, 20 ਸਤੰਬਰ (ਸੁੱਚਾ ਸਿੰਘ ਬੁੱਲੋਵਾਲ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਵਲੋਂ ਚਲਾਏ ਜਾ ਰਹੇ ਸਕੂਲਾਂ ਦੇ ਅਧਿਆਪਕਾਂ ਤੇ ਪ੍ਰਿੰਸੀਪਲਾਂ ਨੂੰ ਸਕੂਲਾਂ ’ਚ ਵਧੀਆ ਕਾਰਗੁਜ਼ਾਰੀ ਕਰਨ ਲਈ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਐਵਾਰਡ ਵੰਡ ਸਮਾਗਮ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਚੀਫ਼ ਖਾਲਸਾ ਦੀਵਾਨ ਮਜੀਠਾ ਰੋਡ, ਅੰਮ੍ਰਿਤਸਰ ਵਿਖੇ ਕਰਵਾਇਆ ਗਿਆ, ਜਿਸ ’ਚ ਕਰੀਬ 100 ਪ੍ਰਿੰਸੀਪਲਾਂ ਤੇ ਅਧਿਆਪਕਾਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 21-09-2026
ਅਲੀਵਾਲ, 20 ਸਤੰਬਰ (ਸੁੱਚਾ ਸਿੰਘ ਬੁੱਲੋਵਾਲ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਵਲੋਂ ਚਲਾਏ ਜਾ ਰਹੇ ਸਕੂਲਾਂ ਦੇ ਅਧਿਆਪਕਾਂ ਤੇ ਪ੍ਰਿੰਸੀਪਲਾਂ ਨੂੰ ਸਕੂਲਾਂ ’ਚ ਵਧੀਆ ਕਾਰਗੁਜ਼ਾਰੀ ਕਰਨ ਲਈ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਐਵਾਰਡ ਵੰਡ ਸਮਾਗਮ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਚੀਫ਼ ਖਾਲਸਾ ਦੀਵਾਨ ਮਜੀਠਾ ਰੋਡ, ਅੰਮ੍ਰਿਤਸਰ ਵਿਖੇ ਕਰਵਾਇਆ ਗਿਆ, ਜਿਸ ’ਚ ਕਰੀਬ 100 ਪ੍ਰਿੰਸੀਪਲਾਂ ਤੇ ਅਧਿਆਪਕਾਂ ਨੇ ਹਿੱਸਾ ਲਿਆ। ਇਸ ਸਾਲ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਚੀਫ਼ ਖਾਲਸਾ ਦੀਵਾਨ ਨਾਸਰਕੇ ਵਲੋਂ ਡੀ.ਪੀ. ਅਧਿਆਪਕ ਮਨਜੀਤ ਸਿੰਘ ਨੂੰ ਬੈਸਟ ਟੀਚਰ ਐਵਾਰਡ ਲਈ ਚੁਣਿਆ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੋਂ ਡੀ.ਪੀ. ਮਨਜੀਤ ਸਿੰਘ ਦੀ ਸਕੂਲ ’ਚ ਨਿਯੁਕਤੀ ਹੋਈ ਹੈ, ਉਦੋਂ ਤੋਂ ਸਕੂਲ ਦੇ ਖਿਡਾਰੀ ਹਰ ਸਾਲ ਵੱਖ-ਵੱਖ ਪੱਧਰਾਂ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤਾਂ ਹਾਸਲ ਕਰ ਰਹੇ ਹਨ। ਪ੍ਰਿੰਸੀਪਲ ਸੁੱਖਪ੍ਰੀਤ ਕੌਰ ਨੇ ਕਿਹਾ ਕਿ ਇਨ੍ਹਾਂ ਪ੍ਰਾਪਤੀਆਂ ਪਿੱਛੇ ਡੀ.ਪੀ. ਅਧਿਆਪਕ ਮਨਜੀਤ ਸਿੰਘ ਦੀ ਸਕੂਲ ਪ੍ਰਤੀ ਸੱਚੀ ਸ਼ਰਧਾ ਤੇ ਅਣਥੱਕ ਮਿਹਨਤ ਦਾ ਵੱਡਾ ਯੋਗਦਾਨ ਹੈ। ਉਹ ਛੁੱਟੀ ਵਾਲੇ ਦਿਨਾਂ ’ਚ ਵੀ ਕੜਕਦੀ ਧੁੱਪ ਦੀ ਪ੍ਰਵਾਹ ਕੀਤੇ ਬਿਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਦੀ ਤਿਆਰੀ ਕਰਵਾਉਂਦੇ ਹਨ। ਉਨ੍ਹਾਂ ਦੀ ਮਿਹਨਤ ਤੇ ਲਗਨ ਸਦਕਾ ਸਕੂਲ ਦੇ ਖਿਡਾਰੀ ਸਖ਼ਤ ਅਭਿਆਸ ਕਰਕੇ ਵਧੀਆ ਖਿਡਾਰੀਆਂ ਦੀ ਕਤਾਰ ’ਚ ਸ਼ਾਮਲ ਹੋ ਰਹੇ ਹਨ ਤੇ ਵੱਖ-ਵੱਖ ਮੁਕਾਬਲਿਆਂ ਵਿਚ ਜਿੱਤ ਦੇ ਝੰਡੇ ਗੱਡ ਰਹੇ ਹਨ। ਉਨ੍ਹਾਂ ਦੱਸਿਆ ਕਿ ਡੀ.ਪੀ. ਅਧਿਆਪਕ ਮਨਜੀਤ ਸਿੰਘ ਸਕੂਲ ਦੀ ਮੈਨੇਜਮੈਂਟ ਨਾਲ ਵੀ ਪੂਰਾ ਸਹਿਯੋਗ ਕਰਦੇ ਹਨ। ਉਨ੍ਹਾਂ ਦੀ ਮਿਹਨਤ, ਸਮਰਪਣ, ਖੇਡਾਂ ਦੇ ਖੇਤਰ ’ਚ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਤੇ ਸਕੂਲ ਪ੍ਰਤੀ ਸਹਿਯੋਗ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਬੈਸਟ ਟੀਚਰ ਐਵਾਰਡ ਲਈ ਚੁਣਿਆ ਗਿਆ ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਯਾਤਰਾ ਦਾ ਹਰਚੋਵਾਲ ਪਹੁੰਚਣ ’ਤੇ ਭਾਜਪਾ ਵਰਕਰਾਂ ਵਲੋਂ ਨਿੱਘਾ ਸਵਾਗਤ ਅਗਲੀ ਖ਼ਬਰ ਵਿੱਦਿਆ ਦਾਨ ਚੈਰੀਟੇਬਲ ਟਰੱਸਟ ਨੇ ਧੰਦੋਈ ਸਕੂਲ ’ਚ 8 ਲੜਕੀਆਂ ਨੂੰ ਦਿੱਤਾ ਸਾਲਾਨਾ ਵਜ਼ੀਫਾ ਮਾਪਿਆਂ ਨੇ ਘੁਮਾਣ ਭਰਾਵਾਂ ਦ...
Ad Position 24