22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਛਿੰਝ ਮੇਲੇ ’ਤੇ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਮਜ਼ਬੂਤ ਸਾਧਨ- ਜੋਗਿੰਦਰ ਪਾਲ

ਘਰੋਟਾ, 22 ਸਤੰਬਰ (ਸੰਜੀਵ ਗੁਪਤਾ)-ਪਿੰਡ ਨਾਜੋਚੱਕ ਵਿਖੇ ਕਰਵਾਇਆ ਗਿਆ ਰਵਾਇਤੀ ਛਿੰਝ ਮੇਲਾ ਸਫ਼ਲਤਾ ਪੂਰਵਕ ਸਮਾਪਤ ਹੋ ਗਿਆ । ਮੇਲੇ ਵਿਚ ਦੂਰ-ਦੁਰਾਡੇ ਇਲਾਕਿਆਂ ਤੋਂ ਪਹੁੰਚੇ ਪਹਿਲਵਾਨਾਂ ਨੇ ਕੁਸ਼ਤੀ ਦੇ ਮੁਕਾਬਲਿਆਂ ਵਿਚ ਆਪਣੇ ਜੌਹਰ ਦਿਖਾਉਂਦਿਆਂ ਦਰਸ਼ਕਾਂ ਦੀ ਖੂਬ ਵਾਹ-ਵਾਹ ਖੱਟੀ ।

Ad Position 21
No active advertisement
ਅਜੀਤ ਡੈਸਕ 23-09-2026
ਘਰੋਟਾ, 22 ਸਤੰਬਰ (ਸੰਜੀਵ ਗੁਪਤਾ)-ਪਿੰਡ ਨਾਜੋਚੱਕ ਵਿਖੇ ਕਰਵਾਇਆ ਗਿਆ ਰਵਾਇਤੀ ਛਿੰਝ ਮੇਲਾ ਸਫ਼ਲਤਾ ਪੂਰਵਕ ਸਮਾਪਤ ਹੋ ਗਿਆ । ਮੇਲੇ ਵਿਚ ਦੂਰ-ਦੁਰਾਡੇ ਇਲਾਕਿਆਂ ਤੋਂ ਪਹੁੰਚੇ ਪਹਿਲਵਾਨਾਂ ਨੇ ਕੁਸ਼ਤੀ ਦੇ ਮੁਕਾਬਲਿਆਂ ਵਿਚ ਆਪਣੇ ਜੌਹਰ ਦਿਖਾਉਂਦਿਆਂ ਦਰਸ਼ਕਾਂ ਦੀ ਖੂਬ ਵਾਹ-ਵਾਹ ਖੱਟੀ । ਇਸ ਦੌਰਾਨ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਖੇਡ ਪ੍ਰੇਮੀਆਂ ਤੇ ਇਲਾਕਾ ਨਿਵਾਸੀਆਂ ਨੇ ਪਹੁੰਚ ਕੇ ਪਹਿਲਵਾਨਾਂ ਦੀ ਹੌਂਸਲਾ ਅਫਜ਼ਾਈ ਕੀਤੀ । ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਛਿੰਝ ਮੇਲੇ ਵਿਚ ਪਹੁੰਚ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਰਵਾਇਤੀ ਖੇਡਾਂ ਤੇ ਕੁਸ਼ਤੀ ਸਾਡੀ ਅਮੀਰ ਵਿਰਾਸਤ ਦਾ ਹਿੱਸਾ ਹਨ। ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਆਪਣੀ ਊਰਜਾ ਨੂੰ ਸਕਾਰਾਤਮਿਕ ਦਿਸ਼ਾ ’ਚ ਲਗਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਸਰੀਰਕ ਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਂਦੀਆਂ ਹਨ । ਉਨ੍ਹਾਂ ਛਿੰਝ ਮੇਲਾ ਕਰਵਾਉਣ ਵਾਲੀ ਕਮੇਟੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਵਲੋਂ ਛਿੰਝ ਮੇਲਾ ਕਮੇਟੀ ਨੂੰ 11 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਵੀ ਦਿੱਤੀ ਗਈ । ਕਮੇਟੀ ਮੈਂਬਰਾਂ ਵਲੋਂ ਇਸ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ ਤੇ ਭਵਿੱਖ ’ਚ ਵੀ ਅਜਿਹੇ ਖੇਡ ਸਮਾਗਮ ਜਾਰੀ ਰੱਖਣ ਦੀ ਗੱਲ ਕਹੀ ਗਈ । ਸਮਾਗਮ ਦੌਰਾਨ ਪ੍ਰਧਾਨ ਦਿਲਬਾਗ ਸਿੰਘ, ਬਲਾਕ ਕਾਂਗਰਸ ਪ੍ਰਧਾਨ ਗੁਰਨਾਮ ਸਿੰਘ ਛੀਨਾ, ਠਾਕੁਰ ਸੇਵਾ ਸਿੰਘ, ਠਾਕੁਰ ਅਵਤਾਰ ਸਿੰਘ, ਰਾਜਿੰਦਰ ਸਿੰਘ ਰਾਣਾ, ਯੁੱਧਵੀਰ ਸਿੰਘ, ਅਜਮੇਰ ਪਠਾਨੀਆ, ਰਜੇਸ਼ ਅੱਤਰੀ, ਸਾਵਣ ਕੁਮਾਰ, ਸੰਜੀਵ ਕੁਮਾਰ, ਸ਼ੇਖਰ ਸਲਾਰੀਆ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਆਵਾਂ ਤੋਂ ਬੱਸ ਰਵਾਨਾ ਅਗਲੀ ਖ਼ਬਰ ਭਾਈ ਘਨੱਈਆ ਜੀ ਦਾ ਜਨਮ ਦਿਹਾੜਾ ਮਨਾਇਆ
Ad Position 24