ਨਸ਼ਿਆਂ ਦੀ ਗੁਲਾਮੀ ਤੋਂ ਪੰਜਾਬ ਨੂੰ ਮੁਕਤ ਕਰਾਉਣ ਲਈ ‘ਆਪ’ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨਾ ਜ਼ਰੂਰੀ - ਲਾਲ ਸਿੰਘ ਆਰੀਆ
ਬਟਾਲਾ, 21 ਸਤੰਬਰ (ਸਤਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਸ੍ਰੀ ਲਾਲ ਸਿੰਘ ਆਰੀਆ ਨੇ ਕਿਹਾ ਕਿ ਜੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ, ਪਰਿਵਾਰਾਂ ਨੂੰ ਖੁਸ਼ਹਾਲ ਬਣਾਉਣਾ ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨਸ਼ਿਆਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਕੰਮ ਕਰੇਗੀ।
ਭ
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਲਾਲ ਸਿੰਘ ਆਰੀਆ ਤੇ ਹੋਰ ਆਗੂ। ਤਸਵੀਰ : ਜਤਿੰਦਰ ਕੱਦ
22-09-2026
ਬਟਾਲਾ, 21 ਸਤੰਬਰ (ਸਤਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਸ੍ਰੀ ਲਾਲ ਸਿੰਘ ਆਰੀਆ ਨੇ ਕਿਹਾ ਕਿ ਜੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ, ਪਰਿਵਾਰਾਂ ਨੂੰ ਖੁਸ਼ਹਾਲ ਬਣਾਉਣਾ ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨਸ਼ਿਆਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਕੰਮ ਕਰੇਗੀ। ਪੰਜਾਬ ਭਾਜਪਾ ਦੇ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਚੌਥੇ ਦਿਨ ਹਲਕਾ ਬਟਾਲਾ ਵਿਖੇ ਨੌਸ਼ਹਿਰਾ ਮੱਝਾ ਸਿੰਘ, ਗਾਂਧੀ ਕੈਂਪ ਤੇ ਕਪੂਰੀ ਗੇਟ ਸਮੇਤ ਵੱਖ-ਵੱਖ ਥਾਵਾਂ ’ਤੇ ਹੋਈਆਂ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਆਰੀਆ ਨੇ ਕਿਹਾ ਕਿ ਯਾਤਰਾ ਨੂੰ ਮਿਲ ਰਿਹਾ ਲੋਕਾਂ ਦਾ ਭਰਵਾਂ ਹੁੰਗਾਰਾ ਦਰਸਾਉਂਦਾ ਹੈ ਕਿ ਪੰਜਾਬ ਦਾ ਸਮਾਜ ਨਸ਼ਿਆਂ ਵਿਰੁੱਧ ਜਾਗਰੂਕ ਹੋ ਰਿਹਾ ਹੈ। ਲੋਕ ਘਰਾਂ ਅਤੇ ਦੁਕਾਨਾਂ ਤੋਂ ਆਪਮੁਹਾਰੇ ਬਾਹਰ ਆ ਕੇ ਯਾਤਰਾ ਦਾ ਸਵਾਗਤ ਕਰ ਰਹੇ ਹਨ ਅਤੇ ਇਸ ਮੁਹਿੰਮ ਨਾਲ ਜੁੜ ਰਹੇ ਹਨ। ਸ੍ਰੀ ਆਰੀਆ ਨੇ ਕਿਹਾ ਕਿ ਦੇਸ਼ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਨੇ ਕਈ ਮੁਸ਼ਕਲ ਚੁਣੌਤੀਆਂ ’ਤੇ ਫੈਸਲਾਕੁੰਨ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ “ਨਸ਼ਾ ਵੇਚਣ ਵਾਲਿਆਂ ਦੀ ਜਗ੍ਹਾ ਸਮਾਜ ਵਿਚ ਨਹੀਂ, ਜੇਲ੍ਹ ਵਿਚ ਹੋਣੀ ਚਾਹੀਦੀ ਹੈ। ਪੱਤਰਕਾਰਾਂ ਵਲੋਂ ‘ਆਪ’ ਵਲੋਂ ਕਾਲੀਆਂ ਝੰਡੀਆਂ ਦਿਖਾਉਣ ਸਬੰਧੀ ਪੁੱਛੇ ਸਵਾਲ ’ਤੇ ਸ੍ਰੀ ਆਰੀਆ ਨੇ ਦੋਸ਼ ਲਾਇਆ ਕਿ ਸੱਤਾਧਾਰੀ ਧਿਰ ਵਲੋਂ ਯਾਤਰਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਅਜਿਹੇ ਵਿਰੋਧ ਦੀ ਪਰਵਾਹ ਨਹੀਂ ਅਤੇ ਪਾਰਟੀ ਦਾ ਧਿਆਨ ਪੰਜਾਬ ਨੂੰ ਨਸ਼ਾ ਮੁਕਤ ਕਰਨ ’ਤੇ ਕੇਂਦਰਿਤ ਹੈ। । ਇਸ ਮੌਕੇ ਭਾਜਪਾ ਵਲੋਂ ਕੱਢੀ ਗਈ ਨਸ਼ਾ ਮੁਕਤ ਪੰਜਾਬ ਯਾਤਰਾ ’ਚ ਫਤਹਿਜੰਗ ਸਿੰਘ ਬਾਜਵਾ, ਅਸ਼ਵਨੀ ਸੇਖੜੀ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਤੇ ਯਾਤਰਾ ਦੇ ਇੰਚਾਰਜ ਰਜਨੀਸ਼ ਧੀਮਾਨ, ਰਵੀਕਰਨ ਸਿੰਘ ਕਾਹਲੋਂ ਤੇ ਭਾਜਪਾ ਦੇ ਜ਼ਿਲ੍ਹਾ ਬਟਾਲਾ ਪ੍ਰਧਾਨ ਹੀਰਾ ਵਾਲੀਆ ਵਲੋਂ ਵੀ ਪੰਜਾਬ ਦੀ ਨੌਜਵਾਨੀ ਦਾ ਨਸ਼ਿਆਂ ਦੀ ਲਪੇਟ ’ਚ ਆਉਣਾ ਗੰਭੀਰ ਚਿੰਤਾ ਦੇ ਵਿਸ਼ੇ ’ਤੇ ਸੰਬੋਧਨ ਕੀਤਾ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਸਕੱਤਰ ਸੂਰਜ ਭਾਰਦਵਾਜ, ਅੰਬਿਕਾ ਖੰਨਾ, ਕੁਲਦੀਪ ਸਿੰਘ ਕਾਹਲੋਂ, ਸੁਨੀਲ ਚਾਚੋਵਾਲੀਆ, ਰਜਿੰਦਰ ਸਿੰਘ ਬਿੱਟਾ, ਰੰਜਨ ਮਲਹੋਤਰਾ, ਹਰਪ੍ਰੀਤ ਸਿੰਘ ਬੇਦੀ, ਬਿਕਰਮਜੀਤ ਸਿੰਘ ਸੋਨੂ, ਮਨੰਦਾ, ਹਰਜੀਤ ਸਿੰਘ, ਬਾਬਾ ਅਵਤਾਰ ਸਿੰਘ, ਪਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਇਕਬਾਲ ਮਸੀਹ ਆਦਿ ਮੌਜੂਦ ਸਨ ।