23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗੋਲਡਨ ਗਰੁੱਪ ਵਿਖੇ ਫਾਰਮੇਸੀ ਤੇ ਫਾਰਮਾਸਿਊਟੀਕਲ ਤਕਨਾਲੋਜੀ ਵਿਸ਼ੇ ’ਤੇ ਗੈਸਟ ਲੈਕਚਰ

ਗੁਰਦਾਸਪੁਰ, 22 ਸਤੰਬਰ (ਪੰਕਜ ਸ਼ਰਮਾ)-ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਅਧੀਨ ਗੋਲਡਨ ਕਾਲਜ ਆਫ਼ ਫਾਰਮੇਸੀ ਵਿਖੇ ਫਾਰਮੇਸੀ ਤੇ ਫਾਰਮਾਸਿਊਟੀਕਲ ਤਕਨਾਲੋਜੀ ਦੀ ਮਹੱਤਤਾ ਤੇ ਸਮਾਜ ’ਚ ਇਸ ਦੀ ਭੂਮਿਕਾ ਸਬੰਧੀ ਵਿਸ਼ੇਸ਼ ਗੈਸਟ ਲੈਕਚਰ ਕਰਵਾਇਆ ਗਿਆ। ਇਸ ਮੌਕੇ ਸੌਰਵ ਕਾਲਰਾ ਐਮ.

Ad Position 21
No active advertisement
ਅਜੀਤ ਡੈਸਕ 23-09-2026
ਗੁਰਦਾਸਪੁਰ, 22 ਸਤੰਬਰ (ਪੰਕਜ ਸ਼ਰਮਾ)-ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਅਧੀਨ ਗੋਲਡਨ ਕਾਲਜ ਆਫ਼ ਫਾਰਮੇਸੀ ਵਿਖੇ ਫਾਰਮੇਸੀ ਤੇ ਫਾਰਮਾਸਿਊਟੀਕਲ ਤਕਨਾਲੋਜੀ ਦੀ ਮਹੱਤਤਾ ਤੇ ਸਮਾਜ ’ਚ ਇਸ ਦੀ ਭੂਮਿਕਾ ਸਬੰਧੀ ਵਿਸ਼ੇਸ਼ ਗੈਸਟ ਲੈਕਚਰ ਕਰਵਾਇਆ ਗਿਆ। ਇਸ ਮੌਕੇ ਸੌਰਵ ਕਾਲਰਾ ਐਮ.ਫਾਰਮ ਪੀ.ਐਚ.ਡੀ ਫਾਰਮਾਸਿਊਟੀਕਲ ਤਕਨਾਲੋਜੀ ਵਿਭਾਗ ਨੈਸ਼ਨਲ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਨਾਈਪਰ) ਐਸ.ਏ.ਐਸ ਨਗਰ ਨੇ ਮੁੱਖ ਬੁਲਾਰੇ ਵਜੋਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਆਪਣੇ ਲੈਕਚਰ ਦੌਰਾਨ ਡਾ: ਸੌਰਵ ਕਾਲਰਾ ਨੇ ਸਮਾਜ ਵਿਚ ਫਾਰਮੇਸੀ ਦੇ ਖੇਤਰ ਦੀ ਮਹੱਤਵਪੂਰਨ ਭੂਮਿਕਾ, ਦਵਾਈਆਂ ਦੇ ਵਿਕਾਸ ਤੇ ਨਿਰਮਾਣ ਤੋਂ ਇਲਾਵਾ ਫਾਰਮਾਸਿਊਟੀਕਲ ਤਕਨਾਲੋਜੀ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਆਧੁਨਿਕ ਸਿਹਤ ਪ੍ਰਣਾਲੀ ’ਚ ਫਾਰਮੇਸੀ ਸਿਰਫ਼ ਦਵਾਈਆਂ ਦੀ ਵੰਡ ਤੱਕ ਸੀਮਤ ਨਹੀਂ ਹੈ, ਸਗੋਂ ਦਵਾਈਆਂ ਦੀ ਖੋਜ, ਵਿਕਾਸ, ਗੁਣਵੱਤਾ, ਪ੍ਰਭਾਵਸ਼ੀਲਤਾ ਤੇ ਸੁਰੱਖਿਅਤ ਵਰਤੋਂ ਵਿਚ ਇਸ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਫਾਰਮਾਸਿਊਟੀਕਲ ਤਕਨਾਲੋਜੀ ਦੇ ਖੇਤਰ ’ਚ ਹੋ ਰਹੇ ਨਵੀਨਤਮ ਵਿਕਾਸ ਤੇ ਵਿਦਿਆਰਥੀਆਂ ਲਈ ਉਪਲਬਧ ਵਿੱਦਿਅਕ ਤੇ ਕਰੀਅਰ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥੀਆਂ ਨੇ ਵਿਸ਼ੇ ਨਾਲ ਸਬੰਧਤ ਵੱਖ-ਵੱਖ ਸਵਾਲ ਪੁੱਛੇ, ਜਿਨ੍ਹਾਂ ਦੇ ਬੁਲਾਰੇ ਵਲੋਂ ਜਵਾਬ ਦਿੱਤੇ ਗਏ। ਇਹ ਗੈਸਟ ਲੈਕਚਰ ਰਾਹੀਂ ਵਿਦਿਆਰਥੀਆਂ ਨੂੰ ਫਾਰਮੇਸੀ ਤੇ ਫਾਰਮਾਸਿਊਟੀਕਲ ਤਕਨਾਲੋਜੀ ਦੇ ਵਿਹਾਰਕ ਮਹੱਤਵ ਨੂੰ ਸਮਝਣ ਦੇ ਨਾਲ-ਨਾਲ ਇਸ ਖੇਤਰ ’ਚ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਬਿਹਤਰ ਜਾਣਕਾਰੀ ਪ੍ਰਾਪਤ ਹੋਈ। ਚੇਅਰਮੈਨ ਡਾ: ਮੋਹਿਤ ਮਹਾਜਨ ਤੇ ਚੀਫ਼ ਮੈਨੇਜਿੰਗ ਡਾਇਰੈਕਟਰ ਡਾ: ਰਾਘਵ ਮਹਾਜਨ ਨੇ ਡਾ: ਸੌਰਵ ਕਾਲਰਾ ਦਾ ਧੰਨਵਾਦ ਕੀਤਾ। ਇਸ ਮੌਕੇ ਗੋਲਡਨ ਕਾਲਜ ਆਫ਼ ਫਾਰਮੇਸੀ ਦੇ ਪ੍ਰਿੰਸੀਪਲ ਡਾ: ਦਲਜੀਤ ਮਸੀਹ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਵਲੋਂ ਬੀ . ਪੀ . ਈ . ਓ ਦਫਤਰ ਵਿਖੇ ਧਰਨਾ ਅਗਲੀ ਖ਼ਬਰ ਐੱਸ.ਡੀ.ਓ. ਦਫ਼ਤਰ ਸਾਹਮਣੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅਣਮਿੱਥੇ ਸਮੇਂ ਲਈ ਲਗਾਇਆ ਧਰਨਾ
Ad Position 24