ਮੀਰੀ - ਪੀਰੀ ਖਾਲਸਾ ਮਾਰਚ ਦਾ ਧਾਰੀਵਾਲ ਪੁੱਜਣ ’ ਤੇ ਸੰਗਤ ਵਲੋਂ ਭਰਵਾਂ ਸਵਾਗਤ
ਧਾਰੀਵਾਲ, 22 ਸਤੰਬਰ (ਸਵਰਨ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਵੱਖ-ਵੱਖ ਪੜਾਵਾਂ ਨੂੰ ਪਾਰ ਕਰਦਾ ਹੋਇਆ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਪਹੁੰਚਿਆ, ਜਿੱਥੇ ਮਾਰਚ ਦਾ ਸੰਗਤ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੇ ਚਰਨਾਂ ’ਚ ਹਾਜ਼ਰੀ ਲਗਵਾਈ।
ਧਾਰੀਵਾਲ, 22 ਸਤੰਬਰ (ਸਵਰਨ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਵੱਖ-ਵੱਖ ਪੜਾਵਾਂ ਨੂੰ ਪਾਰ ਕਰਦਾ ਹੋਇਆ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਪਹੁੰਚਿਆ, ਜਿੱਥੇ ਮਾਰਚ ਦਾ ਸੰਗਤ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੇ ਚਰਨਾਂ ’ਚ ਹਾਜ਼ਰੀ ਲਗਵਾਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਮੀਰੀ-ਪੀਰੀ ਖਾਲਸਾ ਮਾਰਚ ਵਿਚ ਸ਼ਾਮਲ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗੁਰਸਿੱਖੀ ਜੀਵਨ, ਸਿੱਖੀ ਸਿਧਾਂਤਾਂ ਅਤੇ ਗੁਰੂ ਸਾਹਿਬ ਦੀ ਬਾਣੀ ਨਾਲ ਜੁੜਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਸਾਂਝੀਵਾਲਤਾ, ਪਿਆਰ ਤੇ ਭਾਈਚਾਰੇ ਦਾ ਸੰਦੇਸ਼ ਦਿੰਦੀ ਹੈ। ਇਸ ਮਾਰਚ ਦੇ ਅਗਲੇ ਪੜ੍ਹਾਅ ਸਬੰਧੀ ਗੁਰਿੰਦਰਪਾਲ ਸਿੰਘ ਗੋਰਾ ਨੇ ਦੱਸਿਆ ਕਿ ਮੀਰੀ-ਪੀਰੀ ਖਾਲਸਾ ਮਾਰਚ ਅਗਲੇ ਪੜ੍ਹਾਅ ’ਚ ਗੁਰਦੁਆਰਾ ਹੋਠੀਆਂ ਸਾਹਿਬ ਵਿਖੇ ਪਹੁੰਚੇਗਾ, ਜਿੱਥੇ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਪਾਵਨ ਅਸਥਾਨ ਵਿਖੇ ਸੰਗਤ ਵਲੋਂ ਹਾਜ਼ਰੀ ਭਰੀ ਜਾਵੇਗੀ। ਇਸ ਤੋਂ ਬਾਅਦ ਮਾਰਚ ਵੱਖ-ਵੱਖ ਪੜਾਵਾਂ ਨੂੰ ਤੈਅ ਕਰਦਾ ਹੋਇਆ ਬਟਾਲਾ, ਉਮਰਪੁਰਾ ਅਤੇ ਪੰਜਗਰਾਈਆਂ ਆਦਿ ਰਸਤਿਆਂ ਰਾਹੀਂ ਬਾਬਾ ਬਕਾਲਾ ਸਾਹਿਬ ਦੀ ਧਰਤੀ ’ਤੇ ਪਹੁੰਚੇਗਾ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਕੁਲਦੀਪ ਸਿੰਘ ਗੜਗੱਜ, ਜਥੇਦਾਰ ਦਮਾਦਮਾ ਸਾਹਿਬ ਟੇਕ ਸਿੰਘ ਧਨੋਵਾ, ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ, ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੈਂਬਰ ਐਸ.ਜੀ.ਪੀ.ਸੀ. ਬੀਬੀ ਜਸਬੀਰ ਕੌਰ ਜਫਰਵਾਲ, ਕਵਲਪ੍ਰੀਤ ਸਿੰਘ ਕਾਕੀ ਜਨਰਲ ਸਕੱਤਰ ਪੰਜਾਬ, ਮੈਨੇਜਰ ਗੁਰਤਿੰਦਰਪਾਲ ਸਿੰਘ ਭਾਟੀਆ ਮੈਂਨਜਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਨਰਿੰਦਰ ਸਿੰਘ ਵਾੜਾ, ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਬਾਬਾ ਨੱਥਾ ਸਿੰਘ ਸੰਧਵਾਂ, ਗੁਰਪ੍ਰੀਤ ਸਿੰਘ ਰਿਆੜ, ਸਾਬਕਾ ਸੰਮਤੀ ਮੈਂਬਰ ਮਨਜੀਤ ਸਿੰਘ ਕੰਗ, ਜਥੇਦਾਰ ਵਸਨ ਸਿੰਘ ਜਫਰਵਾਲ, ਮੈਨੇਜਰ ਸਤਨਾਮ ਸਿੰਘ ਗੋਸਲ, ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਗਿਆਨੀ ਜਸਵਿੰਦਰ ਸਿੰਘ ਕਲੇਰ, ਬਾਬਾ ਗੁਰਦੇਵ ਸਿੰਘ ਕਲਿਆਣਪੁਰ, ਮਨਜੀਤ ਸਿੰਘ ਬੁੱਟਰ, ਹਰਮਨਦੀਪ ਸਿੰਘ ਜੌਹਲ, ਸੰਦੀਪ ਸਿੰਘ ਜਫਰਵਾਲ, ਮੋਹਨਦੀਪ ਸਿੰਘ, ਦਿਲਬਾਗ ਸਿੰਘ ਗੁਰਦਾਸ ਨੰਗਲ, ਸਵਰਨ ਸਿੰਘ ਰਿਟਾਇਰਡ ਥਾਣੇਦਾਰ, ਸਾਹਿਬ ਸਿੰਘ ਸਾਬੀ ਦੀਨਾ ਨਗਰ, ਅਵਤਾਰ ਸਿੰਘ ਕਾਲਾ ਬਾਲਾ ਆਦਿ ਹਾਜ਼ਰ ਸਨ।