ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੋ ਖੋ ’ਚ ਮਾਰੀਆਂ ਮੱਲਾਂ
ਗੁਰਦਾਸਪੁਰ, 21 ਸਤੰਬਰ (ਚੱਕਰਾਜਾ)-ਮੁੱਖ ਖੇਤੀਬਾੜੀ ਅਫ਼ਸਰ ਡਾ: ਸ਼ਹਿਬਾਜ ਸਿੰਘ ਚੀਮਾ ਦੀਆਂ ਹਦਾਇਤਾਂ, ਬਲਾਕ ਖੇਤੀਬਾੜੀ ਅਫ਼ਸਰ ਕਲਾਨੌਰ ਦੇ ਨਿਰਦੇਸ਼ਾਂ ਅਤੇ ਅੰਮ੍ਰਿਤਪਾਲ ਕੌਰ ਏ. ਈ.
ਗੁਰਦਾਸਪੁਰ, 21 ਸਤੰਬਰ (ਚੱਕਰਾਜਾ)-ਮੁੱਖ ਖੇਤੀਬਾੜੀ ਅਫ਼ਸਰ ਡਾ: ਸ਼ਹਿਬਾਜ ਸਿੰਘ ਚੀਮਾ ਦੀਆਂ ਹਦਾਇਤਾਂ, ਬਲਾਕ ਖੇਤੀਬਾੜੀ ਅਫ਼ਸਰ ਕਲਾਨੌਰ ਦੇ ਨਿਰਦੇਸ਼ਾਂ ਅਤੇ ਅੰਮ੍ਰਿਤਪਾਲ ਕੌਰ ਏ.ਈ.ਓ ਦੀ ਅਗਵਾਈ ਹੇਠ ਸੀ.ਆਰ.ਐਮ ਤੇ ਆਈ.ਈ.ਸੀ ਗਤੀਵਿਧੀਆਂ ਅਧੀਨ ਪਿੰਡ ਅੱਲੜ੍ਹ ਪਿੰਡੀ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਅੰਮਿ੍ਤਪਾਲ ਕੌਰ ਏ.ਈ.ਓ ਨੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਤੇ ਮਨੁੱਖੀ ਜੀਵਨ ’ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਵਿਭਾਗੀ ਗਤੀਵਿਧੀਆਂ ਕਿਸਾਨ ਰਜਿਸਟਰੀ, ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਸਬਸਿਡੀ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਕਿਸਾਨਾਂ ਤੋਂ ਪ੍ਰਣ ਲਿਆ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ੀਰੋ ਬਰਨਿੰਗ ਮੁਹਿੰਮ ’ਚ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਸੁਖਦੀਪ ਕੌਰ ਬੇਲਦਾਰ, ਸਰਪੰਚ ਹਰਜੀਤ ਕੁਮਾਰ, ਨੰਬਰਦਾਰ ਦਿਲਬਾਗ ਸਿੰਘ, ਮੈਂਬਰ ਪੰਚਾਇਤ ਜਨਕ ਰਾਜ, ਸ਼ੀਲਾ ਦੇਵੀ, ਬਲਵੰਤ ਸਿੰਘ ਤੇ ਅਗਾਂਹਵਧੂ ਕਿਸਾਨ ਰਵਿੰਦਰ ਸਿੰਘ, ਕਿਸਾਨ ਯੂਨੀਅਨ ਦੇ ਪ੍ਰੈਸ ਸਕੱਤਰ ਸੁਖਦੇਵ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ।