23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਮੌਕੇ ਪਿੰਡ ਸੇਖਵਾਂ ’ ਚ ਸਮਾਗਮ ਕਰਵਾਇਆ

ਅੱਚਲ ਸਾਹਿਬ, 22 ਸਤੰਬਰ (ਗੁਰਚਰਨ ਸਿੰਘ)-ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਸੇਖਵਾਂ ਵਿਖੇ ਸਮੂਹ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲੇ ਪੰਡਾਲਾਂ ’ਚ ਦੀਵਾਨ ਸਜਾਏ ਗਏ, ਜਿਸ ’ਚ ਰਾਗੀ ਭਾਈ ਗੁਰਵਿੰਦਰ ਸਿੰਘ ਅੱਚਲ ਸਾਹਿਬ ਵਾਲੇ, ਕਵੀਸ਼ਰੀ ਜਥਾ ਗਿਆਨੀ ਸ਼ਮਸ਼ੇਰ ਸਿੰਘ ਮਿਸ਼ਰਪੁਰ, ਕਵੀਸ਼ਰੀ ਜਥਾ ਗਿਆਨੀ ਕਰਤਾਰ ਸਿੰਘ ਪੰਥਕ, ਕਵੀਸ਼ਰੀ ਜਥਾ ਭਾਈ ਲਖਬੀਰ ਸਿੰਘ, ਕਵੀਸ਼ਰ ਭਾਈ ਦਿਆਲ ਸਿੰਘ ਸੇਖਵਾਂ ਆਦਿ ਜਥਿਆਂ ਵਲੋਂ ਬਾਬਾ ਸ੍ਰੀ ਚੰਦ ਜੀ ਦੀ ਜੀਵਨੀ ’ਤੇ ਚਾਨਣਾ ਪਾਉਂਦੇ ਹੋਏ ਗੁਰੂ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 23-09-2026
ਅੱਚਲ ਸਾਹਿਬ, 22 ਸਤੰਬਰ (ਗੁਰਚਰਨ ਸਿੰਘ)-ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਸੇਖਵਾਂ ਵਿਖੇ ਸਮੂਹ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲੇ ਪੰਡਾਲਾਂ ’ਚ ਦੀਵਾਨ ਸਜਾਏ ਗਏ, ਜਿਸ ’ਚ ਰਾਗੀ ਭਾਈ ਗੁਰਵਿੰਦਰ ਸਿੰਘ ਅੱਚਲ ਸਾਹਿਬ ਵਾਲੇ, ਕਵੀਸ਼ਰੀ ਜਥਾ ਗਿਆਨੀ ਸ਼ਮਸ਼ੇਰ ਸਿੰਘ ਮਿਸ਼ਰਪੁਰ, ਕਵੀਸ਼ਰੀ ਜਥਾ ਗਿਆਨੀ ਕਰਤਾਰ ਸਿੰਘ ਪੰਥਕ, ਕਵੀਸ਼ਰੀ ਜਥਾ ਭਾਈ ਲਖਬੀਰ ਸਿੰਘ, ਕਵੀਸ਼ਰ ਭਾਈ ਦਿਆਲ ਸਿੰਘ ਸੇਖਵਾਂ ਆਦਿ ਜਥਿਆਂ ਵਲੋਂ ਬਾਬਾ ਸ੍ਰੀ ਚੰਦ ਜੀ ਦੀ ਜੀਵਨੀ ’ਤੇ ਚਾਨਣਾ ਪਾਉਂਦੇ ਹੋਏ ਗੁਰੂ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਸਕੱਤਰ ਦੀ ਸੇਵਾ ਭਾਈ ਸੇਵਾ ਸਿੰਘ ਸੇਖਵਾਂ ਵਲੋਂ ਨਿਭਾਈ ਗਈ। ਇਸ ਮੌਕੇ ਭਾਈ ਸੁਰਵਿੰਦਰ ਸਿੰਘ ਢਡਿਆਲਾ ਨਜ਼ਾਰਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’, ਸਰਪੰਚ ਚਰਨਜੀਤ ਸਿੰਘ ਚੌਧਰੀਵਾਲ, ਸਰੂਪ ਸਿੰਘ ਪੱਡਾ, ਕਰਮ ਸਿੰਘ ਪੱਡਾ, ਜਥੇਦਾਰ ਮਹਿੰਦਰ ਸਿੰਘ ਸੇਖਵਾਂ, ਦਿਆਲ ਸਿੰਘ, ਨੰਬਰਦਾਰ ਨਿਰਮਲ ਸਿੰਘ, ਸਤਨਾਮ ਸਿੰਘ, ਗ੍ਰੰਥੀ ਭਾਈ ਨਰਿੰਦਰ ਸਿੰਘ, ਸੰਪੂਰਨ ਸਿੰਘ, ਬਚਿੱਤਰ ਸਿੰਘ, ਕੁਲਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਬਲਵਿੰਦਰ ਸਿੰਘ, ਕਵਲਜੀਤ ਸਿੰਘ, ਗੁਰਪ੍ਰੀਤ ਸਿੰਘ, ਅਨੰਤਬੀਰ ਸਿੰਘ, ਕਸ਼ਮੀਰ ਸਿੰਘ, ਮੇਜਰ ਸਿੰਘ ਆਦਿ ਸੰਗਤ ਹਾਜ਼ਰ ਸਨ। ਪ੍ਰਬੰਧਕਾਂ ਵਲੋਂ ਆਏ ਜਥਿਆਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਕੀਤਾ ਤੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ’ ਚ ਗੋਲਡਨ ਪਬਲਿਕ ਸਕੂਲ ਦੇਹੜ ਦੇ ਵਿਦਿਆਰਥੀ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ’ ਤੇ ਖੂਨਦਾਨ ਕੈਂਪ
Ad Position 24