23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

‘ ਆਪ ’ ਸਰਕਾਰ ਨੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਦਿਆਂ ਲੋਕਾਂ ਨੂੰ ਦਿੱਤੀਆਂ ਅਥਾਹ ਸਹੂਲਤਾਂ - ਵਿਧਾਇਕ ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 22 ਸਤੰਬਰ (ਕੁਲਦੀਪ ਸਿੰਘ ਨਾਗਰਾ)-ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਦਿਆਂ ਲੋਕਾਂ ਨੂੰ ਅਥਾਹ ਸਹੂਲਤਾਂ ਦਿੱਤੀਆਂ ਹਨ, ਜਿਸ ਕਰਕੇ ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇੇ ਵੱਖ-ਵੱਖ ਪਿੰਡਾਂ ’ਚ ਲੋਕ ਮਿਲਣੀ ਪ੍ਰੋਗਰਾਮ ਤਹਿਤ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 23-09-2026
ਕੋਟਲੀ ਸੂਰਤ ਮੱਲ੍ਹੀ, 22 ਸਤੰਬਰ (ਕੁਲਦੀਪ ਸਿੰਘ ਨਾਗਰਾ)-ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਦਿਆਂ ਲੋਕਾਂ ਨੂੰ ਅਥਾਹ ਸਹੂਲਤਾਂ ਦਿੱਤੀਆਂ ਹਨ, ਜਿਸ ਕਰਕੇ ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇੇ ਵੱਖ-ਵੱਖ ਪਿੰਡਾਂ ’ਚ ਲੋਕ ਮਿਲਣੀ ਪ੍ਰੋਗਰਾਮ ਤਹਿਤ ਗੱਲਬਾਤ ਕਰਦਿਆਂ ਕੀਤਾ। ਵਿਧਾਇਕ ਰੰਧਾਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸਿੱਖਿਆ ਕ੍ਰਾਂਤੀ ਤਹਿਤ ਜਿੱਥੇ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲੀ ਹੈ, ਉਥੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਪਾਰਟੀ ਕਲੀਨਿਕ ਬਣਾਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਰਾਂ ਦੇ 0 ਬਿੱਲ ਆ ਰਹੇ ਹਨ ਤੇ ਦਫ਼ਤਰਾਂ ’ਚ ਬਿਨ੍ਹਾਂ ਕਿਸੇ ਖੱਜਰ ਖੁਆਰੀ ਦੇ ਲੋਕਾਂ ਦੇ ਸਮੇਂ ਸਿਰ ਕੰਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬਗੈਰ ਕਿਸੇ ਭੇਦਭਾਵ ਦੇ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਹਰ ਵਰਗ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਹਰੇਕ ਘਰ ਤੱਕ ਪਹੁੰਚਾਇਆ ਜਾਵੇਗਾ ਤੇ ਲੋਕਾਂ ਨੂੰ ਮੁੜ 2027 ’ਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉੁਣ ਲਈ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦਾ ਸਰਪੰਚ ਹਰਿੰਦਰ ਕੌਰ ਉਦੋਵਾਲੀ ਕਲਾਂ, ਲਖਵਿੰਦਰ ਸਿੰਘ ਲੱਖਾ ਸਮੇਤ ਗ੍ਰਾਮ ਪੰਚਾਇਤ ਨੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਹਰੂਵਾਲ ਸੂਬਾ ਪ੍ਰਧਾਨ ਰਾਇਲ ਮਿੱਲਰ ਐਸੋਸੀਏਸ਼ਨ, ਚੱਨਣ ਸਿੰਘ ਖਾਲਸਾ, ਸਰਪੰਚ ਹਰਿੰਦਰ ਕੌਰ, ਲਖਵਿੰਦਰ ਸਿੰਘ ਲੱਖਾ, ਸੂਬੇਦਾਰ ਰਣਧੀਰ ਸਿੰਘ, ਸੁਖਵਿੰਦਰ ਸਿੰਘ ਮੋਨੀ, ਕੈਪਟਨ ਜਸਪਾਲ ਸਿੰਘ, ਬਲਬੀਰ ਸਿੰਘ, ਡਾ. ਇਕਬਾਲ ਸਿੰਘ, ਹਰਪਾਲ ਸਿੰਘ, ਸੁਰਜੀਤ ਸਿੰਘ, ਨਿਸ਼ਾਨ ਸਿੰਘ, ਹਰਜੀਤ ਸਿੰਘ, ਰਣਜੀਤ ਸਿੰਘ, ਗੁਰਦਿਆਲ ਸਿੰਘ, ਪ੍ਰਕਾਸ਼ ਸਿੰਘ, ਵਰਿੰਦਰ ਸਿੰਘ, ਕੇਵਲ ਸਿੰਘ, ਗੋਪੀ, ਦੀਪ, ਹੈਪੀ, ਦਿਲਬਾਰਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਅਗਲੀ ਖ਼ਬਰ ਹਲਕਾ ਇੰਚਾਰਜ ਸਮਸ਼ੇਰ ਸਿੰਘ ਵਲੋਂ ਘਰ-ਘਰ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ
Ad Position 24