22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 24 ਤੇ 25 ਸਤੰਬਰ ਨੂੰ ਹੋਣਗੇ ਡਰੋਨ ਸ਼ੋਅ

ਪਠਾਨਕੋਟ, 22 ਸਤੰਬਰ (ਵਿਨੋਦ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਉਪ ਮੰਡਲ ਦਫ਼ਤਰ ਪਠਾਨਕੋਟ ਵਿਖੇ ਮੀਟਿੰਗ ਆਯੋਜਿਤ ਕੀਤੀ ਗਈ । ਮੀਟਿੰਗ ਦੀ ਪ੍ਰਧਾਨਗੀ ਐਸ.

Ad Position 21
No active advertisement
ਅਜੀਤ ਡੈਸਕ 23-09-2026
ਪਠਾਨਕੋਟ, 22 ਸਤੰਬਰ (ਵਿਨੋਦ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਉਪ ਮੰਡਲ ਦਫ਼ਤਰ ਪਠਾਨਕੋਟ ਵਿਖੇ ਮੀਟਿੰਗ ਆਯੋਜਿਤ ਕੀਤੀ ਗਈ । ਮੀਟਿੰਗ ਦੀ ਪ੍ਰਧਾਨਗੀ ਐਸ.ਡੀ.ਐਮ. ਪਠਾਨਕੋਟ ਮਨਦੀਪ ਮਾਨ ਨੇ ਕੀਤੀ । ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ । ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮਨਦੀਪ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਸਾਲ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਦਿਆਂ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ । ਇਸੇ ਲੜੀ ਤਹਿਤ ਜ਼ਿਲ੍ਹਾ ਪਠਾਨਕੋਟ ਵਿਚ ਵੀ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ 24 ਸਤੰਬਰ 2026 ਨੂੰ ਸ਼ਾਮ 7 ਵਜੇ ਮਲਟੀਪਰਪਜ਼ ਸਪੋਰਟਸ ਸਟੇਡੀਅਮ, ਲਮੀਨੀ, ਪਠਾਨਕੋਟ ਵਿਖੇ ਅਤੇ 25 ਸਤੰਬਰ 2026 ਨੂੰ ਸ਼ਾਮ 7 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤਾਰਾਗੜ੍ਹ ਵਿਖੇ ਡਰੋਨ ਸ਼ੋਅ ਆਯੋਜਿਤ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਦੋਵੇਂ ਸਥਾਨਾਂ ’ਤੇ ਹੋਣ ਵਾਲੇ ਡਰੋਨ ਸ਼ੋਅ ਸਬੰਧੀ ਪ੍ਰਸ਼ਾਸਨ ਵਲੋਂ ਲੋੜੀਂਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ । ਐਸ.ਡੀ.ਐਮ. ਨੇ ਦੱਸਿਆ ਕਿ ਡਰੋਨ ਸ਼ੋਅ ਦੌਰਾਨ ਕਰੀਬ 500 ਡਰੋਨ ਆਸਮਾਨ ’ਚ ਉੱਡ ਕੇ ਰੌਸ਼ਨੀ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਵੱਖ-ਵੱਖ ਦ੍ਰਿਸ਼ ਪੇਸ਼ ਕਰਨਗੇ । ਇਹ ਵਿਸ਼ੇਸ਼ ਡਰੋਨ ਸ਼ੋਅ ਲੋਕਾਂ ਲਈ ਖਿੱਚ ਦਾ ਕੇਂਦਰ ਰਹੇਗਾ ।
Ad Position 22
No active advertisement
ਪਿਛਲੀ ਖ਼ਬਰ ਮਨਵਾਲ ਛਿੰਝ ਮੇਲੇ ’ਚ ਸ਼ੇਖ ਸਿਕੰਦਰ ਨੇ ਮਾਰੀ ਬਾਜ਼ੀ, ਜਿੱਤਿਆ 2 ਲੱਖ ਦਾ ਇਨਾਮ ਅਗਲੀ ਖ਼ਬਰ ਰੋਮਾਨੀਆ ਦੀ ਰਾਜਦੂਤ ਸੇਨਾ ਲਤੀਫ ਨੂੰ ਟੈਡਕਸ ਕੈਲੇਡੋਨੀਅਨ 2026 ਦਾ ਪਹਿਲਾ ਸੱਦਾ
Ad Position 24