23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਬਟਾਲਾ ਵਿਖੇ ਅੱਜ ਪਹੁੰਚੇਗਾ- ਜਥੇਦਾਰ ਗੋਰਾ

ਬਟਾਲਾ, 22 ਸਤੰਬਰ (ਸਤਿੰਦਰ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਮਹਾਨ ਨਗਰ ਕੀਰਤਨ 23 ਸਤੰਬਰ ਨੂੰ ਸਵੇਰੇ 11 ਵਜੇ ਦੇ ਕਰੀਬ ਬਟਾਲਾ ਸ਼ਹਿਰ ਵਿਖੇ ਪਹੁੰਚੇਗਾ। ਉਕਤ ਜਾਣਕਾਰੀ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਤੇ ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਵਿਖੇ ਦਿੰਦਿਆਂ ਦੱਸਿਆ ਕਿ ਇਹ ਮਹਾਨ ਨਗਰ ਕੀਰਤਨ ਗੁਰਦੁਆਰਾ ਓਠੀਆਂ ਸਾਹਿਬ ਤੋਂ 23 ਸਤੰਬਰ ਨੂੰ ਸਵੇਰੇ 9 ਵਜੇ ਆਰੰਭ ਹੋ ਕੇ ਡੇਰਾ ਰੋਡ, ਗਾਂਧੀ ਚੌਕ, ਨਗਰ ਨਿਗਮ ਦਫ਼ਤਰ ਤੋਂ ਹੁੰਦਾ ਹੋਇਆ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਚੌਕ ਬਟਾਲਾ ਵਿਖੇ ਸਵੇਰੇ 11 ਵਜੇ ਪਹੁੰਚੇਗਾ।

Ad Position 21
No active advertisement
ਅਜੀਤ ਡੈਸਕ 23-09-2026
ਬਟਾਲਾ, 22 ਸਤੰਬਰ (ਸਤਿੰਦਰ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਮਹਾਨ ਨਗਰ ਕੀਰਤਨ 23 ਸਤੰਬਰ ਨੂੰ ਸਵੇਰੇ 11 ਵਜੇ ਦੇ ਕਰੀਬ ਬਟਾਲਾ ਸ਼ਹਿਰ ਵਿਖੇ ਪਹੁੰਚੇਗਾ। ਉਕਤ ਜਾਣਕਾਰੀ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਤੇ ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਵਿਖੇ ਦਿੰਦਿਆਂ ਦੱਸਿਆ ਕਿ ਇਹ ਮਹਾਨ ਨਗਰ ਕੀਰਤਨ ਗੁਰਦੁਆਰਾ ਓਠੀਆਂ ਸਾਹਿਬ ਤੋਂ 23 ਸਤੰਬਰ ਨੂੰ ਸਵੇਰੇ 9 ਵਜੇ ਆਰੰਭ ਹੋ ਕੇ ਡੇਰਾ ਰੋਡ, ਗਾਂਧੀ ਚੌਕ, ਨਗਰ ਨਿਗਮ ਦਫ਼ਤਰ ਤੋਂ ਹੁੰਦਾ ਹੋਇਆ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਚੌਕ ਬਟਾਲਾ ਵਿਖੇ ਸਵੇਰੇ 11 ਵਜੇ ਪਹੁੰਚੇਗਾ। ਜਥੇਦਾਰ ਗੋਰਾ ਤੇ ਧਾਰੋਵਾਲੀ ਨੇ ਦੱਸਿਆ ਕਿ ਨਗਰ ਕੀਰਤਨ ਦਾ ਸ਼ਹੀਦ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਚੌਕ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਨਿਹੰਗ ਜਥੇਬੰਦੀਆਂ, ਸੇਵਾ ਸਭਾ ਸੁਸਾਇਟੀਆ, ਵੱਖ-ਵੱਖ ਧਾਰਮਿਕ, ਰਾਜਨੀਤਕ ਤੇ ਸਮਾਜਿਕ ਆਗੂਆਂ, ਸ਼ਹਿਰ ਦੇ ਪਤਵੰਤਿਆਂ ਤੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖਾਲਸਾ ਮਾਰਚ ਦਾ ਗੁਰਜੀਤ ਸਿੰਘ ਬਿਜਲੀਵਾਲ ਵਲੋਂ ਨਿੱਘਾ ਸਵਾਗਤ ਅਗਲੀ ਖ਼ਬਰ ਪੀ.ਏ.ਯੂ ਕਿਸਾਨ ਮੇਲੇ ’ਚ ਗੁਰਦਾਸਪੁਰ ਦੇ ਅਗਾਂਹਵਧੂ ਕਿਸਾਨ ਹਰਪ੍ਰੀਤ ਸਿੰਘ ਬਾਹੀਆਂ ਦਾ ਡੰਕਾ
Ad Position 24