ਵਿਧਾਇਕ ਸ਼ੈਰੀ ਕਲਸੀ ਨੇ ‘ਮਾਨ ਦੇ ਮੁਨਾਫੇ’ ਤਹਿਤ ਘਰ-ਘਰ ਪ੍ਰਚਾਰ ਸ਼ੁਰੂੁ
ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿਚ ਪਹੁੰਚ ਕੇ ਮਾਨ ਦੇ ਮੁਨਾਫਿਆਂ ਤੋਂ ਲੋਕਾਂ ਨੂੰ ਕਰਵਾਵਾਂਗੇ ਜਾਣੂ : ਵਿਧਾਇਕ ਸ਼ੈਰੀ ਕਲਸੀ
ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਉਣ ਲਈ ਬਟਾਲਾ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿਚ ਪਹੁੰਚੇ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰ ਕੇ ਦਿਖਾਇਆ ਹੈ।
ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਉਣ ਲਈ ਬਟਾਲਾ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿਚ ਪਹੁੰਚੇ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰ ਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 4.5 ਸਾਲਾਂ ਦੇ ਕਾਰਜਕਾਲ ਦੌਰਾਨ ਅਨੇਕਾਂ ਹੀ ਵਿਕਾਸ ਤੇ ਲੋਕ ਭਲਾਈ ਦੇ ਕੰਮ ਕੀਤੇ ਹਨ। ਇਨ੍ਹਾਂ ’ਚ ਬਿਜਲੀ ਬਿੱਲਾਂ ’ਚ ਰਾਹਤ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ’ਚ ਮੁਫ਼ਤ ਟੈਸਟ ਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀ ਲਈ ਮੁਫ਼ਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਿਆਸੀ ਪਾਰਟੀ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਵੀ ਘਰ-ਘਰ ਪਹੁੰਚਣਗੇ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ ਵੀਨੂੰ ਕਾਹਲੋਂ, ਹਨੀ ਚੌਹਾਨ, ਮਨਜੀਤ ਸਿੰਘ ਬੁਮਰਾਹ, ਅਮਰੀਕ ਸਿੰਘ ਨੰਬਰਦਾਰ, ਗੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।