23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 125 ਮਰੀਜ਼ਾਂ ਦੀ ਜਾਂਚ

ਡੇਰਾ ਬਾਬਾ ਨਾਨਕ, 22 ਸਤੰਬਰ (ਵਿਜੇ ਸ਼ਰਮਾ)-ਪਿਛਲੇ ਕਈ ਦਹਾਕਿਆਂ ਤੋਂ ਸਰਹੱਦੀ ਖੇਤਰ ਦੇ ਵੱਖ-ਵੱਖ ਪਿੰਡਾਂ ’ਚ ਮਨੁੱਖਤਾ ਦੀ ਸੇਵਾ ਨਿਭਾ ਰਹੀ ਸੰਸਥਾ ਸਿੱਖੀ ਸੇਵਾ ਮਿਸ਼ਨ ਯੂ. ਕੇ.

Ad Position 21
No active advertisement
ਅਜੀਤ ਡੈਸਕ 23-09-2026
ਡੇਰਾ ਬਾਬਾ ਨਾਨਕ, 22 ਸਤੰਬਰ (ਵਿਜੇ ਸ਼ਰਮਾ)-ਪਿਛਲੇ ਕਈ ਦਹਾਕਿਆਂ ਤੋਂ ਸਰਹੱਦੀ ਖੇਤਰ ਦੇ ਵੱਖ-ਵੱਖ ਪਿੰਡਾਂ ’ਚ ਮਨੁੱਖਤਾ ਦੀ ਸੇਵਾ ਨਿਭਾ ਰਹੀ ਸੰਸਥਾ ਸਿੱਖੀ ਸੇਵਾ ਮਿਸ਼ਨ ਯੂ.ਕੇ. ਵਲੋਂ ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ ਦੇ ਪ੍ਰਬੰਧਾਂ ਹੇਠ ਪਿੰਡ ਫਤਿਆਵਾਲੀ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਗੁਰੂ ਨਾਨਕ ਦੇਵ ਜੀ ਦੀ ਅੰਸ਼-ਬੰਸ਼ ਤੇ ਮਿਸ਼ਨ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਨਰਿੰਦਰ ਕੁਮਾਰ ਵਲੋਂ ਆਧੁਨਿਕ ਤਕਨੀਕ ਨਾਲ 125 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਹੈ, ਜਿਸ ਉਪਰੰਤ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਤੇ ਐਨਕਾਂ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਿਸ਼ਨ ਵਲੋਂ 4 ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਵੀ ਕਰਵਾਏ ਜਾਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਬਾਬਾ ਬਲਬੀਰ ਸਿੰਘ ਬੇਦੀ ਨੇ ਦੱਸਿਆ ਕਿ ਸਿੱਖੀ ਸੇਵਾ ਮਿਸ਼ਨ ਦੇ ਚੇਅਰਮੈਨ ਰਾਜਬੀਰ ਸਿੰਘ ਕੁਲਾਰ ਦੀ ਅਗਵਾਈ ’ਚ ਹਰ ਮਹੀਨੇ ਵੱਖ-ਵੱਖ ਪਿੰਡਾਂ ’ਚ 2 ਕੈਂਪ ਲਗਾਏ ਜਾਂਦੇ ਹਨ, ਜਿਨ੍ਹਾਂ ’ਚ ਮਹਿੰਗੇ ਇਲਾਜ ਤੋਂ ਅਸਮਰਥ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ, ਐਨਕਾਂ ਤੇ ਆਪ੍ਰੇਸ਼ਨ ਵੀ ਕਰਵਾਏ ਜਾਂਦੇ ਹਨ। ਇਸ ਮੌਕੇ ਸਰਪੰਚ ਨਿਸ਼ਾਨ ਸਿੰਘ ਤੋਂ ਇਲਾਵਾ ਸਮੂਹ ਮੈਂਬਰ ਪੰਚਾਇਤ, ਸਰਦੂਲ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਪ੍ਰਭਨੂਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਡੇਰਾ ਬਾਬਾ ਨਾਨਕ ਪੁੱਜਣ ’ ਤੇ ਚੇਅਰਮੈਨ ਠੇਠਰਕੇ ਤੇ ਪ੍ਰਧਾਨ ਘਣੀਆ ਦੀ ਅਗਵਾਈ ਹੇ... ਅਗਲੀ ਖ਼ਬਰ ਟਰੰਪ-ਮਮਦਾਨੀ ਦੀ ਗ੍ਰੇਸੀ ਮੈਨਸ਼ਨ ’ਚ ਤੀਜੀ ਮੁਲਾਕਾਤ 12 ਹਜ਼ਾਰ ਘਰਾਂ ਦੀ ਯੋਜਨਾ ਤੇ ਇਮੀਗ੍ਰੇਸ਼ਨ ’ਤੇ ਅਹਿਮ ਚਰਚਾ
Ad Position 24