22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ਪ੍ਰਵੇਸ਼ ਦੁਆਰ ’ਤੇ ਸ਼ਾਨਦਾਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ

ਬਟਾਲਾ, 21 ਸਤੰਬਰ (ਸਤਿੰਦਰ ਸਿੰਘ)-ਬਟਾਲਾ ਸ਼ਹਿਰ ਦੀ ਸੁੰਦਰਤਾ ਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਦਾਖਲਾ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ ਵੀਨੂੰ ਕਾਹਲੋਂ, ਲਾਇਨ ਰਾਜੀਵ ਵਿੱਗ, ਸੀਨੀਅਰ ਆਗੂ ਪਰਦੀਪ ਕੁਮਾਰ, ਅਮਰੀਕ ਸਿੰਘ ਲੰਬੜਦਾਰ, ਦਾਸ ਕਰਨ ਸੰਧੂ ਤੇ ਸ਼ਹਿਰ ਵਾਸੀ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 22-09-2026
ਬਟਾਲਾ, 21 ਸਤੰਬਰ (ਸਤਿੰਦਰ ਸਿੰਘ)-ਬਟਾਲਾ ਸ਼ਹਿਰ ਦੀ ਸੁੰਦਰਤਾ ਤੇ ਪਛਾਣ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ੍ਰੀ ਅੰਮ੍ਰਿਤਸਰ-ਬਟਾਲਾ ਬਾਈਪਾਸ ’ਤੇ ਬਟਾਲਾ ਦੇ ਪ੍ਰਵੇਸ਼ ਦੁਆਰ ’ਤੇ ਬਣਾਏ ਜਾਣ ਵਾਲੇ ਸ਼ਾਨਦਾਰ ਦਾਖਲਾ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ ਵੀਨੂੰ ਕਾਹਲੋਂ, ਲਾਇਨ ਰਾਜੀਵ ਵਿੱਗ, ਸੀਨੀਅਰ ਆਗੂ ਪਰਦੀਪ ਕੁਮਾਰ, ਅਮਰੀਕ ਸਿੰਘ ਲੰਬੜਦਾਰ, ਦਾਸ ਕਰਨ ਸੰਧੂ ਤੇ ਸ਼ਹਿਰ ਵਾਸੀ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਐਂਟਰੀ ਗੇਟ ਬਟਾਲਾ ਦੀ ਇਤਿਹਾਸਕ, ਧਾਰਮਿਕ ਤੇ ਉਦਯੋਗਿਕ ਵਿਰਾਸਤ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਆਉਣ ਵਾਲੇ ਲੋਕਾਂ ਨੂੰ ਇਹ ਗੇਟ ਬਟਾਲਾ ਦੀ ਵਿਲੱਖਣ ਪਛਾਣ ਨਾਲ ਜਾਣੂ ਕਰਵਾਏਗਾ ਅਤੇ ਸ਼ਹਿਰ ਦੀ ਖੂਬਸੂਰਤੀ ਵਿਚ ਵੀ ਵਾਧਾ ਕਰੇਗਾ। ਰਾਤ ਸਮੇਂ ਇਸ ਨੂੰ ਆਕਰਸ਼ਕ ਰੋਸ਼ਨੀ ਨਾਲ ਸਜਾਇਆ ਜਾਵੇਗਾ ਤਾਂ ਜੋ ਇਹ ਦੂਰੋਂ ਹੀ ਆਉਣ ਵਾਲੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਸਕੇ। ਸ਼ਹਿਰ ਵਾਸੀਆਂ ਨੇ ਇਸ ਪ੍ਰੋਜੈਕਟ ਦਾ ਸਵਾਗਤ ਕਰਦਿਆਂ ਕਿਹਾ ਕਿ ਬਟਾਲਾ ਦੀ ਇਤਿਹਾਸਕ ਮਹੱਤਤਾ ਨੂੰ ਧਿਆਨ ਵਿਚ ਰੱਖਦੇ ਹੋਏ ਅਜਿਹੇ ਵਿਕਾਸ ਕਾਰਜ ਸਮੇਂ ਦੀ ਲੋੜ ਹਨ। ਉਨ੍ਹਾਂ ਉਮੀਦ ਜਤਾਈ ਕਿ ਐਂਟਰੀ ਗੇਟ ਦੇ ਨਿਰਮਾਣ ਨਾਲ ਸ਼ਹਿਰ ਦੀ ਇਕ ਨਵੀਂ ਤੇ ਆਕਰਸ਼ਕ ਪਛਾਣ ਬਣੇਗੀ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਬਟਾਲਾ ਵਿਚ ਦਾਖ਼ਲ ਹੋਣ ਵਾਲੇ ਹਰ ਵਿਅਕਤੀ ਨੂੰ ਸ਼ਹਿਰ ਦੀ ਸ਼ਾਨ ਅਤੇ ਵਿਕਾਸ ਦੀ ਝਲਕ ਵੇਖਣ ਨੂੰ ਮਿਲੇਗੀ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸੇਖਵਾਂ ਵਿਖੇ ਧਾਰਮਿਕ ਸਮਾਗਮ ਅੱਜ ਅਗਲੀ ਖ਼ਬਰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ
Ad Position 24