22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮਾਤਾ ਜੋਗਿੰਦਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਘੁਮਾਣ, 21 ਸਤੰਬਰ (ਗੁਰਚਰਨਜੀਤ ਸਿੰਘ ਬਾਵਾ)-ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਬਲਾਕ ਕੋਆਰਡੀਨੇਟਰ ਤੇ ਸ਼ਹੀਦ ਭਗਤ ਸਿੰਘ ਕਲੱਬ ਦੇ ਪ੍ਰਧਾਨ ਪ੍ਰਲੋਕ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਸੀ, ਜਦ ਉਨ੍ਹਾਂ ਦੇ ਪੂਜਨੀਏ ਮਾਤਾ ਜੋਗਿੰਦਰ ਕੌਰ ਸਵ: ਜਵੰਦ ਸਿੰਘ ਵਾਸੀ ਘੁਮਾਣ ਦਾ ਅਚਾਨਕ ਦਿਹਾਂਤ ਹੋ ਗਿਆ ਸੀ। ਮਾਤਾ ਜੋਗਿੰਦਰ ਕੌਰ ਜੀ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਕਸਬਾ ਘੁਮਾਣ ਵਿਖੇ ਪਾਏ ਗਏ।

Ad Position 21
No active advertisement
ਅਜੀਤ ਡੈਸਕ 22-09-2026
ਘੁਮਾਣ, 21 ਸਤੰਬਰ (ਗੁਰਚਰਨਜੀਤ ਸਿੰਘ ਬਾਵਾ)-ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਬਲਾਕ ਕੋਆਰਡੀਨੇਟਰ ਤੇ ਸ਼ਹੀਦ ਭਗਤ ਸਿੰਘ ਕਲੱਬ ਦੇ ਪ੍ਰਧਾਨ ਪ੍ਰਲੋਕ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਸੀ, ਜਦ ਉਨ੍ਹਾਂ ਦੇ ਪੂਜਨੀਏ ਮਾਤਾ ਜੋਗਿੰਦਰ ਕੌਰ ਸਵ: ਜਵੰਦ ਸਿੰਘ ਵਾਸੀ ਘੁਮਾਣ ਦਾ ਅਚਾਨਕ ਦਿਹਾਂਤ ਹੋ ਗਿਆ ਸੀ। ਮਾਤਾ ਜੋਗਿੰਦਰ ਕੌਰ ਜੀ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਕਸਬਾ ਘੁਮਾਣ ਵਿਖੇ ਪਾਏ ਗਏ। ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਸ੍ਰੀ ਨਾਮਦੇਵ ਦਰਬਾਰ ਸਾਹਿਬ ਘੁਮਾਣ ਵਿਖੇ ਹੋਈ, ਜਿੱਥੇ ਭਾਈ ਸਤਨਾਮ ਸਿੰਘ ਗੁਰਦੁਆਰਾ ਕੰਧ ਸਾਹਿਬ ਦੇ ਜਥੇ ਵਲੋਂ ਇਲਾਹੀ ਸ਼ਬਦ ਕੀਰਤਨ ਦੁਆਰਾ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਪਰੰਤ ਸ਼ਰਧਾਂਜਲੀ ਸਮਾਗਮ ’ਚ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਨਿਸ਼ਾਨ ਸਿੰਘ ਚਾਹਲ, ਸੀਨੀਅਰ ਕਾਂਗਰਸੀ ਆਗੂ ਸਾਹਿਬ ਸਿੰਘ ਮੰਡ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਲਖਵਿੰਦਰ ਸਿੰਘ ਘੁੰਮਣ, ਚੇਅਰਮੈਨ ਡਾ. ਕਮਲਜੀਤ ਸਿੰਘ ਕੇ.ਜੇ., ਸਕੱਤਰ ਸੁਖਵਿੰਦਰ ਸਿੰਘ ਲਾਲੀ, ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ ਆਦਿ ਆਗੂਆਂ ਵਲੋਂ ਮਾਤਾ ਜੋਗਿੰਦਰ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀਆਂ ਗਈਆਂ। ਇਸ ਮੌਕੇ ਹਰਦੇਵ ਸਿੰਘ ਡੀ.ਐਸ.ਪੀ., ਡਾ. ਮਨਪ੍ਰੀਤ ਸਿੰਘ, ਹਰਵਿੰਦਰ ਸਿੰਘ ਹੈਰੀ, ਮਾ. ਗੁਰਨਾਮ ਸਿੰਘ ਮੰਡ, ਮਨਪ੍ਰੀਤ ਸਿੰਘ ਮੰਨੂੰ, ਹਰਬੰਸ ਸਿੰਘ ਘੁਮਾਣ, ਸਰਪੰਚ ਮਨਜੀਤ ਸਿੰਘ ਵਾੜੇ, ਸਰਪੰਚ ਜੀਵਨ ਸਿੰਘ ਘੁਮਾਣ, ਹਲਕਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਪਾਲ ਸਿੰਘ ਸੋਹੀ, ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ, ਬਾਬਾ ਬੇਅੰਤ ਸਿੰਘ ਘੁਮਾਣ, ਰਜਿੰਦਰ ਸਿੰਘ ਢਿੱਲੋਂ, ਸੀਨੀਅਰ ਆਗੂ ਹਰਪ੍ਰੀਤ ਸਿੰਘ ਟੋਨੀ ਜੰਬਾ, ਸੁਖਜਿੰਦਰ ਸਿੰਘ ਹੀਰਾ, ਗੋਲਡੀ ਬਾਵਾ, ਦਲਜੀਤ ਸਿੰਘ ਬੱਬੂ, ਪਵਨਦੀਪ ਸਿੰਘ, ਚਰਨਜੀਤ ਸਿੰਘ ਸਾਬੀ, ਅਮਰਜੀਤ ਸਿੰਘ ਮਾੜੂ, ਸੁਖਦੇਵ ਸਿੰਘ ਚੰਦੂ, ਹਰਪ੍ਰੀਤ ਸਿੰਘ ਪੀਤਾ, ਬੱਬੂ ਟੀਵੀ ਐਸ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਹਲਕਾ ਡੇਰਾ ਬਾਬਾ ਨਾਨਕ ’ਚ ਵੀ ਪੰਫਲੈਟ ਮੁਹਿੰਮ ਤਹਿਤ ਘਰ-ਘਰ ਪਹੁੰਚੇਗੀ ‘ਆਪ’ : ਵਿਧਾਇਕ ਰੰਧਾਵਾ ਅਗਲੀ ਖ਼ਬਰ ਸਰਪੰਚ ਗੁਰਪ੍ਰੀਤ ਸਿੰਘ ਭਾਗੋਵਾਲ ਨੂੰ ਸਦਮਾ- ਪਿਤਾ ਦਾ ਦਿਹਾਂਤ
Ad Position 24