23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਬਟਾਲਾ ਪਹੁੰਚਣ ’ਤੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਕੀਤਾ ਜਾਵੇਗਾ ਨਿੱਘਾ ਸਵਾਗਤ -ਸ਼ਮਸ਼ੇਰ ਸਿੰਘ ਚੀਮਾ

ਬਟਾਲਾ, 22 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਬਟਾਲਾ ਪਹੁੰਚਣ ’ਤੇ ਸੰਗਤਾਂ ਵਲੋਂ ਨਿੱਘਾ ਤੇ ਸ਼ਰਧਾ ਪੂਰਵਕ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਜਥੇਬੰਦਕ ਸਕੱਤਰ ਪੰਜਾਬ ਸ਼੍ਰੋਮਣੀ ਅਕਾਲੀ ਦਲ ਸ਼ਮਸ਼ੇਰ ਸਿੰਘ ਚੀਮਾ ਨੇ ਕਿਹਾ ਕਿ ਇਹ ਮਾਰਚ ਸਿੱਖ ਇਤਿਹਾਸ ਦੀ ਮਹਾਨ ਵਿਰਾਸਤ, ਗੁਰੂ ਸਾਹਿਬਾਨ ਵਲੋਂ ਦਰਸਾਏ ਸਿਧਾਂਤਾਂ ਅਤੇ ਗੁਰੂ ਘਰ ਪ੍ਰਤੀ ਸੰਗਤਾਂ ਦੀ ਅਟੁੱਟ ਸ਼ਰਧਾ ਦਾ ਪ੍ਰਤੀਕ ਹੈ।

Ad Position 21
No active advertisement
ਅਜੀਤ ਡੈਸਕ 23-09-2026
ਬਟਾਲਾ, 22 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਬਟਾਲਾ ਪਹੁੰਚਣ ’ਤੇ ਸੰਗਤਾਂ ਵਲੋਂ ਨਿੱਘਾ ਤੇ ਸ਼ਰਧਾ ਪੂਰਵਕ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਜਥੇਬੰਦਕ ਸਕੱਤਰ ਪੰਜਾਬ ਸ਼੍ਰੋਮਣੀ ਅਕਾਲੀ ਦਲ ਸ਼ਮਸ਼ੇਰ ਸਿੰਘ ਚੀਮਾ ਨੇ ਕਿਹਾ ਕਿ ਇਹ ਮਾਰਚ ਸਿੱਖ ਇਤਿਹਾਸ ਦੀ ਮਹਾਨ ਵਿਰਾਸਤ, ਗੁਰੂ ਸਾਹਿਬਾਨ ਵਲੋਂ ਦਰਸਾਏ ਸਿਧਾਂਤਾਂ ਅਤੇ ਗੁਰੂ ਘਰ ਪ੍ਰਤੀ ਸੰਗਤਾਂ ਦੀ ਅਟੁੱਟ ਸ਼ਰਧਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਿੱਖ ਕੌਮ ਨੂੰ ਮੀਰੀ ਅਤੇ ਪੀਰੀ ਦਾ ਮਹਾਨ ਸਿਧਾਂਤ ਬਖ਼ਸ਼ਿਆ, ਜਿਸ ਵਿਚ ਅਧਿਆਤਮਿਕਤਾ ਦੇ ਨਾਲ-ਨਾਲ ਸਮਾਜ ਪ੍ਰਤੀ ਜ਼ਿੰਮੇਵਾਰੀ, ਸੱਚ, ਨਿਆਂ, ਹੱਕ-ਸੱਚ ਲਈ ਡਟ ਕੇ ਖੜ੍ਹਨ ਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਮਿਲਦੀ ਹੈ। ਮੀਰੀ-ਪੀਰੀ ਦਾ ਇਹ ਸੰਦੇਸ਼ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਣਾਦਾਇਕ ਹੈ। ਇਸ ਮੌਕੇ ਸੰਗਤਾਂ ਵਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਗੁਰਬਾਣੀ ਅਤੇ ਗੁਰੂ ਘਰ ਦੀ ਮਰਿਆਦਾ ਅਨੁਸਾਰ ਮਾਰਚ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਸਰਬਜੀਤ ਸਿੰਘ ਗੁਰਾਇਆ, ਹਰਵਿੰਦਰ ਸਿੰਘ ਜੂਗਨੂੰ, ਰਵਿੰਦਰ ਸਿੰਘ ਟੋਨੀ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ ਨਿੱਕਾ, ਨਿਰਮਲ ਸਿੰਘ, ਹਰਪਾਲ ਸਿੰਘ, ਗੁਰਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਲਾਕੇ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਰਾਜਪਾਲ ਕਟਾਰੀਆ ਨਾਲ ਨੀਰਜ ਮਹਾਜਨ ਦੀ ਮੁਲਾਕਾਤ ਅਗਲੀ ਖ਼ਬਰ ਸ਼ਹਿਰੀ ਅਕਾਲੀ ਪ੍ਰਧਾਨ ਅਮਨਬੀਰ ਸਿੰਘ ਗੋਰਾਇਆ ਗੁ . ਸਤਿਕਰਤਾਰੀਆਂ ਤੇ ਮੰਦਿਰ ਕਾਲੀ ਦਵਾਰਾ ਵਿਖੇ ਹੋਏ ਨਤਮਸਤਕ
Ad Position 24