ਹਲਕਾ ਇੰਚਾਰਜ ਸਮਸ਼ੇਰ ਸਿੰਘ ਵਲੋਂ ਘਰ-ਘਰ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ
ਗੁਰਦਾਸਪੁਰ, 22 ਸਤੰਬਰ (ਅਸ਼ੋਕ ਸ਼ਰਮਾ)-ਹਲਕਾ ਦੀਨਾਨਗਰ ਦੇ ਇੰਚਾਰਜ ਸਮਸ਼ੇਰ ਸਿੰਘ ਵਲੋਂ ਆਪਣੇ ਹਲਕੇ ’ਚ ਘਰ-ਘਰ ਜਾ ਕੇ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ । ਗੱਲਬਾਤ ਕਰਦਿਆਂ ਹਲਕਾ ਇੰਚਾਰਜ ਸਮਸ਼ੇਰ ਸਿੰਘ ਨੇ ਦੱਸਿਆ ਕਿ ਪਿੰਡ ਪੰਡੋਰੀ ਬੈਂਸਾਂ ਵਿਖੇ ਮਾਨ ਸਰਕਾਰ ਦੇ ਕੀਤੇ ਕੰਮਾਂ ਨੂੰ ਵਿਸਥਾਰ ’ਚ ਦੱਸਣ ਲਈ ਘਰ ਘਰ ਜਾ ਕੇ ਲੋਕਾਂ ਨੂੰ ਪੰਫਲੇਟ ਦਿੱਤੇ ਗਏ ਤੇ ਮਾਨ ਸਰਕਾਰ ਵਲੋਂ ਪੂਰੀਆਂ ਕੀਤੀਆਂ ਗਰੰਟੀਆਂ ਬਾਰੇ ਦੱਸਿਆ।
ਗੁਰਦਾਸਪੁਰ, 22 ਸਤੰਬਰ (ਅਸ਼ੋਕ ਸ਼ਰਮਾ)-ਹਲਕਾ ਦੀਨਾਨਗਰ ਦੇ ਇੰਚਾਰਜ ਸਮਸ਼ੇਰ ਸਿੰਘ ਵਲੋਂ ਆਪਣੇ ਹਲਕੇ ’ਚ ਘਰ-ਘਰ ਜਾ ਕੇ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ । ਗੱਲਬਾਤ ਕਰਦਿਆਂ ਹਲਕਾ ਇੰਚਾਰਜ ਸਮਸ਼ੇਰ ਸਿੰਘ ਨੇ ਦੱਸਿਆ ਕਿ ਪਿੰਡ ਪੰਡੋਰੀ ਬੈਂਸਾਂ ਵਿਖੇ ਮਾਨ ਸਰਕਾਰ ਦੇ ਕੀਤੇ ਕੰਮਾਂ ਨੂੰ ਵਿਸਥਾਰ ’ਚ ਦੱਸਣ ਲਈ ਘਰ ਘਰ ਜਾ ਕੇ ਲੋਕਾਂ ਨੂੰ ਪੰਫਲੇਟ ਦਿੱਤੇ ਗਏ ਤੇ ਮਾਨ ਸਰਕਾਰ ਵਲੋਂ ਪੂਰੀਆਂ ਕੀਤੀਆਂ ਗਰੰਟੀਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਤੇ ਲੋਕ ਪੱਖੀ ਪਹਿਲ ਕਦਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਲੋਕ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਘਰ-ਘਰ ਜਾ ਕੇ ਪੰਫਲੇਟ ਵੰਡਦਿਆਂ ਸਮਸ਼ੇਰ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਰਾਹੀਂ ਸਰਕਾਰ ਦੇ ਕੰਮਾਂ ਨੂੰ ਸਿੱਧੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਤੇ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਤੇ ਲੋਕ ਭਲਾਈ ਲਈ ਕੀਤੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕੌਂਸਲਰਾਂ, ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਸੱਦਾ ਦਿੱਤਾ ਕਿ ਉਹ ਹਰ ਘਰ ਤੱਕ ਪਹੁੰਚ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ।