23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਭਾਜਪਾ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਕੋਟਲੀ ਸੂਰਤ ਮੱਲ੍ਹੀ ’ ਚ ਭਰਵਾਂ ਸਵਾਗਤ

ਕੋਟਲੀ ਸੂਰਤ ਮੱਲ੍ਹੀ, 22 ਸਤੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਕੋਟਲੀ ਸੂਰਤ ਮੱਲ੍ਹੀ ’ਚ ਭਾਜਪਾ ਆਗੂ ਵਿਜੇ ਕੁਮਾਰ ਸੋਨੀ ਦੀ ਅਗਵਾਈ ਹੇਠ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਵਿਜੇ ਕੁਮਾਰ ਸੋਨੀ ਵਲੋਂ ਭੰਮਰਾ ਪੈਲੇਸ ’ਚ ਕਰਵਾਈ ਗਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਸ੍ਰੀ ਨਰਿੰਦਰ ਮੋਦੀ ਦਾ ਵਿਕਸਤ ਭਾਰਤ ਦਾ ਨਾਅਰਾ ਤਾਂ ਹੀ ਪੂਰਾ ਹੋਵੇਗਾ, ਜੇਕਰ ਪੰਜਾਬ ’ਚੋਂ ਨਸ਼ਾ ਖ਼ਤਮ ਹੋਵੇਗਾ।

Ad Position 21
No active advertisement
ਅਜੀਤ ਡੈਸਕ 23-09-2026

ਕੋਟਲੀ ਸੂਰਤ ਮੱਲ੍ਹੀ, 22 ਸਤੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਕੋਟਲੀ ਸੂਰਤ ਮੱਲ੍ਹੀ ’ਚ ਭਾਜਪਾ ਆਗੂ ਵਿਜੇ ਕੁਮਾਰ ਸੋਨੀ ਦੀ ਅਗਵਾਈ ਹੇਠ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਵਿਜੇ ਕੁਮਾਰ ਸੋਨੀ ਵਲੋਂ ਭੰਮਰਾ ਪੈਲੇਸ ’ਚ ਕਰਵਾਈ ਗਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਸ੍ਰੀ ਨਰਿੰਦਰ ਮੋਦੀ ਦਾ ਵਿਕਸਤ ਭਾਰਤ ਦਾ ਨਾਅਰਾ ਤਾਂ ਹੀ ਪੂਰਾ ਹੋਵੇਗਾ, ਜੇਕਰ ਪੰਜਾਬ ’ਚੋਂ ਨਸ਼ਾ ਖ਼ਤਮ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਕਮਜ਼ੋਰ ਕਰਨ ਵਾਸਤੇ ਪੰਜਾਬ ’ਚ ਨਸ਼ਾ ਆਇਆ ਹੈ, ਜਿਸ ਨੂੰ ਖ਼ਤਮ ਕਰਨ ਲਈ ਭਾਜਪਾ ਦਾ ਸਾਥ ਦਿਓ ਤਾਂ ਜੋ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕੀਤਾ ਜਾ ਸਕੇ। ਉੱਤਰ ਪ੍ਰਦੇਸ਼ ਦੇ ਮੰਤਰੀ ਬਲਦੇਵ ਸਿੰਘ ਔਲਖ ਨੇ ਕਿਹਾ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਲੋਕਾਂ ਦਾ ਵੱਡਾ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਭਾਜਪਾ ਦਾ ਸਾਥ ਦੇਣ ਲਈ ਇਕਜੁੱਟ ਹੋ ਗਏ ਹਨ। ਇਸ ਮੌਕੇ ਭਾਜਪਾ ਦਾ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਵਿਜੇ ਕੁਮਾਰ ਸੋਨੀ ਨੇ ਯਾਤਰਾ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਲੋਕ ਭਾਜਪਾ ਦੀ ਨਸ਼ਿਆਂ ਵਿਰੁੱਧ ਮੁਹਿੰਮ ’ਚ ਆਪਣਾ ਵੱਡਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ 2027 ’ਚ ਆ ਰਹੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ, ਰਾਜੂ ਪੰਡਿਤ, ਮੰਡਲ ਪ੍ਰਧਾਨ ਪਵਨ ਕੁਮਾਰ ਦੇਹੜ, ਮਾਸਟਰ ਨੰਦ ਕਿਸ਼ੋਰ, ਮੰਗਾ ਖੈਹਿਰਾ, ਹਰਬੰਸ ਹਲਵਾਈ, ਬਲਵਿੰਦਰ ਕੁਮਾਰ, ਕੰਵਲਜੀਤ ਸਿੰਘ ਜਾਗਰਾ, ਮਲਕੀਤ ਸਿੰਘ, ਜੋਰਾਵਰ ਸਿੰਘ, ਰਵਿੰਦਰ ਮਸੀਹ ਕੁਹਾਲੀ, ਸੋਨੂੰ ਮਸੀਹ ਰਾਏਚੱਕ, ਅਭੀ ਸੋਨੀ, ਗੁਰਮੀਤ ਸਿੰਘ ਭੁੱਲਰ, ਪਲਵਿੰਦਰ ਸਿੰਘ ਰਾਏਚੱਕ, ਰਾਕੇਸ ਮਸੀਹ, ਹਰਪ੍ਰੀਤ ਸਿੰਘ, ਅਵਤਾਰ ਸਿੰਘ, ਸੋਹਣ ਸਿੰਘ, ਕੁਲਦੀਪ ਸਿੰਘ, ਜਗਮੋਹਨ ਸਿੰਘ, ਵਾਰਿਸ ਮਸੀਹ, ਮੇਜਰ ਚੌਹਾਨ ਸਮੇਤ ਪਾਰਟੀ ਵਰਕਰ ਹਾਜ਼ਰ ਸਨ, ਜਦੋਂ ਕਿ ਨਸ਼ਾ ਮੁਕਤ ਯਾਤਰਾ ਦੌਰਾਨ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।

Ad Position 22
No active advertisement
ਪਿਛਲੀ ਖ਼ਬਰ ਮੀਰੀ - ਪੀਰੀ ਖਾਲਸਾ ਮਾਰਚ ਦਾ ਧਾਰੀਵਾਲ ਪੁੱਜਣ ’ ਤੇ ਸੰਗਤ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਪਿੰਡਾਂ ’ ਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਦਿੱਤੇ ਲੱਖਾਂ ਰੁਪਏ ਦੇ ਚੈੱਕ
Ad Position 24