23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਐਮ.ਏ. ਪੰਜਾਬੀ ਦੇ ਨਤੀਜੇ ’ਚ ਆਰੀਆ ਮਹਿਲਾ ਮਹਾਂਵਿਦਿਆਲਿਆ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਪਠਾਨਕੋਟ, 22 ਸਤੰਬਰ (ਸੰਧੂ)-ਆਰੀਆ ਮਹਿਲਾ ਮਹਾਂਵਿਦਿਆਲਿਆ ਪਠਾਨਕੋਟ ਦੇ ਪੰਜਾਬੀ ਵਿਭਾਗ ਅਧੀਨ ਚੱਲ ਰਹੇ ਐਮ. ਏ.

Ad Position 21
No active advertisement
ਅਜੀਤ ਡੈਸਕ 23-09-2026
ਪਠਾਨਕੋਟ, 22 ਸਤੰਬਰ (ਸੰਧੂ)-ਆਰੀਆ ਮਹਿਲਾ ਮਹਾਂਵਿਦਿਆਲਿਆ ਪਠਾਨਕੋਟ ਦੇ ਪੰਜਾਬੀ ਵਿਭਾਗ ਅਧੀਨ ਚੱਲ ਰਹੇ ਐਮ.ਏ. ਪੰਜਾਬੀ ਚੌਥੇ ਸਮੈਸਟਰ ਦਾ ਨਤੀਜਾ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ । ਇਸ ’ਚ ਕਾਲਜ ਦੀਆਂ ਵਿਦਿਆਰਥਣਾਂ ਕੁਮਾਰੀ ਸ਼ਵੇਤਾ, ਕੁਮਾਰੀ ਗੁਰਮੀਤ, ਕੁਮਾਰੀ ਕੰਚਨ ਦੇਵੀ ਤੇ ਮੋਨਿਕਾ ਦੇਵੀ ਨੇ 7.60 ਸੀ.ਜੀ.ਪੀ.ਏ. ਪ੍ਰਾਪਤ ਕਰਦਿਆਂ ਜ਼ਿਲ੍ਹੇ ’ਚ ਦੂਜਾ ਸਥਾਨ ਹਾਸਲ ਕੀਤਾ । ਇਸ ਮੌਕੇ ਪ੍ਰਬੰਧਕ ਕਮੇਟੀ ਦੀ ਪ੍ਰਬੰਧਿਕਾ ਰਸ਼ਮੀ ਅਹਲੂਵਾਲੀਆ ਨੇ ਵਿਦਿਆਰਥਣਾਂ ਤੇ ਪੰਜਾਬੀ ਵਿਭਾਗ ਦੀ ਵਿਭਾਗ ਮੁਖੀ ਡਾ: ਰੁਪਿੰਦਰਜੀਤ ਕੌਰ ਗਿੱਲ ਸਮੇਤ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥਣਾਂ ਦੀ ਮਿਹਨਤ ਤੇ ਅਧਿਆਪਕਾਂ ਦੀ ਅਗਵਾਈ ਦਾ ਨਤੀਜਾ ਹੈ । ਉਨ੍ਹਾਂ ਵਿਦਿਆਰਥਣਾਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਹੋਰ ਵਿਦਿਆਰਥਣਾਂ ਨੂੰ ਵੀ ਉਨ੍ਹਾਂ ਤੋਂ ਪ੍ਰੇਰਣਾ ਲੈ ਕੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਗਣੇਸ਼ ਵਿਸਰਜਨ ਮੌਕੇ ਗੌਰੀ ਨਾਰਾਇਣ ਸ਼ੰਕਰ ਮੰਦਰ ਵਿਚ ਧਾਰਮਿਕ ਸਮਾਗਮ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ 6 ਅਧਿਆਪਕਾਂ ਦਾ ਸਨਮਾਨ
Ad Position 24