23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਐਸ.ਐਸ.ਪੀ. ਪਠਾਨਕੋਟ ਮਨਪ੍ਰੀਤ ਸਿੰਘ ਨੇ ਤਾਰਾਗੜ੍ਹ ਥਾਣੇ ਦਾ ਕੀਤਾ ਦੌਰਾ

ਤਾਰਾਗੜ੍ਹ, 22 ਸਤੰਬਰ (ਸੋਹਨ ਲਾਲ)-ਪਠਾਨਕੋਟ ਜ਼ਿਲ੍ਹੇ ਦੇ ਨਵੇਂ ਆਏ ਐਸ. ਐਸ.

Ad Position 21
No active advertisement
ਅਜੀਤ ਡੈਸਕ 23-09-2026
ਤਾਰਾਗੜ੍ਹ, 22 ਸਤੰਬਰ (ਸੋਹਨ ਲਾਲ)-ਪਠਾਨਕੋਟ ਜ਼ਿਲ੍ਹੇ ਦੇ ਨਵੇਂ ਆਏ ਐਸ.ਐਸ.ਪੀ. ਮਨਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੇ ਦੌਰੇ ਤਹਿਤ ਤਾਰਾਗੜ੍ਹ ਪੁਲਿਸ ਥਾਣੇ ਦਾ ਦੌਰਾ ਕੀਤਾ । ਇਸ ਮੌਕੇ ਡੀ.ਐਸ.ਪੀ. ਦਿਹਾਤੀ ਸੁਖਜਿੰਦਰ ਸਿੰਘ ਤੇ ਤਾਰਾਗੜ੍ਹ ਥਾਣੇ ਦੇ ਐਸ.ਐਚ.ਓ. ਕੁਲਦੀਪ ਰਾਜ ਨੇ ਐਸ.ਐਸ.ਪੀ. ਮਨਪ੍ਰੀਤ ਸਿੰਘ ਦਾ ਤਾਰਾਗੜ੍ਹ ਥਾਣੇ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਐਸ.ਐਸ.ਪੀ. ਨੇ ਇਕੱਠੇ ਹੋਏ ਪੁਲਿਸ ਮੁਲਾਜ਼ਮਾਂ ਨੂੰ ਇਮਾਨਦਾਰੀ ਨਾਲ ਡਿਊਟੀ ਕਰਨ ਦੀ ਹਦਾਇਤ ਕੀਤੀ ਤੇ ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ ਵਿਚ ਆਉਣ ਵਾਲੇ ਹਰੇਕ ਵਿਅਕਤੀ ਦਾ ਪੂਰਾ ਮਾਨ ਸਨਮਾਨ ਕੀਤਾ ਜਾਵੇ ਅਤੇ ਪੂਰਾ ਇਨਸਾਫ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਨਸ਼ੇ ਦੇ ਵਪਾਰੀਆਂ ਅਤੇ ਭੈੜੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਾ ਜਾਵੇ । ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਪੂਰੀ ਇਮਾਨਦਾਰੀ ਨਾਲ ਡਿਊਟੀ ਨੂੰ ਅੰਜ਼ਾਮ ਦਿੱਤਾ ਜਾਵੇ । ਇਸ ਮੌਕੇ ਤਾਰਾਗੜ੍ਹ ਥਾਣੇ ਦੇ ਐਸ.ਐਚ.ਓ. ਕੁਲਦੀਪ ਰਾਜ, ਏ.ਐਸ.ਆਈ. ਸੱਤਪਾਲ ਸਿੰਘ, ਸਬ ਇੰਸਪੈਕਟਰ ਪ੍ਰਗਟ ਸਿੰਘ, ਹੈਡ ਕਾਂਸਟੇਬਲ ਪੰਕਜ ਅਤੇ ਹੋਰ ਬਹੁਤ ਸਾਰੇ ਪੁਲਿਸ ਮੁਲਾਜ਼ਮ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਸ੍ਰੀਮਤੀ ਰਮਾ ਚੋਪੜਾ ਐਸ.ਡੀ.ਕੇ.ਐਮ.ਵੀ. ’ਚ ‘ਵਿਕਸਿਤ ਭਾਰਤ ਯੂਥ ਲੀਡਰ ਡਾਇਲਾਗ’ ਸਮਾਗਮ ਕਰਵਾਇਆ ਅਗਲੀ ਖ਼ਬਰ ਵਿੱਕੀ ਜਨਮ ਤੋਂ ਗੂੰਗਾ ਬਹਿਰਾ ਹੋਣ ਦੇ ਬਾਵਜੂਦ ਵੀ ਇਕ ਆਮ ਵਿਅਕਤੀ ਦੀ ਤਰ੍ਹਾਂ ਜੀ ਰਿਹਾ ਆਪਣੀ ਜ਼ਿੰਦਗੀ ਆਪਣੇ ਬਜ਼ੁਰਗ...
Ad Position 24