24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੀਰੀ-ਪੀਰੀ ਖ਼ਾਲਸਾ ਚੇਤਨਾ ਮਾਰਚ ਦਾ ਗੁਰੂ ਨਾਨਕ ਕਾਲਜ ਬਟਾਲਾ ਵਲੋਂ ਨਿੱਘਾ ਸਵਾਗਤ

ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਚੱਲ ਰਹੇ ਮੀਰੀ-ਪੀਰੀ ਖ਼ਾਲਸਾ ਚੇਤਨਾ ਮਾਰਚ ਦਾ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਬੜੀ ਸ਼ਰਧਾ, ਉਤਸ਼ਾਹ ਤੇ ਸਤਿਕਾਰ ਨਾਲ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-09-2026
ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਚੱਲ ਰਹੇ ਮੀਰੀ-ਪੀਰੀ ਖ਼ਾਲਸਾ ਚੇਤਨਾ ਮਾਰਚ ਦਾ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਬੜੀ ਸ਼ਰਧਾ, ਉਤਸ਼ਾਹ ਤੇ ਸਤਿਕਾਰ ਨਾਲ ਨਿੱਘਾ ਸਵਾਗਤ ਕੀਤਾ ਗਿਆ। ਚੇਤਨਾ ਮਾਰਚ ਦੇ ਨਾਲ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਗਿਆਨੀ ਟੇਕ ਸਿੰਘ ਧਨੋਲਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਸਨ। ਕਾਲਜ ਪਹੁੰਚਣ ’ਤੇ ਸਮੂਹ ਕਾਲਜ ਪਰਿਵਾਰ ਵਲੋਂ ਚੇਤਨਾ ਮਾਰਚ ’ਚ ਸ਼ਾਮਲ ਸੰਗਤ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਤਿਕਾਰ ਸਹਿਤ ਸਵਾਗਤ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਗੁਰਮਤਿ ਦੇ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਸਿੱਖੀ ਸਰੂਪ ਧਾਰਨ ਕਰਨ ਲਈ ਪ੍ਰੇਰਿਤ ਕੀਤਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦੇਸ਼ ਜਾਣ ਦੀ ਦੌੜ ਵਿੱਚ ਨੌਜਵਾਨ ਆਪਣੀਆਂ ਜੜ੍ਹਾਂ ਤੇ ਵਿਰਾਸਤ ਤੋਂ ਦੂਰ ਨਾ ਹੋਣ। ਉਨ੍ਹਾਂ ਕਿਹਾ ਕਿ ਨੌਜਵਾਨ ਆਪਣੀ ਊਰਜਾ, ਸਿੱਖਿਆ ਅਤੇ ਕਾਬਲੀਅਤ ਨੂੰ ਸਮਾਜ ਅਤੇ ਕੌਮ ਦੀ ਸੇਵਾ ਲਈ ਸਮਰਪਿਤ ਕਰਨ। ਇਸ ਮੌਕੇ ਮੀਰੀ-ਪੀਰੀ ਦੇ ਸਿਧਾਂਤ ਦੀ ਮਹੱਤਤਾ ’ਤੇ ਵੀ ਚਾਨਣਾ ਪਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਗੁਰਿੰਦਰਪਾਲ ਸਿੰਘ ਗੋਰਾ ਤੇ ਜਥੇ. ਗੁਰਨਾਮ ਸਿੰਘ ਜੱਸਲ, ਸਕੱਤਰ ਮਨਜੀਤ ਸਿੰਘ ਤਲਵੰਡੀ, ਮੈਨੇਜਰ ਦਰਬਾਰ ਸਾਹਿਬ ਗੁਰਤਿੰਦਰਪਾਲ ਸਿੰਘ ਭਾਟੀਆ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਪ੍ਰਚਾਰਕ, ਰਾਗੀ, ਢਾਡੀ ਅਤੇ ਹੋਰ ਮਾਣਯੋਗ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ‘ਮਾਨ ਦੇ ਮੁਨਾਫੇ’ ਤਹਿਤ ਘਰ-ਘਰ ਪ੍ਰਚਾਰ ਸ਼ੁਰੂੁ ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿਚ ਪਹੁੰਚ ਕੇ ਮ... ਅਗਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਤੋਂ ਆਰੰਭ ਹੋਏ ਮਹਾਨ ਨਗਰ ਕੀਰਤਨ ਦਾ ਬਟਾਲਾ ਪਹੁੰਚਣ ’ਤੇ ਭਰਵਾਂ ਸਵਾਗਤ
Ad Position 24